Jalandhar News : ਜਲੰਧਰ ’ਚ ਕਾਂਗਰਸੀ ਆਗੂ ਦੇ ਘਰ ਨੌਕਰਾਣੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ 

By : BALJINDERK

Published : Aug 31, 2024, 4:27 pm IST
Updated : Aug 31, 2024, 4:27 pm IST
SHARE ARTICLE
file photo
file photo

Jalandhar News : ਨੌਕਰਾਣੀ ਦੀ ਲਾਸ਼ ਫਾਹੇ ਨਾਲ ਲਟਕੀ ਮਿਲੀ, ਪਿਛਲੇ 5 ਸਾਲ ਤੋਂ ਕਰਦੀ ਸੀ ਕੰਮ

Jalandhar News : ਜਲੰਧਰ 'ਚ ਸ਼ਿਵ ਵਿਹਾਰ ਨੇੜੇ ਸਾਬਕਾ ਕਾਂਗਰਸੀ ਕੌਂਸਲਰ ਰੋਹਨ ਸਹਿਗਲ ਦੇ ਘਰ ਕੰਮ ਕਰਨ ਵਾਲੀ ਨੌਕਰਾਣੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕਾ ਦੀ ਪਛਾਣ ਸੋਢਲ ਨਗਰ ਦੀ ਰਹਿਣ ਵਾਲੀ ਨਿਕਿਤਾ ਵਜੋਂ ਹੋਈ ਹੈ। ਮ੍ਰਿਤਕ ਮੂਲ ਰੂਪ ਤੋਂ ਉੱਤਰ ਪ੍ਰਦੇਸ਼ ਦੇ ਲਖਨਊ ਦਾ ਰਹਿਣ ਵਾਲੀ ਸੀ। ਲੜਕੀ ਦਾ ਪਰਿਵਾਰ ਯੂਪੀ ਵਿਚ ਰਹਿੰਦਾ ਹੈ ਅਤੇ ਉਹ ਜਲੰਧਰ ਵਿੱਚ ਆਪਣੀ ਭੂਆ ਕੋਲ ਰਹਿ ਰਹੀ ਸੀ।

ਇਹ ਵੀ ਪੜੋ :Vande Bharat Train : ਮੇਰਠ-ਲਖਨਊ 'ਵੰਦੇ ਭਾਰਤ' 'ਚ ਪਹਿਲੇ ਹੀ ਦਿਨ ਲੜਕੀ ਨਾਲ ਬਦਸਲੂਕੀ 

ਜਾਣਕਾਰੀ ਮੁਤਾਬਕ ਨਿਕਿਤਾ ਵਰਮਾ ਪਿਛਲੇ 5 ਸਾਲਾਂ ਤੋਂ ਇੱਥੇ ਕੰਮ ਕਰ ਰਹੀ ਸੀ। ਮਾਸੀ ਕ੍ਰਿਸ਼ਨਾ ਵਰਮਾ ਨੇ ਦੱਸਿਆ ਕਿ ਨਿਕਿਤਾ ਕਾਂਗਰਸੀ ਆਗੂ ਰੋਹਨ ਸਹਿਗਲ ਦੇ ਘਰ ਕੰਮ ਕਰਦੀ ਸੀ। ਸਵੇਰੇ ਸਾਨੂੰ ਫੋਨ ਆਇਆ ਕਿ ਸਾਡੀ ਬੇਟੀ ਨੇ ਖੁਦਕੁਸ਼ੀ ਕਰ ਲਈ ਹੈ। ਜਿਸ ਤੋਂ ਬਾਅਦ ਉਹ ਤੁਰੰਤ ਮੌਕੇ 'ਤੇ ਪਹੁੰਚੇ।
ਪਰਿਵਾਰ ਦਾ ਦੋਸ਼ ਹੈ ਕਿ ਜਿਸ ਥਾਂ 'ਤੇ ਸਾਡੀ ਧੀ ਨੇ ਫਾਹਾ ਲਾਇਆ ਸੀ, ਉਸ ਥਾਂ ਤੋਂ ਅਜਿਹੀ ਕੋਈ ਚੀਜ਼ ਨਹੀਂ ਮਿਲੀ, ਜਿਸ ਤੋਂ ਪਤਾ ਲੱਗਦਾ ਹੋਵੇ ਕਿ ਉਸ ਨੇ ਖੁਦਕੁਸ਼ੀ ਕੀਤੀ ਹੈ। ਪਰਿਵਾਰ ਦਾ ਦੋਸ਼ ਹੈ ਕਿ ਉਨ੍ਹਾਂ ਦੀ ਲੜਕੀ ਦਾ ਕਤਲ ਕੀਤਾ ਗਿਆ ਹੈ। ਹਾਲਾਂਕਿ ਪਰਿਵਾਰ ਨੇ ਕਿਸੇ 'ਤੇ ਇਹ ਦੋਸ਼ ਨਹੀਂ ਲਗਾਏ ਹਨ। ਪਰਿਵਾਰ ਦਾ ਕਹਿਣਾ ਹੈ ਕਿ ਮਾਮਲੇ ਦੀ ਪੁਲਿਸ ਤੋਂ ਜਾਂਚ ਹੋਣੀ ਚਾਹੀਦੀ ਹੈ। ਕ੍ਰਿਸ਼ਨਾ ਨੇ ਸਹਿਗਲ ਦੇ ਸਾਬਕਾ ਮੁਲਾਜ਼ਮ 'ਤੇ ਦੋਸ਼ ਲਾਏ ਹਨ।

ਇਹ ਵੀ ਪੜੋ : Gulgule Recipe : ਘਰ ਦੀ ਰਸੋਈ 'ਚ ਇੰਝ ਬਣਾਉ ਮਿੱਠੇ ਗੁਲਗੁੱਲੇ 

ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਹ ਖੁਦਕੁਸ਼ੀ ਦਾ ਮਾਮਲਾ ਹੈ ਜਾਂ ਕਤਲ ਦਾ ਇਸ ਸਬੰਧੀ ਪੁਲਿਸ ਜਾਂਚ ਕਰ ਰਹੀ ਹੈ। ਪੁਲਿਸ ਨੇ ਪਰਿਵਾਰ ਦੇ ਦੋਸ਼ਾਂ ਦੇ ਆਧਾਰ 'ਤੇ ਬਿਆਨ ਦਰਜ ਕਰ ਲਏ ਹਨ। ਪਰਿਵਾਰ ਵਾਲਿਆਂ ਨੇ ਦੱਸਿਆ ਕਿ ਜਦੋਂ ਨਿਕਿਤਾ ਦੀ ਲਾਸ਼ ਬਰਾਮਦ ਕੀਤੀ ਗਈ ਤਾਂ ਉਥੋਂ ਗਰਭਧਾਰਨ ਸਟ੍ਰਿੱਪ ਵੀ ਬਰਾਮਦ ਹੋਈ। ਜਿਸ ਤੋਂ ਪਤਾ ਚੱਲਦਾ ਹੈ ਕਿ ਉਹ ਗਰਭਵਤੀ ਸੀ। ਹਾਲਾਂਕਿ ਪਰਿਵਾਰ ਦਾ ਕਹਿਣਾ ਹੈ ਕਿ ਇਸ ਬਾਰੇ ਪੋਸਟਮਾਰਟਮ ਤੋਂ ਬਾਅਦ ਹੀ ਕੁਝ ਪਤਾ ਲੱਗੇਗਾ। ਲੜਕੀ ਦੀ ਉਮਰ ਕਰੀਬ 22 ਸਾਲ ਹੈ ਅਤੇ ਬਜ਼ੁਰਗ ਔਰਤ ਦੀ ਦੇਖਭਾਲ ਕਰ ਰਹੀ ਸੀ। ਕ੍ਰਿਸ਼ਨਾ ਵਰਮਾ ਨੇ ਦੱਸਿਆ- ਇਕ ਹਫਤਾ ਪਹਿਲਾਂ ਉਸ ਦੀ ਬਜ਼ੁਰਗ ਔਰਤ ਨਾਲ ਲੜਾਈ ਹੋਈ ਸੀ। ਜਿਸ ਤੋਂ ਬਾਅਦ ਉਹ ਕਾਫੀ ਪਰੇਸ਼ਾਨ ਸੀ। ਮੈਨੂੰ ਸਵੇਰੇ 10 ਵਜੇ ਖੁਦਕੁਸ਼ੀ ਦੀ ਸੂਚਨਾ ਮਿਲੀ।

ਇਹ ਵੀ ਪੜੋ : Bathinda News : ਪੰਜਾਬ `ਚ 38,114 ਲੋਕਾਂ ਨੇ ਅਪਣਾਈ ਆਈਵੀਐੱਫ ਤਕਨੀਕ

ਮਾਮਲੇ ਦੀ ਜਾਂਚ ਲਈ ਮੌਕੇ ’ਤੇ ਪੁੱਜੇ ਸਾਬਕਾ ਕੌਂਸਲਰ ਰੋਹਨ ਸਹਿਗਲ ਦੇ ਵਕੀਲ ਹਰਮਿੰਦਰ ਸਿੰਘ ਸੰਧੂ ਨੇ ਕਿਹਾ ਕਿ ਅਸੀਂ ਪੁਲਿਸ ਨੂੰ ਪੂਰਾ ਸਹਿਯੋਗ ਦਿੱਤਾ ਹੈ। ਸੀਸੀਟੀਵੀ ਵੀ ਪੁਲਿਸ ਨੂੰ ਸੌਂਪੇ ਗਏ ਹਨ। ਮੌਕੇ ਤੋਂ ਗਰਭਧਾਰਨ ਸਟ੍ਰਿੱਪ ਬਰਾਮਦ ਹੋਈ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਪੁਲਿਸ ਅਗਲੀ ਕਾਰਵਾਈ ਕਰੇਗੀ।

(For more news apart from  Maid committed suicide at Congress leader's house in Jalandhar News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement