ਡਾ. ਬੀਐਸ ਜੌਹਲ ਦੀਆਂ ਵਧੀਆਂ ਮੁਸ਼ਕਲਾਂ, ਨਹੀਂ ਮਿਲੀ ਜ਼ਮਾਨਤ, ਪਟੀਸ਼ਨ 'ਤੇ ਹੁਣ 5 ਸਤੰਬਰ ਨੂੰ ਹੋਵੇਗੀ ਸੁਣਵਾਈ
Published : Aug 31, 2022, 4:11 pm IST
Updated : Aug 31, 2022, 4:11 pm IST
SHARE ARTICLE
photo
photo

ਐਸਸੀਐਸਟੀ ਐਕਟ ਤਹਿਤ ਕੇਸ ਦਰਜ

 

ਜਲੰਦਰ: ਬੇਸ਼ੱਕ ਜੌਹਲ ਹਸਪਤਾਲ ਦੇ ਮਾਲਕ ਡਾਕਟਰ ਬੀਐਸ ਜੌਹਲ ਨੇ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨਾਲ ਜੱਫੀਆਂ ਪਾ ਕੇ ਸਮਝੌਤਾ ਕਰ ਲਿਆ ਹੈ ਪਰ ਅਦਾਲਤ ਨੇ ਡਾ.ਜੌਹਲ ਨੂੰ ਝਟਕਾ ਦਿੱਤਾ ਹੈ। ਅਦਾਲਤ ਨੇ ਐਸਸੀਐਸਟੀ ਐਕਟ ਤਹਿਤ ਦਰਜ ਕੇਸ ਵਿੱਚ ਅਗਾਊਂ ਜ਼ਮਾਨਤ ਦੇਣ ਦੀ ਥਾਂ ਪਟੀਸ਼ਨ ’ਤੇ ਸੁਣਵਾਈ ਲਈ ਅਗਲੀ ਤਰੀਕ 6 ਸਤੰਬਰ ਦਿੱਤੀ ਹੈ। ਐਸਸੀਐਸਟੀ ਐਕਟ ਦੀ ਗ਼ੈਰ-ਜ਼ਮਾਨਤੀ ਧਾਰਾ ਤਹਿਤ ਦਰਜ ਐਫਆਈਆਰ ਰੱਦ ਨਾ ਕੀਤੇ ਜਾਣ ਕਾਰਨ ਡਾਕਟਰ ’ਤੇ ਗ੍ਰਿਫ਼ਤਾਰੀ ਦੀ ਤਲਵਾਰ ਅਜੇ ਵੀ ਲਟਕ ਰਹੀ ਹੈ।

ਦੱਸ ਦਈਏ ਕਿ ਜਲੰਧਰ ਦੇ ਰਾਮਾਮੰਡੀ 'ਚ ਜਲੰਧਰ ਵੈਸਟ ਦੀ ਰਹਿਣ ਵਾਲੀ ਇਕ ਔਰਤ ਦੀ ਡਿਲੀਵਰੀ ਦੌਰਾਨ ਮੌਤ ਹੋ ਗਈ ਸੀ। ਮਹਿਲਾ ਦੇ ਪਤੀ ਨੇ ਹਸਪਤਾਲ ਦੇ ਮਾਲਕ ਡਾ. ਜੌਹਲ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ ਕਿ ਡਾਕਟਰ ਨੇ ਬਿੱਲ ਨਾ ਦੇਣ 'ਤੇ ਉਸ ਨੂੰ ਬੰਧਕ ਬਣਾ ਕੇ ਰੱਖਿਆ ਅਤੇ ਜਾਤੀ ਸੂਚਕ ਸ਼ਬਦ ਬੋਲ ਕੇ ਉਸ ਨਾਲ ਦੁਰਵਿਵਹਾਰ ਕੀਤਾ। ਇਸ ਤੋਂ ਇਲਾਵਾ ਸ਼ਿਕਾਇਤਕਰਤਾ ਨੇ ਡਾਕਟਰ 'ਤੇ ਹੋਰ ਵੀ ਕਈ ਗੰਭੀਰ ਦੋਸ਼ ਲਗਾਏ ਸਨ।

ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐਮਏ) ਡਾ. ਜੌਹਲ ਖ਼ਿਲਾਫ਼ ਐਸਸੀਐਸਟੀ ਐਕਟ ਤਹਿਤ ਕੇਸ ਦਰਜ ਕੀਤੇ ਜਾਣ ਤੋਂ ਬਾਅਦ ਉਸ ਦੇ ਹੱਕ ਵਿੱਚ ਨਿੱਤਰ ਆਈ ਹੈ। ਆਈਐਮਏ ਨੇ ਐਫਆਈਆਰ ਕਰਵਾਉਣ ਲਈ ਧਰਨਾ ਵੀ ਦਿੱਤਾ ਸੀ ਅਤੇ ਪੁਲਿਸ ਕਮਿਸ਼ਨਰ ਨੂੰ ਡਾਕਟਰ ਜੌਹਲ ਖ਼ਿਲਾਫ਼ ਦਰਜ ਐਫਆਈਆਰ ਰੱਦ ਕਰਨ ਦੀ ਮੰਗ ਵੀ ਕੀਤੀ ਸੀ ਪਰ ਸੱਤਾਧਾਰੀ ਧਿਰ ਦੇ ਦਬਾਅ ਹੇਠ ਐਫਆਈਆਰ ਰੱਦ ਨਹੀਂ ਕੀਤੀ ਗਈ।

ਬਾਅਦ ਵਿੱਚ ਡਾ. ਜੌਹਲ ਨੇ ਕੇਸ ਦੀ ਅਗਵਾਈ ਕਰ ਰਹੀ ਜਲੰਧਰ ਪੱਛਮੀ ਦੀ ਵਿਧਾਇਕ ਸ਼ੀਤਲ ਅੰਗੁਰਾਲ ਨਾਲ ਵੀ ਸਮਝੌਤਾ ਕਰ ਲਿਆ। ਵਿਧਾਇਕ ਦੇ ਇਸ ਸਮਝੌਤੇ ਨੂੰ ਲੈ ਕੇ ਲੋਕਾਂ ਵਿੱਚ ਕਾਫੀ ਨਮੋਸ਼ੀ ਹੋਈ ਪਰ ਫਿਰ ਵੀ ਡਾਕਟਰ ਨੂੰ ਕੋਈ ਫਾਇਦਾ ਨਹੀਂ ਹੋਇਆ। ਐਫਆਈਆਰ ਅਜੇ ਵੀ ਜਿਉਂ ਦੀ ਤਿਉਂ ਹੈ। ਡਾਕਟਰ 'ਤੇ ਅਜੇ ਵੀ ਗ੍ਰਿਫਤਾਰੀ ਦੀ ਤਲਵਾਰ ਲਟਕ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement