Punjab News: ਪੁਰਾਣੀ ਰੰਜਿਸ਼ ਕਾਰਨ ਅਮਰੀਕਾ ਤੋਂ ਦਿੱਤੀ ਗਈ ਸੀ ਦੋਧੀ ਨੂੰ ਮਾਰਨ ਲਈ ਸੁਪਾਰੀ!
Published : Aug 31, 2024, 11:28 am IST
Updated : Aug 31, 2024, 11:28 am IST
SHARE ARTICLE
Because of old grudge was given from America to kill Dodhi!
Because of old grudge was given from America to kill Dodhi!

Punjab News: ਪੁਲਿਸ ਨੇ 5 ਲੋਕਾਂ ਖ਼ਿਲਾਫ਼ ਦਰਜ ਕੀਤਾ ਮਾਮਲਾ

 

Punjab News: ਬੀਤੇ ਦਿਨੀਂ ਥਾਣਾ ਜੰਡਿਆਲਾ ਅਧੀਨ ਪੈਂਦੇ ਪਿੰਡ ਧਾਰੜ ਦੇ ਰਹਿਣ ਵਾਲੇ ਦੋਧੀ ਕੁਲਬੀਰ ਸਿੰਘ ਦਾ ਅਣਪਛਾਤਿਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਦੋਧੀ ਰੋਜ਼ਾਨਾ ਦੀ ਤਰ੍ਹਾਂ ਕੰਮ ਤੋਂ ਘਰ ਪਰਤ ਰਿਹਾ ਸੀ।  ਇਸ ਮਾਮਲੇ ਵਿਚ ਨਵਾਂ ਮੋੜ ਆਇਆ ਹੈ।

ਦੱਸਿਆ ਜਾ ਰਿਹਾ ਹੈ ਕਿ ਕੁਲਬੀਰ ਸਿੰਘ ਦਾ ਕਤਲ ਅਮਰੀਕਾ ਬੈਠੇ ਕੁਝ ਵਿਅਕਤੀਆਂ ਵੱਲੋਂ ਕਰਵਾਇਆ ਗਿਆ ਹੈ। ਇਸ ਘਟਨਾ ਨੂੰ ਪਿੰਡ ਧਾਰੜ ਦੇ ਰਹਿਣ ਵਾਲੇ ਕਸ਼ਮੀਰ ਸਿੰਘ ਨੇ ਆਪਣੇ ਰਿਸ਼ਤੇਦਾਰ ਜਗਰੂਪ ਸਿੰਘ ਰਾਹੀਂ ਅੰਜਾਮ ਦਿੱਤਾ। ਉਸ ਨੇ ਇਸ ਦੇ ਲਈ ਦੋ ਸ਼ਾਰਪ ਸ਼ੂਟਰ ਹਾਇਰ ਕੀਤੇ ਅਤੇ ਉਨ੍ਹਾਂ ਨੇ ਇਸ ਕਤਲ ਨੂੰ ਅੰਜਾਮ ਦਿੱਤਾ। 

ਫਿਲਹਾਲ ਪੁਲਿਸ ਨੇ ਜਗਰੂਪ ਸਿੰਘ, ਕਸ਼ਮੀਰ ਸਿੰਘ ਵਾਸੀ ਪਿੰਡ ਧਾਰੜ, ਇਕਬਾਲ ਕੌਰ ਵਾਸੀ ਧਾਰੜ, ਵਰਿੰਦਰ ਸਿੰਘ, ਸੁੱਖਾ ਸਿੰਘ ਵਾਸੀ ਤਖਤੂਚੱਕ ਥਾਣਾ ਵੈਰੋਵਾਲ ਜ਼ਿਲ੍ਹਾ ਤਰਨਤਾਰਨ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਇਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਮਿਲੀ ਜਾਣਕਾਰੀ ਅਨੁਸਾਰ ਪਿੰਡ ਧਾਰੜ ਦੇ ਕਸ਼ਮੀਰ ਸਿੰਘ ਦੀ ਲੜਕੀ ਦੀ ਸਾਲ 2011 ਵਿਚ ਮੌਤ ਹੋ ਗਈ ਸੀ। ਉਨ੍ਹਾਂ ਨੂੰ ਸ਼ੱਕ ਸੀ ਕਿ ਉਨ੍ਹਾਂ ਦੀ ਲੜਕੀ ਦਲਜੀਤ ਕੌਰ ਜੋ ਕਿ ਐੱਮਕੇ ਹੋਟਲ ਵਿਚ ਨੌਕਰੀ ਕਰਦੀ ਸੀ, ਦੇ ਨਾਲ ਕੁਲਬੀਰ ਸਿੰਘ ਦੇ ਨਾਜਾਇਜ਼ ਸਬੰਧ ਸਨ। ਉਨ੍ਹਾਂ ਦੀ ਧੀ ਦੀ ਮੌਤ ਤੋਂ ਬਾਅਦ ਕਸ਼ਮੀਰ ਸਿੰਘ ਦੇ ਪਰਿਵਾਰ ਵਾਲਿਆਂ ਨੇ ਥਾਣਾ ਸਿਵਲ ਲਾਈਨ ਵਿਚ ਉਨ੍ਹਾਂ ਦੇ ਲੜਕੇ ਕੁਲਬੀਰ ਸਿੰਘ ਖ਼ਿਲਾਫ਼ ਕਤਲ ਦਾ ਕੇਸ ਵੀ ਦਰਜ ਕਰਵਾਇਆ ਸੀ। 

ਮ੍ਰਿਤਕ ਕਰੀਬ 2 ਸਾਲ ਜੇਲ੍ਹ ’ਚ ਵੀ ਰਿਹਾ ਜਿਸ ਤੋਂ ਬਾਅਦ ਉਸ ਨੂੰ ਬਰੀ ਕਰ ਦਿੱਤਾ ਗਿਆ ਸੀ। ਪਰਿਵਾਰ ਨੂੰ ਰੰਜਿਸ਼ ਸੀ ਕਿ ਕੁਲਬੀਰ ਸਿੰਘ ਹੀ ਉਨ੍ਹਾਂ ਦੀ ਧੀ ਦੀ ਮੌਤ ਦਾ ਕਾਰਨ ਹੈ ਅਤੇ ਅਦਾਲਤ ਨੇ ਵੀ ਉਸ ਨੂੰ ਬਰੀ ਕਰ ਦਿੱਤਾ ਹੈ। 

ਮੁਲਜ਼ਮ ਦਾ ਰਿਸ਼ਤੇਦਾਰ ਜਗਰੂਪ ਸਿੰਘ ਅਮਰੀਕਾ ਰਹਿੰਦਾ ਹੈ। ਲੜਕੀ ਦੇ ਪਿਤਾ ਕਸ਼ਮੀਰ ਸਿੰਘ ਅਤੇ ਮਾਤਾ ਇਕਬਾਲ ਕੌਰ ਨੇ ਉਸ ਨਾਲ ਸੰਪਰਕ ਕੀਤਾ। ਇਸ ਤੋਂ ਬਾਅਦ ਜਗਰੂਪ ਸਿੰਘ ਨੇ ਵਰਿੰਦਰ ਸਿੰਘ ਅਤੇ ਸੁੱਖਾ ਸਿੰਘ ਨੂੰ ਸੁਪਾਰੀ ਦਿੱਤੀ ਅਤੇ ਕੁਲਬੀਰ ਸਿੰਘ ਨੂੰ ਗੋਲੀ ਮਾਰ ਕੇ ਮਰਵਾ ਦਿੱਤਾ।


 

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement