
ਜਲਦ ਜਾਰੀ ਹੋਵੇਗਾ ਨੋਟੀਫਿਕੇਸ਼ਨ
ਚੰਡੀਗੜ੍ਹ: ਪੰਜਾਬ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਦਾ ਫ਼ੈਸਲਾ ਵਾਪਸ ਲੈ ਲਿਆ ਹੈ। ਸਰਕਾਰ ਵਲੋਂ ਪੰਜਾਬ ਹਰਿਆਣਾ ਹਾਈ ਕੋਰਟ ਨੂੰ ਇਹ ਜਾਣਕਾਰੀ ਦਿਤੀ ਗਈ। ਇਸ ਫ਼ੈਸਲੇ ਤੋਂ ਬਾਅਦ ਸੂਬੇ ਵਿਚ ਪੰਚਾਇਤਾਂ ਮੁੜ ਬਹਾਲ ਕਰ ਦਿਤੀਆਂ ਜਾਣਗੀਆਂ। ਇਸ ਬਾਰੇ ਪੰਜਾਬ ਸਰਕਾਰ ਵਲੋਂ ਜਲਦ ਹੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਨਸ਼ਾ ਤਸਕਰੀ ’ਚ ਸ਼ਾਮਲ ਲਾਹੌਰ ਦਾ ਡੀਐਸਪੀ ਮਜ਼ਹਰ ਇਕਬਾਲ ਗ੍ਰਿਫ਼ਤਾਰ
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਪੰਚਾਇਤਾਂ ਭੰਗ ਕਰਨ ਸਬੰਧੀ ਜਾਰੀ ਨੋਟੀਫਿਕੇਸ਼ਨ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰ ਕੇ ਚੁਨੌਤੀ ਦਿਤੀ ਗਈ। ਪਟੀਸ਼ਨ ਰਾਹੀਂ ਇਸ ਨੋਟੀਫਿਕੇਸ਼ਨ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਸੀ। ਦਾਇਰ ਪਟੀਸ਼ਨ ਵਿਚ ਕਿਹਾ ਗਿਆ ਕਿ 10 ਅਗਸਤ ਦਾ ਨੋਟੀਫਿਕੇਸ਼ਨ ਪੂਰੀ ਤਰ੍ਹਾਂ ਨਾਜਾਇਜ਼, ਮਨਮਰਜ਼ੀ ਵਾਲਾ ਤੇ ਕੁਦਰਤੀ ਨਿਆਂ ਦੇ ਸਿਧਾਂਤ ਦੇ ਵਿਰੁਧ ਹੈ।
ਇਹ ਵੀ ਪੜ੍ਹੋ: ਹਰਿਆਣਾ ਦੀ ਯੂਨੀਵਰਸਿਟੀ ਵਿਚ ਪੈਰਾਂ ਨਾਲ ਤਿਆਰ ਹੋ ਰਿਹਾ ਖਾਣਾ, ਵੀਡੀਉ ਸਾਹਮਣੇ ਆਉਣ ਮਗਰੋਂ ਹੋਈ ਕਾਰਵਾਈ
ਇਸ ਵਿਚ ਇਹ ਵੀ ਕਿਹਾ ਗਿਆ ਕਿ ਪੰਜਾਬ ਦੀਆਂ ਸਾਰੀਆਂ ਪੰਚਾਇਤਾਂ ਨੂੰ ਚੁਣੇ ਹੋਏ ਪ੍ਰਤੀਨਿਧੀਆਂ ਦੇ ਕਾਰਜਕਾਲ ਦੀ ਸਮਾਪਤੀ ਤੋਂ ਪਹਿਲਾਂ ਹੀ ਗਲਤ ਤਰੀਕੇ ਨਾਲ ਭੰਗ ਕਰ ਦਿਤਾ ਗਿਆ। ਪਟੀਸ਼ਨਕਰਤਾਵਾਂ ਨੇ ਜਨਵਰੀ 2019 ’ਚ ਸਰਪੰਚ ਦੀ ਚੋਣ ਜਿੱਤ ਕੇ ਕਾਰਜਕਾਜ ਸੰਭਾਲਿਆ ਸੀ। ਉਨ੍ਹਾਂ ਦਾ ਕਾਰਜਕਾਲ ਜਨਵਰੀ 2024 ਤਕ ਦਾ ਸੀ। ਪੰਜਾਬ ਹਰਿਆਣਾ ਹਾਈ ਕੋਰਟ ਵਿਚ ਅੱਜ ਇਸ ਮਾਮਲੇ ਸਬੰਧੀ ਸੁਣਵਾਈ ਹੋਈ।