ਔਰਤਾਂ ਨੂੰ ਰੱਖੜੀ ਦਾ ਤੋਹਫ਼ਾ; ਮੁੱਖ ਮੰਤਰੀ ਨੇ 5714 ਆਂਗਨਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ
Published : Aug 30, 2023, 7:09 pm IST
Updated : Aug 31, 2023, 8:11 am IST
SHARE ARTICLE
RAKHI BONANZA TO WOMEN AS CM HANDS OVER APPOINTMENT LETTERS TO 5714 ANGANWADI WORKERS
RAKHI BONANZA TO WOMEN AS CM HANDS OVER APPOINTMENT LETTERS TO 5714 ANGANWADI WORKERS

ਸਰਕਾਰ ਨੇ ਸੂਬੇ ਦੇ 35,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ

 

ਅੰਮ੍ਰਿਤਸਰ: ਪੰਜਾਬ ਵਿੱਚ ਔਰਤਾਂ ਨੂੰ ਰੱਖੜੀ ਦਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਿੱਚ ਭਰਤੀ ਲਈ 5714 ਆਂਗਨਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇੱਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਦੀ ਅਸੀਮ ਊਰਜਾ ਨੂੰ ਉਸਾਰੂ ਦਿਸ਼ਾ ਵਿੱਚ ਲਾਉਣ ਲਈ ਪੰਜਾਬ ਸਰਕਾਰ ਨੇ 35,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਰਤੀ ਪ੍ਰਕਿਰਿਆ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਗਿਆ ਹੈ ਅਤੇ ਨੌਜਵਾਨਾਂ ਨੂੰ ਨੌਕਰੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ 'ਤੇ ਦਿੱਤੀਆਂ ਗਈਆਂ ਹਨ।

RAKHI BONANZA TO WOMEN AS CM HANDS OVER APPOINTMENT LETTERS TO 5714 ANGANWADI WORKERSRAKHI BONANZA TO WOMEN AS CM HANDS OVER APPOINTMENT LETTERS TO 5714 ANGANWADI WORKERS

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਸਾਰੇ ਮੁਲਾਜ਼ਮਾਂ ਅਤੇ ਵਰਕਰਾਂ ਦੀ ਭਲਾਈ ਯਕੀਨੀ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਦਿੱਤੀਆਂ ਗਈਆਂ ਰਿਕਾਰਡ ਗਿਣਤੀ ਨੌਕਰੀਆਂ ਉਨ੍ਹਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਭਾਈਵਾਲ ਬਣਾ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਂਗਨਵਾੜੀ ਵਰਕਰਾਂ ਦੀ ਭੂਮਿਕਾ ਅਹਿਮ ਹੁੰਦੀ ਹੈ ਕਿਉਂਕਿ ਉਹ ਛੋਟੀ ਉਮਰ ਵਿੱਚ ਬੱਚਿਆਂ ਦੇ ਭਵਿੱਖ ਦੇ ਨਕਸ਼ ਘੜਨ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।

 

ਮੁੱਖ ਮੰਤਰੀ ਨੇ ਇਕੱਠ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਆਂਗਨਵਾੜੀ ਵਰਕਰਾਂ ਦੀ ਭਲਾਈ ਲਈ ਹੋਰ ਅਹਿਮ ਪਹਿਲਕਦਮੀਆਂ ਕਰੇਗੀ, ਜਿਸ ਨਾਲ ਇਹ ਯਕੀਨੀ ਬਣਾਇਆ ਜਾਵੇਗਾ ਕਿ ਸੇਵਾਵਾਂ ਨੂੰ ਸੁਚਾਰੂ ਢੰਗ ਨਾਲ ਨਿਭਾਉਣ ਦੌਰਾਨ ਉਨ੍ਹਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਰੱਖੜੀ ਦੇ ਤਿਉਹਾਰ ਮੌਕੇ ਆਂਗਨਵਾੜੀ ਵਰਕਰਾਂ ਨਾਲ ਸਾਂਝ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਹੁਣ ਧੀਆਂ ਹਰ ਖੇਤਰ ਵਿੱਚ ਲੜਕਿਆਂ ਨੂੰ ਪਛਾੜ ਰਹੀਆਂ ਹਨ ਅਤੇ ਮਾਪਿਆਂ ਨੂੰ ਧੀ ਦਾ ਪਾਲਣ ਪੋਸ਼ਣ ਕਰਕੇ ਮਾਣ ਮਹਿਸੂਸ ਹੁੰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੜਕੀਆਂ ਨੇ ਜ਼ਿੰਦਗੀ ਦੇ ਹਰ ਖੇਤਰ ਵਿੱਚ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ ਅਤੇ ਸਾਨੂੰ ਸਾਰਿਆਂ ਨੂੰ ਸਮਾਜ ਦੀ ਬਿਹਤਰੀ ਲਈ ਧੀਆਂ ਨੂੰ ਆਪਣੇ ਸੁਪਨੇ ਸਾਕਾਰ ਕਰਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ।

RAKHI BONANZA TO WOMEN AS CM HANDS OVER APPOINTMENT LETTERS TO 5714 ANGANWADI WORKERSRAKHI BONANZA TO WOMEN AS CM HANDS OVER APPOINTMENT LETTERS TO 5714 ANGANWADI WORKERS

ਮੁੱਖ ਮੰਤਰੀ ਨੇ ਅਫਸੋਸ ਪ੍ਰਗਟਾਇਆ ਕਿ ਪਹਿਲਾਂ ਧੀਆਂ ਨੂੰ 'ਕੁੜੀਆਂ-ਚਿੜੀਆਂ' ਕਿਹਾ ਜਾਂਦਾ ਸੀ ਪਰ ਹੁਣ ਆਪਣੀ ਮਿਹਨਤ, ਦ੍ਰਿੜ੍ਹ ਇਰਾਦੇ ਅਤੇ ਲਗਨ ਨਾਲ ਲੜਕੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਅਸਲ 'ਚ 'ਸ਼ੇਰਨੀਆਂ' ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਫ਼ਰਜ਼ ਬਣਦਾ ਹੈ ਕਿ ਉਹ ਲੜਕੀਆਂ ਲਈ ਸਿੱਖਿਆ ਅਤੇ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹ ਕੇ ਉਨ੍ਹਾਂ ਨੂੰ ਵੱਧ ਅਧਿਕਾਰ ਦੇਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦਾ ਪੱਕਾ ਵਿਸ਼ਵਾਸ ਹੈ ਕਿ ਜੇ ਲੜਕੀਆਂ ਨੂੰ ਮੌਕਾ ਦਿੱਤਾ ਜਾਵੇ ਤਾਂ ਉਹ ਜ਼ਿੰਦਗੀ ਦੇ ਕਿਸੇ ਵੀ ਖੇਤਰ ਵਿੱਚ ਸਫ਼ਲਤਾ ਦੀ ਨਵੀਂ ਇਬਾਰਤ ਲਿਖ ਸਕਦੀਆਂ ਹਨ।

 

ਆਪਣੇ ਭ੍ਰਿਸ਼ਟ ਸਾਥੀਆਂ ਦੀ ਹਮਾਇਤ ਵਿੱਚ ਕਲਮ ਛੋੜ ਹੜਤਾਲ ਕਰਨ ਦੀ ਯੋਜਨਾ ਬਣਾ ਰਹੇ ਸਰਕਾਰੀ ਮੁਲਾਜ਼ਮਾਂ ਨੂੰ ਸਖ਼ਤ ਕਾਰਵਾਈ ਦੀ ਚੇਤਾਵਨੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁਲਾਜ਼ਮਾਂ ਦਾ ਅਜਿਹਾ ਗੈਰ-ਜ਼ਿੰਮੇਵਾਰਾਨਾ ਵਤੀਰਾ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸਰਕਾਰੀ ਮੁਲਾਜ਼ਮਾਂ ਦੀਆਂ ਹੜਤਾਲਾਂ ਕਾਰਨ ਲੋਕਾਂ ਨੂੰ ਹੋਣ ਵਾਲੀ ਪ੍ਰੇਸ਼ਾਨੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕਰਨ ਲਈ ਹਮੇਸ਼ਾ ਤਿਆਰ-ਬਰ-ਤਿਆਰ ਹੈ ਪਰ ਉਹ ਉਨ੍ਹਾਂ ਲੋਕਾਂ ਦੀ ਹਮਾਇਤ ਵਿੱਚ ਕੀਤੀ ਜਾਣ ਵਾਲੀ ਬਲੈਕਮੇਲਿੰਗ ਨੂੰ ਵੀ ਬਰਦਾਸ਼ਤ ਨਹੀਂ ਕਰਨਗੇ, ਜਿਨ੍ਹਾਂ ਨੂੰ ਲੋਕਾਂ ਦੀ ਲੁੱਟ ਕਰਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਲਾਜ਼ਮੀ ਸੇਵਾਵਾਂ ਐਕਟ ਨੂੰ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਇਨ੍ਹਾਂ ਕਰਮਚਾਰੀਆਂ ਵੱਲੋਂ ਛੁੱਟੀ 'ਤੇ ਜਾਣ ਦੀ ਸੂਰਤ ਵਿੱਚ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਸਕੇ।

RAKHI BONANZA TO WOMEN AS CM HANDS OVER APPOINTMENT LETTERS TO 5714 ANGANWADI WORKERSRAKHI BONANZA TO WOMEN AS CM HANDS OVER APPOINTMENT LETTERS TO 5714 ANGANWADI WORKERS

ਮੁੱਖ ਮੰਤਰੀ ਨੇ ਭਾਵੁਕ ਲਹਿਜੇ ਨਾਲ ਕਿਹਾ ਕਿ ਉਨ੍ਹਾਂ ਦੀ ਮਾਂ ਸੰਗਰੂਰ ਵਿੱਚ ਆਪਣੇ ਜੱਦੀ ਪਿੰਡ ਵਿੱਚ ਰਹਿਣਾ ਪਸੰਦ ਕਰਦੇ ਹਨ ਅਤੇ ਉਨ੍ਹਾਂ ਨੂੰ ਆਪਣੀ ਮਾਂ ਨੂੰ ਮਿਲੇ 40 ਦਿਨ ਤੋਂ ਵੱਧ ਹੋ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਪੰਜਾਬ ਦੀ ਤਨਦੇਹੀ ਨਾਲ ਸੇਵਾ ਕਰਨ ਦੇ ਰਾਹ ਵਿੱਚ ਰੁਕਾਵਟ ਨਹੀਂ ਬਣੇਗੀ ਕਿਉਂਕਿ ਪੰਜਾਬ ਦੀਆਂ ਸਾਰੀਆਂ ਬਜ਼ੁਰਗ ਮਾਵਾਂ ਦਾ ਅਸ਼ੀਰਵਾਦ ਉਨ੍ਹਾਂ ਦੇ ਨਾਲ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਵੀ ਉਨ੍ਹਾਂ ਦੇ ਮਾਤਾ ਜੀ ਪਿੰਡਾਂ ਦਾ ਦੌਰਾ ਕਰਨ ਵੇਲੇ ਬਜ਼ੁਰਗਾਂ ਨੂੰ ਮਿਲਦੇ ਅਤੇ ਉਨ੍ਹਾਂ ਦੇ ਪੈਰ ਛੂੰਹਦੇ ਦੇਖਦੇ ਹਨ ਤਾਂ ਉਨ੍ਹਾਂ ਨੂੰ ਮਾਣ ਮਹਿਸੂਸ ਹੁੰਦਾ ਹੈ ਕਿ ਉਨ੍ਹਾਂ ਦਾ ਪੁੱਤਰ ਸੂਬੇ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਿਹਾ ਹੈ ਅਤੇ ਪੰਜਾਬ ਦੀ ਗੁਆਚੀ ਸ਼ਾਨ ਬਹਾਲ ਕਰ ਲਈ ਪੂਰੀ ਵਾਹ ਲਾ ਰਿਹਾ ਹੈ।

ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਬੇਰੋਜ਼ਗਾਰੀ ਅਤੇ ਭ੍ਰਿਸ਼ਟਾਚਾਰ ਦੇ ਬੇਲਗਾਮ ਹੋਣ ਉਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਭ੍ਰਿਸ਼ਟਾਚਾਰ ਨਾਲ ਕਤਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਨੇ ਆਮ ਆਦਮੀ ਦੇ ਧੀਆਂ-ਪੁੱਤਰਾਂ ਨੂੰ ਅਖ਼ਤਿਆਰ ਦੇ ਕੇ ਸੂਬੇ ਦੀ ਰਾਜਨੀਤੀ ਵਿੱਚ ਇੱਕ ਸਿਫ਼ਤੀ ਤਬਦੀਲੀ ਲਿਆਂਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਆਪਣੇ ਸ਼ਾਸਨਕਾਲ ਦੌਰਾਨ ਆਪਣੇ ਆਪ ਨੂੰ ਮਹਿਲਾਂ ਵਿੱਚ ਕੈਦ ਕਰ ਲਿਆ ਸੀ, ਉਨ੍ਹਾਂ ਨੂੰ ਲੋਕਾਂ ਨੇ ਸਿਆਸੀ ਗੁਮਨਾਮੀ ਵਿੱਚ ਧੱਕ ਦਿੱਤਾ ਹੈ ਅਤੇ ਹੁਣ ਇੱਕ ਲੋਕ-ਪੱਖੀ ਸਰਕਾਰ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰ ਰਹੀ ਹੈ। ਇਸ ਮੌਕੇ ਇਕ ਆਂਗਣਵਾੜੀ ਵਰਕਰ ਨੇ ਸਟੇਜ 'ਤੇ ਮੁੱਖ ਮੰਤਰੀ ਨੂੰ ਰੱਖੜੀ  ਵੀ ਬੰਨ੍ਹੀ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਹਰਭਜਨ ਸਿੰਘ ਈ.ਟੀ.ਓ ਅਤੇ ਕੁਲਦੀਪ ਸਿੰਘ ਧਾਲੀਵਾਲ ਵੀ ਹਾਜ਼ਰ ਸਨ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

05 Dec 2024 12:19 PM

ਤਖ਼ਤ ਸ੍ਰੀ ਕੇਸਗੜ੍ਹ ਤੀਸਰੇ ਦਿਨ ਦੀ ਸਜ਼ਾ ਭੁਗਤਣ ਪਹੁੰਚੇ ਸੁਖਬੀਰ ਬਾਦਲ, ਭਾਰੀ ਫੋਰਸ ਤਾਇਨਾਤ

05 Dec 2024 12:13 PM

ਇੰਨ੍ਹਾ ਨੇ ਗੋਲੀ ਵੀ ਚਲਾਈ ਤੇ ਕਤਲ ਵੀ ਕੀਤੇ, Sukhbir Badal ਨੂੰ ਦਿੱਤੀ ਸਜ਼ਾ ਨਹੀ

04 Dec 2024 12:26 PM

Sukhbir Badal 'ਤੇ ਹ.ਮਲੇ ਨੂੰ ਲੈ ਕੇ CP Gurpreet Bhullar ਨੇ ਕੀਤਾ ਵੱਡਾ ਖੁਲਾਸਾ, ਮੌਕੇ ਤੇ ਪਹੁੰਚ ਕੇ ਦੱਸੀ

04 Dec 2024 12:18 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

03 Dec 2024 12:23 PM
Advertisement