
ਪੁਲਿਸ ਨੇ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ
ਜਲੰਧਰ :ਜਲੰਧਰ ਤੋਂ ਦਿਲ ਨੂੰ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇਥੇ ਨਸ਼ੇੜੀ ਭਤੀਜੇ ਨੇ ਆਪਣੇ ਹੀ ਫੁੱਫੜ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਜਾਣਕਾਰੀ ਅਨੁਸਾਰ ਮੁਲਜ਼ਮ ਆਪਣੇ ਫੁੱਫੜ ਤੋਂ ਨਸ਼ਿਆਂ ਲਈ ਪੈਸੇ ਮੰਗ ਰਿਹਾ ਸੀ। ਪੈਸੇ ਨਾ ਮਿਲਣ 'ਤੇ ਨੌਜਵਾਨ ਨੇ ਆਪਣੇ ਫੁੱਫੜ ਨੂੰ ਮੌਤ ਦੇ ਘਾਟ ਉਤਾਰ ਦਿੱਤਾ।
ਮੁਲਜ਼ਮ ਨੇ ਫੁੱਫੜ ਦੀ ਗਰਦਨ ’ਤੇ ਚਾਕੂ ਨਾਲ ਕਈ ਵਾਰ ਕੀਤੇ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ’ਤੋਂ ਫ਼ਰਾਰ ਹੋ ਗਿਆ। ਗਰਦਨ 'ਤੇ ਵਾਰ ਹੋਣ ਕਰਕੇ ਬਜ਼ੁਰਗ ਵਿਅਕਤੀ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ। ਮ੍ਰਿਤਕ ਦੀ ਪਹਿਚਾਣ ਸੁਖਦੇਵ ਸਿੰਘ (65) ਪੁੱਤਰ ਤਰਸਮੇ ਸਿੰਘ ਵਜੋਂ ਹੋਈ ਹੈ।
ਦੱਸ ਦੇਈਏ ਕਿ ਮੁਲਜ਼ਮ ਜਸਪ੍ਰੀਤ ਸਿੰਘ ਨਸ਼ੇ ਦਾ ਆਦੀ ਹੈ ਅਤੇ ਪਹਿਲਾਂ ਵੀ ਉਹ ਇੱਥੇ ਇਕੱਲੇ ਰਹਿੰਦੇ ਆਪਣੇ ਫੁੱਫੜ ਨੂੰ ਡਰਾ ਧਮਕਾ ਕੇ ਉਸ ਤੋਂ ਨਸ਼ੇ ਲਈ ਪੈਸੇ ਲੈਂਦਾ ਸੀ। ਪੁਲਿਸ ਨੇ ਵੱਖ-ਵੱਖ ਟੀਮਾਂ ਬਣਾ ਕੇ ਮੁਲਜ਼ਮ ਜਸਪ੍ਰੀਤ ਦੇ ਘਰ ਅਤੇ ਉਸ ਦੇ ਹੋਰ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਪਰ ਉਹ ਹੱਥ ਨਹੀਂ ਆਇਆ। ਇਸੇ ਦੌਰਾਨ ਪੁਲਿਸ ਨੂੰ ਮੁਲਜ਼ਮ ਦੇ ਵਨੀਤਾ ਆਸ਼ਰਮ ਨੇੜੇ ਹੋਣ ਦੀ ਸੂਚਨਾ ਮਿਲੀ। ਪੁਲਿਸ ਨੇ ਉਸ ਨੂੰ ਉਥੋਂ ਫੜ ਲਿਆ।