ਖ਼ਬਰਾਂ |

ਤਾਜ਼ਾ |

ਆਨਲਾਈਨ ਰਜਿਸਟ੍ਰੇਸ਼ਨ ਨਾ ਕਰਵਾ ਸਕਣ ਵਾਲੇ ਖਿਡਾਰੀਆਂ ਨੂੰ ਵੀ ਮੌਕੇ ਉੱਤੇ ਪੁੱਜਣ ਉੱਤੇ ਹਿੱਸਾ ਲੈਣ ਦੀ ਦਿੱਤੀ ਇਜਾਜ਼ਤ: ਮੀਤ ਹੇਅਰ
Published : Aug 31, 2023, 9:15 pm IST
Updated : Aug 31, 2023, 9:15 pm IST
SHARE ARTICLE
Meet Hayer
Meet Hayer

ਅੱਠ ਖੇਡਾਂ ਵਿੱਚ ਅੱਠ ਉਮਰ ਵਰਗਾਂ ਦੇ ਬਲਾਕ ਪੱਧਰੀ ਮੁਕਾਬਲੇ 31 ਅਗਸਤ ਤੋਂ 9 ਸਤੰਬਰ ਤੱਕ ਚੱਲਣਗੇ

ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਉਦਘਾਟਨੀ ਸਮਾਰੋਹ ਦੌਰਾਨ ‘ਖੇਡਾਂ ਵਤਨ ਪੰਜਾਬ ਦੀਆਂ-2023’ (ਸੀਜ਼ਨ-2) ਦੇ ਸ਼ਾਨਦਾਰ ਆਗਾਜ਼ ਤੋਂ ਬਾਅਦ ਅੱਜ ਬਲਾਕ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ ਹੋ ਗਈ। ਅੱਜ ਸੂਬੇ ਭਰ ਦੇ 157 ਬਲਾਕਾਂ ਵਿੱਚ ਅੱਠ ਖੇਡਾਂ ਵਿੱਚ ਮੁਕਾਬਲੇ ਸ਼ੁਰੂ ਹੋ ਗਏ ਅਤੇ ਡੇਢ ਲੱਖ ਤੋਂ ਵੱਧ ਖਿਡਾਰੀ ਹਿੱਸਾ ਲੈ ਰਹੇ ਹਨ।

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਮੂਹ ਜ਼ਿਲਾ ਖੇਡ ਅਫਸਰਾਂ ਨੂੰ ਹਦਾਇਤ ਕੀਤੀ ਹੈ ਕਿ ਜਿਹੜੇ ਖਿਡਾਰੀ ਆਨਲਾਈਨ ਰਜਿਸਟ੍ਰੇਸ਼ਨ ਨਹੀਂ ਕਰਵਾ ਸਕੇ ਪਰ ਉਹ ਗਰਾਊਂਡ ਚ ਪੁੱਜਦੇ ਹਨ ਤਾਂ ਉਨ੍ਹਾਂ ਨੂੰ ਵੀ ਹਿੱਸਾ ਦਿਵਾਇਆ ਜਾਵੇ।ਕਈ ਖਿਡਾਰੀਆਂ ਵੱਲੋਂ ਇਹ ਮੰਗ ਕੀਤੀ ਜਾ ਰਹੀ ਸੀ ਕਿ ਉਹ ਕਿਸੇ ਕਾਰਨ ਰਜਿਸਟ੍ਰੇਸ਼ਨ ਨਹੀਂ ਕਰਵਾ ਸਕੇ, ਇਸ ਲਈ ਖੇਡ ਮੰਤਰੀ ਵੱਲੋਂ ਉਨ੍ਹਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਸਲਾ ਕੀਤਾ ਗਿਆ ਹੈ।

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਵਾਰ ਕੁੱਲ 35 ਖੇਡਾਂ ਵਿੱਚ ਅੱਠ ਉਮਰ ਵਰਗਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਇਨ੍ਹਾਂ ਵਿੱਚੋਂ ਅੱਠ ਖੇਡਾਂ ਦੇ ਮੁਕਾਬਲੇ ਬਲਾਕ ਪੱਧਰ ਤੋਂ ਸ਼ੁਰੂ ਹੋ ਗਏ ਹਨ। ਅਥਲੈਟਿਕਸ, ਫੁਟਬਾਲ, ਵਾਲੀਬਾਲ (ਸਮੈਸ਼ਿੰਗ ਤੇ ਸ਼ੂਟਿੰਗ), ਕਬੱਡੀ (ਨੈਸ਼ਨਲ ਸਟਾਈਲ ਤੇ ਸਰਕਲ ਸਟਾਈਲ), ਖੋ ਖੋ ਅਤੇ ਰੱਸਾਕਸ਼ੀ ਖੇਡਾਂ ਵਿੱਚ ਮੁੰਡਿਆਂ ਤੇ ਕੁੜੀਆਂ ਦੇ ਅੱਠ ਉਮਰ ਵਰਗਾਂ ਅੰਡਰ 14, ਅੰਡਰ 17, ਅੰਡਰ 21, 21 ਤੋਂ 30 ਸਾਲ, 31 ਤੋਂ 40 ਸਾਲ, 41 ਤੋਂ 55 ਸਾਲ, 55 ਤੋਂ 65 ਸਾਲ ਅਤੇ 65 ਸਾਲ ਤੋਂ ਵੱਧ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਉਕਤ ਖੇਡਾਂ ਵਿੱਚ ਬਲਾਕ ਦੇ ਜੇਤੂ ਅਗਾਂਹ ਜ਼ਿਲਾ ਪੱਧਰੀ ਟੂਰਨਾਮੈਂਟਾਂ ਵਿੱਚ ਹਿੱਸਾ ਲੈਣਗੇ। 

ਮੀਤ ਹੇਅਰ ਨੇ ਦੱਸਿਆ ਕਿ ਜ਼ਿਲਾ ਪੱਧਰੀ ਮੁਕਾਬਲਿਆਂ ਵਿੱਚ ਉਕਤ ਅੱਠ ਖੇਡਾਂ ਦੇ ਜੇਤੂਆਂ ਤੋਂ ਇਲਾਵਾ ਬਾਕੀ ਹੋਰ ਨਵੀਆਂ ਖੇਡਾਂ ਦੇ ਸਿੱਧੇ ਮੁਕਾਬਲੇ ਹੋਣਗੇ ਅਤੇ ਫੇਰ ਅਕਤੂਬਰ ਮਹੀਨੇ ਰਾਜ ਪੱਧਰੀ ਮੁਕਾਬਲੇ ਹੋਣਗੇ। ਉਨ੍ਹਾਂ ਕਿਹਾ ਕਿ ਪਹਿਲੇ ਸੀਜ਼ਨ ਦੀ ਸਫਲਤਾ ਤੋਂ ਬਾਅਦ ਇਸ ਵਾਰ ਖਿਡਾਰੀਆਂ ਵਿੱਚ ਹੋਰ ਵੀ ਉਤਸ਼ਾਹ ਪਾਇਆ ਜਾ ਰਿਹਾ ਹੈ। ਰਾਜ ਪੱਧਰੀ ਜੇਤੂਆਂ ਨੂੰ 7 ਕਰੋੜ ਰੁਪਏ ਦੀ ਇਨਾਮ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਖੇਡ ਵਿਭਾਗ ਵੱਲੋਂ ਖਿਡਾਰੀਆਂ ਦੇ ਮੁਕਾਬਲਿਆਂ ਲਈ ਸੁਚੱਜੇ ਪ੍ਰਬੰਧ ਕੀਤੇ ਗਏ ਹਨ।

SHARE ARTICLE

ਏਜੰਸੀ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement