
Punjab News: ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
Punjab Governor CM Mann paid obeisance at darbar sahib: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਆਪਣੀ ਪਤਨੀ ਅਨੀਤਾ ਕਟਾਰੀਆ, ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਥੇ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
Punjab Governor CM Mann paid obeisance at darbar sahib
ਜ਼ਿਕਰਯੋਗ ਹੈ ਕਿ ਰਾਜਪਾਲ ਕਟਾਰੀਆ ਵੱਲੋਂ ਬੁਲਾਇਆ ਗਿਆ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਸੋਮਵਾਰ ਤੋਂ ਸ਼ੁਰੂ ਹੋ ਰਿਹਾ ਹੈ। ਰਾਜਪਾਲ ਕਟਾਰੀਆ ਵੱਲੋਂ ਬੁਲਾਇਆ ਗਿਆ ਇਹ ਪਹਿਲਾ ਮਾਨਸੂਨ ਸੈਸ਼ਨ ਹੈ।
Punjab Governor CM Mann paid obeisance at darbar sahib
ਇਸ ਦੌਰਾਨ ਪੱਤਰਕਾਰ ਨਾਲ ਗੱਲ ਕਰਦਿਆਂ ਰਾਜਪਾਲ ਨੇ ਕਿਹਾ ਕਿ ਉਹ ਪੰਜਾਬ ਦੇ ਰਾਜਪਾਲ ਵਜੋਂ ਆਏ ਹਨ। ਇਹ ਉਹ ਧਰਤੀ ਹੈ ਜਿਸ ਕਾਰਨ ਗੁਰੂ ਸਾਹਿਬਾਨ ਦੀ ਕੁਰਬਾਨੀ ਸਦਕਾ ਭਾਰਤ ਦਾ ਇਹ ਸੱਭਿਆਚਾਰ ਅੱਜ ਤੱਕ ਸੁਰੱਖਿਅਤ ਹੈ। ਇੱਥੇ ਮੱਥਾ ਟੇਕਣ ਦਾ ਹਰ ਕਿਸੇ ਦਾ ਦਿਲ ਕਰਦਾ ਹੈ। ਵਾਹਿਗੁਰੂ ਮਿਹਰ ਕਰੇ ਕਿ ਉਹ ਪੰਜਾਬ ਅਤੇ ਚੰਡੀਗੜ੍ਹ ਦੇ ਵਿਕਾਸ ਲਈ ਕੰਮ ਕਰ ਸਕੇ। ਦੇਸ਼ ਅਤੇ ਪੰਜਾਬ ਵਿੱਚ ਸ਼ਾਂਤੀ ਬਣੀ ਰਹੇ। ਦੇਸ਼ ਤਰੱਕੀ ਦੇ ਰਾਹ ‘ਤੇ ਅੱਗੇ ਵਧੇ।
Punjab Governor CM Mann paid obeisance at darbar sahib