ਪੰਜਾਬ ‘ਚ 31 ਅਕਤੂਬਰ ਤਕ ਲਾਗੂ ਹੋਇਆ ESMA ਐਕਟ ਪੰਜਾਬ ਸਰਕਾਰ ਵਲੋਂ ਨੋਟੀਫਿਕੇਸ਼ਨ ਜਾਰੀ
Published : Aug 31, 2023, 7:02 am IST
Updated : Aug 31, 2023, 10:02 am IST
SHARE ARTICLE
Punjab invokes ESMA as revenue staff threaten indefinite strike from Sept 1
Punjab invokes ESMA as revenue staff threaten indefinite strike from Sept 1

ਅਗਲੇ ਦੋ ਮਹੀਨੇ ਤਕ ਕੋਈ ਸਰਕਾਰੀ ਮੁਲਾਜ਼ਮ ਹੜਤਾਲ ਤੇ ਨਹੀਂ ਜਾ ਸਕੇਗਾ।

 

ਚੰਡੀਗੜ੍ਹ : ਪਟਵਾਰੀ, ਕਾਨੂੰਗੋ ਅਤੇ ਡੀ.ਸੀ. ਦਫ਼ਤਰਾਂ ਦੇ ਸਟਾਫ਼ ਵਲੋਂ 11, 12 ਅਤੇ 13 ਸਤੰਬਰ ਨੂੰ ਤਿੰਨ ਦਿਨ ਦੀ ਕਲਮ ਛੋੜ ਹੜਤਾਲ ਉਪਰ ਜਾਣ ਦੇ ਐਲਾਨ ਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਸਖ਼ਤ ਨੋਟਿਸ ਲਿਆ ਹੈ ਅਤੇ ਹੜਤਾਲ ਉਪਰ ਜਾਣ ਵਾਲੇ ਮੁਲਾਜ਼ਮਾਂ ਉਪਰ ਐਸਮਾ ਲਾਗੂ ਕਰਨ ਦੇ ਹੁਕਮ ਵੀ ਜਾਰੀ ਕਰ ਦਿਤੇ ਹਨ। ਅਗਲੇ ਦੋ ਮਹੀਨੇ ਤਕ ਕੋਈ ਸਰਕਾਰੀ ਮੁਲਾਜ਼ਮ ਹੜਤਾਲ ਤੇ ਨਹੀਂ ਜਾ ਸਕੇਗਾ।

 

ਇਸ ਸਬੰਧੀ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਹੜਤਾਲ ਉਪਰ ਜਾਣ ਵਾਲੇ ਮੁਲਾਜ਼ਮਾਂ ਨੂੰ ਮੁਅੱਤਲ ਕਰ ਕੇ ਐਕਟ ਤਹਿਤ ਅਪਰਾਧਕ ਕਾਰਵਾਈ ਕੀਤੀ ਜਾਵੇਗੀ ਅਤੇ ਸਰਵਿਸ ਵਿਚ ਬ੍ਰੇਕ ਪਾਈ ਜਾਏਗੀ।  ਲਾਗੂ ਹੁਕਮਾਂ ਅਨੁਸਾਰ, ਐਸਮਾ 31 ਅਕਤੂਬਰ, 2023 ਤਕ ਲਾਗੂ ਰਹੇਗਾ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਇਸ ਐਕਟ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ।

 

ਅਜਿਹੀ ਸਥਿਤੀ ਵਿਚ ਮਾਲ ਵਿਭਾਗ ਦੇ ਅਧਿਕਾਰੀ, ਪਟਵਾਰੀ, ਕਾਨੂੰਗੋ, ਸਰਕਲ ਮਾਲ ਅਫ਼ਸਰ ਸਮੇਤ ਡਿਪਟੀ ਕਮਿਸ਼ਨਰ ਦਫ਼ਤਰ ਨਾਲ ਜੁੜੇ ਮੁਲਾਜ਼ਮ ਆਪਣਾ ਦਫ਼ਤਰ ਨਹੀਂ ਛੱਡ ਸਕਣਗੇ। ਮਾਲ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਇਸ ਸਬੰਧੀ ਪੱਤਰ ਜਾਰੀ ਕੀਤਾ ਹੈ। ਜਾਰੀ ਪੱਤਰ ਵਿਚ ਕਿਹਾ ਗਿਆ ਹੈ ਕਿ ਸੂਬੇ ਵਿਚ ਭਾਰੀ ਮੀਂਹ ਕਾਰਨ ਜ਼ਿਆਦਾਤਰ ਪਾਣੀ ਇਕੱਠਾ ਹੋ ਗਿਆ ਹੈ, ਜਿਸ ਕਾਰਨ ਫਲੱਡ ਗੇਟ ਲਗਾਤਾਰ ਖੋਲ੍ਹੇ ਜਾ ਰਹੇ ਹਨ। ਪ੍ਰਭਾਵਤ ਇਲਾਕਿਆਂ 'ਚ ਰਾਹਤ ਕਾਰਜ ਵੀ ਜਾਰੀ ਹਨ। ਅਜਿਹੀ ਸਥਿਤੀ ਵਿਚ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਦੀ ਛੁੱਟੀ ਮਨਜ਼ੂਰ ਨਹੀਂ ਕੀਤੀ ਜਾ ਸਕਦੀ। ਇਸ ਸਮੇਂ ਪਟਵਾਰੀ, ਕਾਨੂੰਗੋ ਅਤੇ ਸਰਕਲ ਮਾਲ ਅਫਸਰਾਂ ਸਮੇਤ ਹੋਰ ਅਧਿਕਾਰੀਆਂ ਨੂੰ ਇਸ ਰਾਹਤ ਕਾਰਜ ਵਿਚ ਕੰਮ ਕਰਨ ਦੀ ਲੋੜ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement