ਡਾ. ਨਿੱਜਰ ਵਲੋਂ ਬੁੱਢਾ ਨਾਲਾ ਪ੍ਰਾਜੈਕਟ ਦੇ ਕੰਮ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼
Published : Aug 31, 2022, 12:50 am IST
Updated : Aug 31, 2022, 12:50 am IST
SHARE ARTICLE
image
image

ਡਾ. ਨਿੱਜਰ ਵਲੋਂ ਬੁੱਢਾ ਨਾਲਾ ਪ੍ਰਾਜੈਕਟ ਦੇ ਕੰਮ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼


ਚੰਡੀਗੜ੍ਹ, 30 ਅਗੱਸਤ (ਝਾਮਪੁਰ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਬੁੱਢਾ ਨਾਲਾ ਦੇ ਕਾਰਨ ਲੋਕਾਂ ਨੂੰ  ਦਰਪੇਸ਼ ਵੱਖ-ਵੱਖ ਸਮੱਸਿਆਵਾਂ ਤੋਂ ਛੁਟਕਾਰਾ ਦਵਾਉਣ ਲਈ 519 ਕਰੋੜ ਦੇ ਚਲ ਰਹੇ ਪ੍ਰਾਜੈਕਟ ਦੇ ਕੰਮ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿਤੇ ਹਨ |
ਇਸ ਪ੍ਰਾਜੈਕਟ ਦਾ ਜਾਇਜ਼ਾ ਲੈਂਦੇ ਹੋਏ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ  ਇਹ ਪ੍ਰਾਜੈਕਟ ਨਿਰਧਾਰਤ ਸਮੇਂ ਵਿਚ ਪੂਰਾ ਕਰਨ ਲਈ ਕਿਹਾ ਹੈ ਤਾਂ ਜੋ ਲੁਧਿਆਣਾ ਦੇ ਬੁੱਢਾ ਨਾਲਾ ਨੂੰ  ਪੁਨਰਜੀਵੰਤ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ  ਸਾਫ਼ ਸੁਥਰਾ ਵਾਤਾਵਰਣ ਦੇਣ ਲਈ ਵਚਨਬੱਧ ਹੈ ਅਤੇ ਇਸ ਕਾਰਜ ਵਿੱਚ ਕੋਈ ਵੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ |
ਡਾ. ਨਿੱਜਰ ਨੇ ਕਿਹਾ ਕਿ ਇਸ ਪ੍ਰਾਜੈਕਟ ਦਾ ਮੁੱਖ ਉਦੇਸ਼ ਬੁੱਢਾ ਨਾਲਾ ਵਿੱਚ ਕਿਸੇ ਵੀ ਤਰਾਂ ਦਾ ਗੰਦਾ ਪਾਣੀ ਪੈਣ ਤੋਂ ਰੋਕਣਾ ਹੈ | ਇਹ ਗੰਦਾ ਪਾਣੀ ਸੀਵਰੇਜ਼ ਟਰੀਟਮੈਂਟ ਪਲਾਂਟ ਨਾਲ ਸੋਧਿਆ ਜਾਵੇਗਾ | ਇਸ ਦੇ ਨਾਲ ਇੱਕ ਪਾਸੇ ਲੋਕਾਂ ਨੂੰ  ਗੰਦੇ ਪਾਣੀ ਤੋਂ ਛੁਟਕਾਰਾ ਮਿਲੇਗਾ ਅਤੇ ਦੂਜੇ ਪਾਸੇ ਇਹ ਸੋਧਿਆ ਗਿਆ ਪਾਣੀ ਖੇਤੀ ਲਈ ਵਰਤਿਆ ਜਾ ਸਕੇਗਾ |
ਡਾ. ਨਿੱਜਰ ਨੇ ਦਸਿਆ ਕਿ ਪਿਛਲੇ ਸਮੇਂ ਦੌਰਾਨ ਲੁਧਿਆਣਾ ਵਿੱਚ ਉਦਯੋਗਾਂ ਦੇ ਵੱਡੀ ਪੱਧਰ 'ਤੇ ਵਧਣ ਕਾਰਨ ਬੁੱਢਾ ਨਾਲਾ ਬੁਰੀ ਤਰਾਂ ਪ੍ਰਦੂਸ਼ਤ ਹੋਇਆ ਹੈ | ਇਨਾਂ ਉਦਯੋਗਾਂ ਦੇ ਰਸਾਇਣ, ਧਾਤ ਅਤੇ  ਡੇਅਰੀਆਂ ਦੇ ਬਚੇ-ਖੁਚੇ ਪਦਾਰਥ ਆਦਿ,  ਬੁੱਢਾ ਨਾਲਾ ਵਿੱਚ ਪੈਣ ਨਾਲ ਲੋਕਾਂ ਦੇ ਜੀਵਨ ਲਈ ਗੰਭੀਰ ਖਤਰਾ ਪੈਦਾ ਹੋਇਆ | ਇਸ ਤੋਂ ਇਲਾਵਾ ਸੀਵਰੇਜ਼ ਦਾ ਪਾਣੀ ਵੀ ਬੁੱਢੇ ਨਾਲੇ ਵਿੱਚ ਹੀ ਪੈਂਦਾ ਰਿਹਾ ਹੈ | ਇਸ ਕਰਕੇ ਇਹ ਬੁੱਢਾ ਨਾਲਾ ਸਤਲੁਜ ਨਦੀ ਦੇ ਪ੍ਰਦੂਸ਼ਣ ਦਾ ਇੱਕ ਵੱਡਾ ਕਾਰਨ ਬਣ ਗਿਆ ਹੈ | ਇਸ ਮਾਮਲੇ ਦੀ ਗੰਭੀਰਤਾ ਨੂੰ  ਦੇਖਦੇ ਹੋਏ ਹੀ ਸੂਬਾ ਸਰਕਾਰ ਨੇ ਬੁੱਢਾ ਨਾਲਾ ਨੂੰ  ਪ੍ਰਦੂਸ਼ਣ ਮੁਕਤ ਕਰਨ ਲਈ ਪਹਿਲ ਦੇ ਰਹੀ ਹੈ |

 

SHARE ARTICLE

ਏਜੰਸੀ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement