ਪੰਜਾਬ ਵਿਚ ਖੇਡ ਇਨਕਲਾਬ ਲਿਆਉਣਗੀਆਂ 'ਖੇਡਾਂ ਵਤਨ ਪੰਜਾਬ ਦੀਆਂ' : ਵਿਧਾਇਕਾ ਡਾ. ਅਮਨਦੀਪ ਕੌਰ
Published : Aug 31, 2022, 12:52 am IST
Updated : Aug 31, 2022, 12:52 am IST
SHARE ARTICLE
image
image

ਪੰਜਾਬ ਵਿਚ ਖੇਡ ਇਨਕਲਾਬ ਲਿਆਉਣਗੀਆਂ 'ਖੇਡਾਂ ਵਤਨ ਪੰਜਾਬ ਦੀਆਂ' : ਵਿਧਾਇਕਾ ਡਾ. ਅਮਨਦੀਪ ਕੌਰ


ਮੋਗਾ, 30 ਅਗੱਸਤ (ਦਵਿੰਦਰ ਸਿੰਘ ਔਲਖ, ਅਜਮੇਰ ਸਿੰਘ ਕਾਲੜਾ) : ਮੋਗਾ ਦੀ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ ਨੇ ਮੁੱਖ ਮੰਤਰੀ ਸ. ਭਗਵੰਤ ਮਾਨ ਵਲੋਂ ਸੂਬੇ ਦੀ ਜਵਾਨੀ ਨੂੰ  ਨਸ਼ਿਆਂ ਤੋਂ ਹਟਾ ਕੇ ਖੇਡਾਂ ਵਾਲੇ ਪਾਸੇ ਜੋੜਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ Tਖੇਡਾਂ ਵਤਨ ਪੰਜਾਬ ਦੀਆਂ'' ਨੂੰ  ਨੌਜਵਾਨੀ 'ਚ ਨਵਾਂ ਜੋਸ਼ ਭਰਨ ਵਾਲਾ ਉਪਰਾਲਾ ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਸੂਬੇ 'ਚ Tਖੇਡ ਇਨਕਲਾਬ'' ਆਏਗਾ | ਉਨ੍ਹਾਂ ਕਿਹਾ ਕਿ 29 ਅਗੱਸਤ ਤੋਂ ਸ਼ੁਰੂ ਹੋ ਕੇ ਕਰੀਬ ਦੋ ਮਹੀਨੇ ਚੱਲਣ ਵਾਲੇ ਇਸ ਖੇਡ ਮਹਾਂਕੁੰਭ ਵਿਚ ਸੂਬੇ ਦੇ 5 ਲੱਖ ਤੋਂ ਵਧ ਉਭਰਦੇ ਖਿਡਾਰੀ ਭਾਗ ਲੈਣਗੇ | ਭਗਵੰਤ ਮਾਨ ਸਰਕਾਰ ਨੇ ਜੇਤੂਆਂ ਲਈ 6 ਕਰੋੜ ਰੁਪਏ ਦੇ ਇਨਾਮ ਰਖੇ ਹਨ ਅਤੇ ਸਾਰੇ ਜੇਤੂ ਖਿਡਾਰੀ ਸੂਬੇ ਦੀ ਗ੍ਰੇਡੇਸਨ ਨੀਤੀ ਵਿਚ ਕਵਰ ਹੋਣਗੇ |
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ ਮੌਕੇ ਮਨਾਏ ਜਾ ਰਹੇ ਕੌਮੀ ਖੇਡ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਤੋਂ ਇਨ੍ਹਾਂ ਖੇਡਾਂ ਦਾ ਆਗ਼ਾਜ਼ ਕਰ ਦਿੱਤਾ ਗਿਆ ਹੈ ਜਿਸ ਨਾਲ ਸਾਰਾ ਪੰਜਾਬ ਖੇਡਾਂ ਦੇ ਰੰਗ ਵਿਚ ਰੰਗਿਆ ਜਾਵੇਗਾ | ਉਨ੍ਹਾਂ ਦਸਿਆ ਕਿ 1 ਸਤੰਬਰ ਤੋਂ 7 ਸਤੰਬਰ ਤਕ ਬਲਾਕ ਪਧਰੀ ਮੁਕਾਬਲੇ ਸ਼ੁਰੂ ਹੋ ਜਾਣਗੇ | ਬਲਾਕ ਪਧਰੀ ਮੁਕਾਬਲਿਆਂ ਦੇ ਜੇਤੂ 12 ਸਤੰਬਰ ਤੋਂ 22 ਸਤੰਬਰ ਤਕ ਜ਼ਿਲ੍ਹਾ ਪਧਰੀ ਮੁਕਾਬਲੇ ਵਿਚ ਭਿੜਨਗੇ ਅਤੇ ਇਨ੍ਹਾਂ ਮੁਕਾਬਲਿਆਂ ਦੇ ਜੇਤੂਆਂ 10 ਅਕਤੂਰ ਤੋਂ 21 ਅਕਤੂਬਰ ਤਕ ਰਾਜ ਪਧਰੀ ਖੇਡ ਮੁਕਾਬਲਿਆਂ ਵਿਚ ਅਪਣੇ ਜੌਹਰ ਵਿਖਾਉਣਗੇ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸੋਚ ਹੈ ਕਿ ਕਿਸੇ ਵੇਲੇ ਖੇਡਾਂ ਵਿਚ ਪਹਿਲੇ ਨੰਬਰ 'ਤੇ ਰਹੇ ਪੰਜਾਬ ਨੂੰ  ਮੁੜ ਖੇਡਾਂ ਵਿਚ ਮੋਹਰੀ ਸੂਬਾ ਬਣਾਇਆ ਜਾਵੇ ਅਤੇ ਅਪਣੇ ਇਸੇ ਉਦੇਸ਼ ਨੂੰ  ਲੈ ਕੇ ਉਨ੍ਹਾਂ ਨੇ ਇਹ ਮਹਾਂਕੁੰਭ ਉਲੀਕਿਆ ਹੈ | ਖੇਡ ਤੇ ਯੁਵਕ ਸੇਵਾਵਾਂ ਵਿਭਾਗ ਨੇ ਇਨ੍ਹਾਂ ਖੇਡਾਂ ਨੇ ਸੁਚੱਜੇ ਪ੍ਰਬੰਧ ਕੀਤੇ ਹਨ ਤਾਂ ਜੋ ਸੂਬ ਵਿਚ ਖੇਡ ਪ੍ਰਤਿਭਾ ਤੇ ਹੁਨਰ ਦੀ ਭਾਲ ਕੀਤੀ ਜਾ ਸਕੇ, ਖੇਡਾਂ ਦਾ ਪੱਧਰ ਹੋਰ ਉੱਚਾ ਚੁਕਿਆ ਜਾ ਸਕੇ ਅਤੇ ਵੱਧ ਤੋਂ ਵੱਧ ਲੋਕਾਂ ਨੂੰ  ਖੇਡਾਂ ਨਾਲ ਜੋੜ ਕੇ ਸਿਹਤਮੰਦ ਪੰਜਾਬ ਸਿਰਜਿਆ ਜਾ ਸਕੇ | ਇਸ ਖੇਡ ਮਹਾਂਕੁੰਭ ਵਿਚ ਗ੍ਰੇਡੇਸਨ ਸੂਚੀ ਵਾਲੀਆਂ ਮਾਨਤਾ ਪ੍ਰਾਪਤ 28 ਖੇਡਾਂ ਵਿਚ ਅੰਡਰ-14, ਅੰਡਰ-17, ਅੰਡਰ-21, 21-40 ਸਾਲ, 40-50 ਸਾਲ ਅਤੇ 50 ਸਾਲ ਤੋਂ ਵੱਧ ਕੁੱਲ ਛੇ ਉਮਰ ਵਰਗ ਵਿੱਚ ਬਲਾਕ ਪੱਧਰ ਤੋਂ ਸੂਬਾ ਪੱਧਰ ਤਕ 5 ਲੱਖ ਦੇ ਕਰੀਬ ਖਿਡਾਰੀ ਅਤੇ ਪੈਰਾ-ਖਿਡਾਰੀ ਹਿੱਸਾ ਲੈਣਗੇ |

 

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement