ਝੂਠਾ ਪ੍ਰਾਪੇਗੰਡਾ ਬੰਦ ਕਰ ਕੇ ਗੁੰਡਾ ਰਾਜ ਖ਼ਤਮ ਕਰਨ ਮੁੱਖ ਮੰਤਰੀ ਭਗਵੰਤ ਮਾਨ : ਸੁਖਬੀਰ ਬਾਦਲ
Published : Aug 31, 2022, 12:49 am IST
Updated : Aug 31, 2022, 12:49 am IST
SHARE ARTICLE
image
image

ਝੂਠਾ ਪ੍ਰਾਪੇਗੰਡਾ ਬੰਦ ਕਰ ਕੇ ਗੁੰਡਾ ਰਾਜ ਖ਼ਤਮ ਕਰਨ ਮੁੱਖ ਮੰਤਰੀ ਭਗਵੰਤ ਮਾਨ : ਸੁਖਬੀਰ ਬਾਦਲ


ਪੀ.ਜੀ.ਆਈ. ਸੈਟੇਲਾਈਟ ਸੈਂਟਰ ਦੇ ਸੁਸਤ ਰਫ਼ਤਾਰ ਕੰਮ ਲਈ ਆਪ ਸਰਕਾਰ ਨੂੰ  ਠਹਿਰਾਇਆ ਜ਼ਿੰਮੇਵਾਰ


ਫ਼ਿਰੋਜ਼ਪੁਰ, 30 ਅਗੱਸਤ (ਹਰਚਰਨ ਸਿੰਘ ਸਾਮਾ, ਹਰਜਿੰਦਰ ਸ਼ਰਮਾ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ  ਆਖਿਆ ਕਿ ਉਹ ਝੂਠਾ ਪ੍ਰਾਪੇਗੰਡਾ ਅਤੇ ਪੇਡ ਨਿਊਜ਼ ਮੁਹਿੰਮ ਬੰਦ ਕਰਨ ਅਤੇ ਪੰਜਾਬ ਵਿਚ ਗੁੰਡਾ ਰਾਜ ਖ਼ਤਮ ਕਰਨ ਵਾਸਤੇ ਪ੍ਰਭਾਵਸ਼ਾਲੀ ਕਦਮ ਚੁੱਕਣ¢
ਜ਼ੀਰਾ, ਜਿਥੇ ਉਹ ਅਦਾਲਤ ਵਿਚ ਸੁਣਵਾਈ ਵਾਸਤੇ ਅਤੇ ਬਾਅਦ ਵਿਚ ਜ਼ਿਲ੍ਹਾ ਵਿਕਾਸ ਤਾਲਮੇਲ ਤੇ ਨਿਗਰਾਨ ਕਮੇਟੀ ਯਾਨੀ ਦਿਸ਼ਾ ਦੀ ਮੀਟਿੰਗ ਦੀ ਪ੍ਰਧਾਨਗੀ ਕਰਨ ਗਏ ਸਨ, ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਸਲੀਅਤ ਇਹ ਹੈ ਕਿ ਗੈਂਗਸਟਰ ਸੂਬਾ ਪੁਲਿਸ ਮੁਖੀ ਨੂੰ  ਸ਼ਰੇਆਮ ਧਮਕੀਆਂ ਦੇ ਰਹੇ ਹਨ ਅਤੇ ਪੁਲਿਸ ਪ੍ਰਸ਼ਾਸਨ ਗ੍ਰਹਿ ਮੰਤਰਾਲੇ ਵਲੋਂ ਇਨ੍ਹਾਂ ਨਾਲ ਸਖ਼ਤੀ ਨਾਲ ਨਜਿੱਠਣ ਲਈ ਲੋੜੀਂਦੇ ਹੁਕਮ ਜਾਰੀ ਕਰਨ ਵਿਚ ਨਾਕਾਮ ਰਹਿਣ ਦਾ ਸੰਕੇਤ ਹੈ¢ ਉਨ੍ਹਾਂ ਕਿਹਾ ਕਿ ਪਹਿਲਾਂ ਕਦੇ ਵੀ ਗੈਂਗਸਟਰਾਂ ਨੇ ਇਸ ਤਰੀਕੇ ਸ਼ਰੇਆਮ ਧਮਕੀਆਂ ਨਹੀਂ ਦਿਤੀਆਂ ਸਨ¢ ਉਨ੍ਹਾਂ ਕਿਹਾ ਕਿ ਅਮਨ-ਕਾਨੂੰਨ ਵਿਵਸਥਾ ਲਗਾਤਾਰ ਵਿਗੜ ਰਹੀ ਹੈ ਜਿਸ ਕਾਰਨ ਫਿਰੌਤੀਆਂ ਵਿਚ ਚੋਖਾ ਵਾਧਾ ਹੋਇਆ ਹੈ ਜਿਸ ਦੇ ਨਤੀਜੇ ਵਜੋਂ ਪੈਸਾ ਸੂਬੇ ਤੋਂ ਬਾਹਰ ਜਾ ਰਿਹਾ ਹੈ¢
ਸੁਖਬੀਰ ਬਾਦਲ ਨੇ ਗ਼ੈਰ ਕਾਨੂੰਨੀ ਮਾਇਨਿੰਗ ਮਾਮਲੇ 'ਤੇ ਸਰਕਾਰ ਉਪਰ ਵਰ੍ਹਦਿਆਂ ਕਿਹਾ ਕਿ ਇਹ ਸੂਬੇ ਭਰ ਵਿਚ ਹੋ ਰਹੀ ਹੈ¢ ਉਨ੍ਹਾਂ ਕਿਹਾ ਕਿ ਆਪ ਸਰਕਾਰ ਇਸ ਦੀ ਪੁਸ਼ਤ ਪਨਾਹੀ ਕਰ ਰਹੀ ਹੈ ਤੇ ਇਹ ਵੀ 500 ਕਰੋੜ ਰੁਪਏ ਦੇ ਆਬਕਾਰੀ ਘੁਟਾਲੇ ਵਾਂਗ ਹੀ ਹੈ¢ ਉਨ੍ਹਾਂ ਕਿਹਾ ਕਿ ਆਪ ਦੇ ਅਹੁਦੇਦਾਰ ਤੇ ਵਰਕਰ ਮਾਇਨਿੰਗ ਮਾਫ਼ੀਆ ਨਾਲ ਰਲ ਕੇ ਸਰਕਾਰੀ ਖ਼ਜ਼ਾਨੇ ਦੇ ਸੈਂਕੜੇ ਕਰੋੜ ਰੁਪਏ ਲੁੱਟ ਰਹੇ ਹਨ¢
ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਆਪ ਸਰਕਾਰ ਨੇ ਅਖ਼ਬਾਰਾਂ ਤੇ ਮੀਡੀਆ ਘਰਾਣਿਆਂ ਲਈ 700 ਕਰੋੜ ਰੁਪਏ ਦਾ ਬਜਟ ਰਖਿਆ ਹੈ ਤਾਂ ਜੋ ਇਹ ਅਪਣਾ ਹੀ ਪ੍ਰਾਪੇਗੰਡਾ ਕਰ ਸਕੇ¢ ਉਨ੍ਹਾਂ ਕਿਹਾ ਕਿ ਪਹਿਲਾਂ ਕਦੇ ਵੀ ਇਸ ਤਰੀਕੇ ਸਰਕਾਰੀ ਫ਼ੰਡਾਂ ਦੀ ਦੁਰਵਰਤੋਂ ਨਹੀਂ ਹੋਈ ਜਿਵੇਂ ਹੁਣ ਹੋ ਰਹੀ ਹੈ¢ ਉਨ੍ਹਾਂ ਕਿਹਾ ਕਿ ਆਪ ਸਰਕਾਰ ਪੇਡ ਨਿਊਜ਼ ਵਾਸਤੇ ਅਖ਼ਬਾਰਾਂ ਦੇ ਸਾਰੇ ਦੇ ਸਾਰੇ ਪੇਜ਼ ਖਰੀਦ ਰਹੀ ਹੈ¢
ਮੀਟਿੰਗ ਵਿਚ ਸਰਦਾਰ ਬਾਦਲ ਨੇ ਡਿਪਟੀ ਕਮਿਸ਼ਨਰ ਨੂੰ  ਆਖਿਆ ਕਿ ਉਹ ਕਾਂਗਰਸੀ ਵਿਧਾਇਕ ਤੇ ਇਸ ਦੇ ਚੇਲਿਆਂ ਵਲੋਂ ਮਨਰੇਗਾ ਫ਼ੰਡਾਂ ਦੀ ਕੀਤੀ ਦੁਰਵਰਤੋਂ ਦੀ ਜਾਂਚ ਕਰਵਾਉਣ¢ ਉਨ੍ਹਾਂ ਕਿਹਾ ਕਿ ਕਾਂਗਰਸੀਆਂ ਨੇ ਇੰਟਰਲਾਕਿੰਗ ਟਾਇਲਾਂ ਬਣਾਉਣ ਵਾਸਤੇ ਅਪਣੀਆਂ ਫ਼ੈਕਟਰੀਆਂ ਲਗਾ ਲਈਆਂ ਸਨ ਤੇ ਉਹ ਸਰਕਾਰ ਨੂੰ  ਇਨ੍ਹਾਂ ਫੈਕਟਰੀਆਂ ਤੋਂ ਘਟੀਆ ਮਿਆਰ ਦੀਆਂ ਟਾਇਲਾਂ ਖਰੀਦਣ ਲਈ ਮਜਬੂਰ ਕਰਦੇ ਸਨ¢
ਬਾਦਲ ਨੇ ਪੀ ਜੀ ਆਈ ਸੈਟੇਲਾਈਟ ਸੈਂਟਰ ਦੇ ਕੰਮ ਵਿਚ ਵੀ ਤੇਜ਼ੀ ਲਿਆਉਣ ਵਿਚ ਆਪ ਸਰਕਾਰ ਦੀ ਨਾਕਾਮੀ 'ਤੇ ਵਰ੍ਹਦਿਆਂ ਕਿਹਾ ਕਿ ਇਹ ਮਾਮਲਾ ਪਿਛਲੇ ਪੰਜ ਮਹੀਨਿਆਂ ਤੋਂ ਕੇਂਦਰ ਸਰਕਾਰ ਕੋਲ ਚੁਕਿਆ ਹੀ ਨਹੀਂ ਗਿਆ¢ ਉਨ੍ਹਾਂ ਕਿਹਾ ਕਿ ਕਾਂਗਰਸ ਨੇ ਪਹਿਲਾਂ ਪੰਜ ਸਾਲ ਬਰਬਾਦ ਕਰ ਦਿਤੇ ਤੇ ਉਨ੍ਹਾਂ ਡਿਪਟੀ ਕਮਿਸ਼ਨਰ ਨੂੰ  ਕਿਹਾ ਕਿ ਉਹ ਇਸ ਦੀ ਸਟੇਟਸ ਰੀਪੋਰਟ ਤਿਆਰ ਕਰਨ ਤਾਂ ਜੋ ਉਹ ਇਹ ਮਾਮਲਾ ਕੇਂਦਰ ਸਰਕਾਰ ਕੋਲ ਸਹੀ ਢੰਗ ਨਾਲ ਚੁੱਕ ਸਕਣ¢
ਇਸ ਮੌਕੇ ਜਨਮੇਜਾ ਸਿੰਘ ਸੇਖੋਂ, ਜੋਗਿੰਦਰ ਸਿੰਘ ਜਿੰਦੂ ਤੇ ਵਰਦੇਵ ਸਿੰਘ ਮਾਨ, ਸੁਰਿੰਦਰ ਸਿੰਘ ਬੱਬੂ ਆਦਿ ਵੀ ਹਾਜ਼ਰ ਸਨ¢

 

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement