
ਇਹ ਸੰਮਨ ਆਈਜੀ ਨੌਨਿਹਾਲ ਸਿੰਘ ਦੀ ਅਗਵਾਈ ਵਾਲੀ ਸਿੱਟ ਵੱਲੋਂ ਭੇਜਿਆ ਗਿਆ ਹੈ।
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਿੱਟ ਵੱਲੋਂ ਇਕ ਹੋਰ ਸੰਮਨ ਭੇਜਿਆ ਗਿਆ ਹੈ। ਕੋਟਕਪੂਰਾ ਗੋਲੀਕਾਂਡ ਤੋਂ ਬਾਅਦ ਹੁਣ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੰਮਨ ਜਾਰੀ ਹੋਇਆ ਹੈ। ਇਹ ਸੰਮਨ ਆਈਜੀ ਨੌਨਿਹਾਲ ਸਿੰਘ ਦੀ ਅਗਵਾਈ ਵਾਲੀ ਸਿੱਟ ਵੱਲੋਂ ਭੇਜਿਆ ਗਿਆ ਹੈ। ਇਸ ਦੇ ਚਲਦਿਆਂ ਸੁਖਬੀਰ ਬਾਦਲ ਨੂੰ 6 ਸਤੰਬਰ ਨੂੰ ਸਿੱਟ ਦੇ ਸਾਹਮਣੇ ਪੇਸ਼ ਹੋਣਾ ਹੋਵੇਗਾ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਐਲਕੇ ਯਾਦਵ ਦੀ ਅਗਵਾਈ ਵਾਲੀ ਐਸਆਈਟੀ ਵੱਲੋਂ ਸੁਖਬੀਰ ਬਾਦਲ ਨੂੰ ਬਰਗਾੜੀ ਬੇਅਦਬੀ ਦੇ ਘਟਨਾਕ੍ਰਮ ਤੋਂ ਬਾਅਦ ਵਾਪਰੇ ਕੋਟਕਪੂਰਾ ਗੋਲੀਕਾਂਡ ਦੇ ਸਬੰਧ ਵਿਚ ਪੁੱਛਗਿੱਛ ਲਈ ਬੁਲਾਇਆ ਗਿਆ ਸੀ ਪਰ ਉਹ ਪੇਸ਼ ਨਹੀਂ ਹੋਏ। ਹੁਣ ਐਸਆਈਟੀ ਨੇ ਉਹਨਾਂ ਨੂੰ 14 ਸਤੰਬਰ ਨੂੰ ਮੁੜ ਸੱਦਿਆ ਹੈ।