
ਇਹ ਸਾਰੀ ਘਟਨਾ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਈ। ਇਸ ਘਟਨਾ ਨੂੰ ਲੈ ਕੇ ਇਸਾਈ ਭਾਈਚਾਰੇ ਵਿਚ ਰੋਸ ਪਾਇਆ ਜਾ ਰਿਹਾ ਹੈ।
ਤਰਨਤਾਰਨ: ਜ਼ਿਲ੍ਹੇ ਦੇ ਪਿੰਡ ਥਕਰਪੁਰਾ ਦੀ ਚਰਚ ਵਿਚ ਭੰਨਤੋੜ ਦਾ ਮਾਮਲਾ ਸਾਹਮਣੇ ਆਇਆ ਹੈ। ਚਾਰ ਵਿਅਕਤੀ ਮੰਗਲਵਾਰ ਰਾਤ ਕਰੀਬ 12.30 ਵਜੇ ਚਰਚ ਵਿਚ ਦਾਖਲ ਹੋਏ। ਸੀਸੀਟੀਵੀ ਵਿਚ ਦੋ ਮੁਲਜ਼ਮ ਦਿਖਾਈ ਦਿੱਤੇ, ਜਿਨ੍ਹਾਂ ਨੇ ਚਰਚ ਦੇ ਬਾਹਰ ਪ੍ਰਭੂ ਯਿਸ਼ੂ ਅਤੇ ਮਦਰ ਮੈਰੀ ਦੀਆਂ ਮੂਰਤੀਆਂ ਦੀ ਭੰਨਤੋੜ ਕੀਤੀ।
ਇਸ ਦੌਰਾਨ ਉਹਨਾਂ ਨੇ ਇਕ ਕਾਰ ਨੂੰ ਅੱਗ ਵੀ ਲਗਾ ਦਿੱਤੀ ਗਈ। ਇਲਾਕੇ ਵਿਚ ਤਣਾਅ ਬਣਿਆ ਹੋਇਆ ਹੈ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਈ। ਇਸ ਘਟਨਾ ਨੂੰ ਲੈ ਕੇ ਇਸਾਈ ਭਾਈਚਾਰੇ ਵਿਚ ਰੋਸ ਪਾਇਆ ਜਾ ਰਿਹਾ ਹੈ।
ਇਸ ਘਟਨਾ ਨੂੰ ਮੰਦਭਾਗਾ ਦੱਸਦਿਆਂ ਸੀਐਮ ਮਾਨ ਨੇ ਸਖ਼ਤ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ, “ਪੰਜਾਬ ਦੀ ਭਾਈਚਾਰਕ ਸਾਂਝ ਤੋੜਨ ਦੀ ਕਿਸੇ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਤਰਨਤਾਰਨ ਵਾਲੀ ਘਟਨਾ ਬੇਹੱਦ ਮੰਦਭਾਗੀ ਹੈ। ਇਸ ਦੀ ਜਾਂਚ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਿਰਦੇਸ਼ ਦਿੱਤੇ ਗਏ ਹਨ”।