
ਹਾਦਸੇ 'ਚ ਵਾਲ-ਵਾਲ ਬਚੇ ਰਾਣਾ ਗੁਰਜੀਤ ਅਤੇ ਉਨ੍ਹਾਂ ਦੇ ਸਾਥੀ
ਕਪੂਰਥਲਾ : ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਕਾਰ ਹਿਮਾਚਲ ਦੇ ਚੈਲ ਨੇੜੇ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਇਸ ਹਾਦਸੇ 'ਚ ਰਾਣਾ ਗੁਰਜੀਤ ਸਿੰਘ ਦੀ ਕਾਰ ਖੱਡ 'ਚ ਡਿੱਗ ਗਈ ਪਰ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਜਾਨ ਬਚ ਗਈ। ਰਾਣਾ ਗੁਰਜੀਤ ਨੂੰ ਗੱਡੀ ਤੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ ਅਤੇ ਉਨ੍ਹਾਂ ਦੇ ਸੁਰੱਖਿਆ ਕਰਮਚਾਰੀ ਵੀ ਉਥੇ ਮੌਜੂਦ ਹਨ।