
ਪੰਜਾਬ ਸਰਕਾਰ ਨੇ ਸਾਰੀਆਂ ਪੰਚਾਇਤਾਂ ਭੰਗ ਕਰਨ ਦਾ ਫ਼ੈਸਲਾ ਵਾਪਸ ਲੈ ਲਿਆ ਹੈ
ਚੰਡੀਗੜ੍ਹ - ਪੰਚਾਇਤਾਂ ਨੂੰ ਭੰਗ ਕਰਨ ਨੂੰ ਲੈ ਕੇ ਪੰਜਾਬ ਸਰਕਾਰ ਨੇ ਵੱਡਾ ਐਕਸ਼ਨ ਲਿਆ ਹੈ। ਪੰਚਾਇਤੀ ਵਿਭਾਗ ਨੂੰ ਭੰਗ ਕਰਨ ਮਾਮਲੇ ਵਿਚ ਦੋ ਵੱਡੇ ਆਈਏਐਸ ਅਫ਼ਸਰਾਂ ਨੂੰ ਮੁਅੱਤਲ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਪੰਚਾਇਤੀ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਧਰੇਂਦਰ ਤਿਵਾੜੀ ਅਤੇ ਪੇਂਡੂ ਵਿਕਾਸ ਤੇ ਪੰਚਾਇਤੀ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਨੂੰ ਵੀ ਮੁਅੱਤਲ ਕਰ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਸਾਰੀਆਂ ਪੰਚਾਇਤਾਂ ਭੰਗ ਕਰਨ ਦਾ ਫ਼ੈਸਲਾ ਵਾਪਸ ਲੈ ਲਿਆ ਹੈ। ਇਸ ਦੀ ਜਾਣਕਾਰੀ ਵੀਰਵਾਰ ਨੂੰ ਐਡਵੋਕੇਟ ਜਨਰਲ ਨੇ ਹਾਈ ਕੋਰਟ ਵਿਚ ਦਿੱਤੀ। ਸੂਬਾ ਸਰਕਾਰ ਅਗਲੇ 1-2 ਦਿਨਾਂ ਵਿਚ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰੇਗੀ। ਇਸ ਤੋਂ ਪਹਿਲਾਂ ਹਾਈ ਕੋਰਟ ਨੇ ਇਸ ਮਾਮਲੇ ਵਿਚ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਸੀ।