ਪੰਜਾਬ ਟਰਾਂਸਪੋਰਟ ਵਿਭਾਗ ਨੇ ਪੰਜ ਮਹੀਨਿਆਂ ਵਿਚ 1008 ਕਰੋੜ ਰੁਪਏ ਕਮਾਏ : ਲਾਲਜੀਤ ਭੁੱਲਰ
Published : Aug 31, 2022, 12:53 am IST
Updated : Aug 31, 2022, 12:53 am IST
SHARE ARTICLE
image
image

ਪੰਜਾਬ ਟਰਾਂਸਪੋਰਟ ਵਿਭਾਗ ਨੇ ਪੰਜ ਮਹੀਨਿਆਂ ਵਿਚ 1008 ਕਰੋੜ ਰੁਪਏ ਕਮਾਏ : ਲਾਲਜੀਤ ਭੁੱਲਰ


ਚੰਡੀਗੜ੍ਹ, 30 ਅਗੱਸਤ (ਭੁੱਲਰ) : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਇਥੇ ਦਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਟੈਕਸ ਡਿਫ਼ਾਲਟਰਾਂ ਵਿਰੁਧ ਵਰਤੀ ਗਈ ਸਖ਼ਤੀ ਅਤੇ ਭਿ੍ਸ਼ਟਾਚਾਰ ਨੂੰ  ਨੱਥ ਪਾਉਣ ਦੇ ਉਪਰਾਲਿਆਂ ਸਦਕਾ ਟਰਾਂਸਪੋਰਟ ਵਿਭਾਗ ਨੇ ਪੰਜ ਮਹੀਨਿਆਂ ਤੋਂ ਵੀ ਘੱਟ ਸਮੇਂ ਵਿਚ 1008 ਕਰੋੜ ਰੁਪਏ ਤੋਂ ਵਧ ਦਾ ਮਾਲੀਆ ਜੁਟਾਇਆ ਹੈ, ਜੋ ਪਿਛਲੇ ਸਾਲ ਨਾਲੋਂ ਕਰੀਬ 332 ਕਰੋੜ ਰੁਪਏ ਵੱਧ ਹੈ | ਕੈਬਨਿਟ ਮੰਤਰੀ ਨੇ ਦਸਿਆ ਕਿ ਦਫ਼ਤਰ ਸਟੇਟ ਟਰਾਂਸਪੋਰਟ ਕਮਿਸ਼ਨਰ ਨੂੰ  1 ਅਪ੍ਰੈਲ, 2022 ਤੋਂ 29 ਅਗੱਸਤ, 2022 ਦਰਮਿਆਨ ਵੱਖ-ਵੱਖ ਟੈਕਸਾਂ ਤੋਂ 1008.41 ਕਰੋੜ ਰੁਪਏ ਦੀ ਆਮਦਨ ਹੋਈ ਹੈ ਜਿਸ ਵਿਚੋਂ ਵੱਡਾ ਹਿੱਸਾ 871.36 ਕਰੋੜ ਰੁਪਏ ਟੈਕਸ ਅਤੇ ਫ਼ੀਸਾਂ ਆਦਿ ਤੋਂ ਪ੍ਰਾਪਤ ਹੋਇਆ ਹੈ ਜਦਕਿ 75.10 ਕਰੋੜ ਰੁਪਏ ਸਮਾਜਕ ਸੁਰੱਖਿਆ ਸੈੱਸ, 18.45 ਕਰੋੜ ਰੁਪਏ ਕੰਪਾਊਾਡਿੰਗ ਫ਼ੀਸ ਅਤੇ 43.50 ਕਰੋੜ ਰੁਪਏ ਪੰਜਾਬ ਸਟੇਟ ਟਰਾਂਸਪੋਰਟ ਸੁਸਾਇਟੀ (ਪੀ.ਐਸ.ਟੀ.ਐਸ) ਤੋਂ ਪ੍ਰਾਪਤ ਹੋਏ ਹਨ | ਟਰਾਂਸਪੋਰਟ ਮੰਤਰੀ ਨੇ ਦਸਿਆ ਕਿ ਪਿਛਲੇ ਵਰ੍ਹੇ ਇਸੇ ਅਰਸੇ ਦੌਰਾਨ ਵਿਭਾਗ ਨੂੰ  676.68 ਕਰੋੜ ਰੁਪਏ ਦੀ ਕਮਾਈ ਹੋਈ ਸੀ, ਜਿਸ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਉਸਾਰੂ ਅਤੇ ਨਿਰੰਤਰ ਉਦਮਾਂ ਸਦਕਾ ਇਸ ਵਾਰ ਕਰੀਬ 331.73 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਗਿਆ ਹੈ |
ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਸੂਬਾ ਸਰਕਾਰ ਵੱਲੋਂ 6 ਮਈ ਤੋਂ 5 ਅਗਸਤ, 2022 ਤੱਕ ਦੀ ਮਿਆਦ ਵਾਲੀ ਐਮਨੈਸਟੀ ਸਕੀਮ ਤਹਿਤ 38.93 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ ਹੈ | ਇਹ ਬਕਾਇਆ ਕਾਫ਼ੀ ਦੇਰ ਤੋਂ ਡਿਫ਼ਾਲਟਰਾਂ ਵੱਲ ਖੜ੍ਹਾ ਸੀ |
ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਹਾਲ ਹੀ ਵਿੱਚ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਵਿੱਚ ਪੁਰਾਣੇ ਵਾਹਨਾਂ ਦੇ ਫਿਟਨੈਸ ਸਰਟੀਫ਼ਿਕੇਟ ਜਾਰੀ ਕਰਨ ਅਤੇ ਪਾਸਿੰਗ ਦੇ ਕੰਮ ਦੇ ਛੇਤੀ ਨਿਪਟਾਰੇ ਲਈ ਸਾਰੀਆਂ 11 ਆਸਾਮੀਆਂ 'ਤੇ ਮੋਟਰ ਵਾਹਨ ਇੰਸਪੈਕਟਰਾਂ (ਐਮ.ਵੀ.ਆਈ.) ਦੀ ਤੈਨਾਤੀ ਕੀਤੀ ਗਈ ਹੈ | ਇਸ ਨਾਲ ਜਿੱਥੇ ਲੋਕਾਂ ਨੂੰ  ਸੇਵਾਵਾਂ ਦੀ ਛੇਤੀ ਡਿਲੀਵਰੀ ਮਿਲੇਗੀ, ਉਥੇ ਸਰਕਾਰ ਦੇ ਮਾਲੀਏ ਵਿਚ ਵੀ ਹੋਰ ਵਾਧਾ ਹੋਵੇਗਾ |    

 

SHARE ARTICLE

ਏਜੰਸੀ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement