
ਕੁੱਝ ਸਮਾਂ ਪਹਿਲਾਂ ਹੋਇਆ ਸੀ ਵਿਆਹ
ਗੁਰੂਹਰਸਹਾਏ : ਹਲਕਾ ਗੁਰੂਹਰਸਹਾਏ ਦੇ ਨਜ਼ਦੀਕੀ ਪਿੰਡ ਨੂਰੇ ਕੇ ਵਿਖੇ ਇਕ ਨੌਜਵਾਨ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਨਵਦੀਪ ਸਿੰਘ ਦੇ ਪਿਤਾ ਬਲਵੀਰ ਸਿੰਘ ਨੇ ਦਸਿਆਂ ਕੇ ਮੇਰਾ ਲੜਕਾ ਚਿੱਟੇ ਦਾ ਸੇਵਨ ਬੜੇ ਲੰਮੇ ਸਮੇਂ ਤੋਂ ਕਰਦਾ ਆ ਰਿਹਾ ਸੀ। ਉਨ੍ਹਾਂ ਕਿਹਾ ਕਿ ਅਸੀਂ ਅਪਣੀ ਪੂਰੀ ਵਾਹ ਲਾਈ ਅਪਣੇ ਪੁੱਤ ਨੂੰ ਨਸ਼ੇ ਤੋਂ ਹਟਾਉਣ ਲਈ, ਪਰ ਉਹ ਅਪਦੇ ਦੋਸਤਾਂ ਨਾਲ ਮਿਲ ਕੇ ਪਤਾ ਨਹੀਂ ਕਿਥੋਂ ਨਸ਼ਾ ਲੈ ਲੈਂਦਾ ਸੀ।
ਇਹ ਵੀ ਪੜ੍ਹੋ: ਜੰਮੂ-ਕਸ਼ਮੀਰ ਵਿਚ ਕਿਸੇ ਵੀ ਸਮੇਂ ਹੋ ਸਕਦੀਆਂ ਹਨ ਚੋਣਾਂ; ਚੋਣ ਕਮਿਸ਼ਨ ਲਵੇਗਾ ਫ਼ੈਸਲਾ: ਕੇਂਦਰ ਸਰਕਾਰ
ਮ੍ਰਿਤਕ ਦਾ ਥੋੜ੍ਹਾ ਸਮਾਂ ਪਹਿਲਾਂ ਹੀ ਵਿਆਹ ਕੀਤਾ ਗਿਆ ਸੀ ਤੇ ਉਸ ਦੇ ਦੋ ਛੋਟੇ-ਛੋਟੇ ਬੱਚੇ ਹਨ ਮ੍ਰਿਤਕ ਨੌਜਵਾਨ ਦੇ ਪਿਤਾ ਬਲਵੀਰ ਸਿੰਘ ਨੇ ਦਸਿਆ ਕਿ ਮੈਂ ਅਪਣੇ ਲੜਕੇ ਨੂੰ ਦੂਰ-ਦੂਰ ਤਕ ਨਸ਼ਾ ਛੁਡਾਊ ਕੇਂਦਰਾਂ ਵਿਚ ਭੇਜਦਾ ਰਿਹਾ ਪਰ ਨਸ਼ੇ ਉਸ ਤੋਂ ਛੱਡ ਨਾ ਹੋਇਆ।
ਇਹ ਵੀ ਪੜ੍ਹੋ: ਸਿੱਖਿਆ ਵਿਭਾਗ ਨੇ ਦਾਗੀ ਪ੍ਰਿੰਸੀਪਲ ਨੂੰ ਬਣਾਇਆ ਜਾਂਚ ਅਧਿਕਾਰੀ
ਉਨ੍ਹਾਂ ਮਾਨ ਸਰਕਾਰ ਤੋਂ ਮੰਗ ਕੀਤੀ ਕਿ ਇਸ ਚਿਟੇ ਦੇ ਨਸ਼ੇ ਨੂੰ ਜੜ੍ਹੋਂ ਖ਼ਤਮ ਕਰ ਕੇ ਨੌਜਵਾਨੀ ਬਰਬਾਦ ਹੋਣ ਤੋਂ ਬਚਾਈ ਜਾਵੇ। ਇਸ ਸੰਬਧੀ ਥਾਣਾ ਮੁਖੀ ਜਸਵਿੰਦਰ ਸਿੰਘ ਬਰਾੜ ਨਾਲ ਦਸਿਆ ਕਿ ਸ਼ਹਿਰ ਦੇ ਆਸ-ਪਾਸ ਨਸ਼ੇ ਦਾ ਧੰਦਾ ਕਰਨ ਵਾਲੇ ਵਿਅਕਤੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।