Punjab News: ਵੀਜ਼ਾ ਕੰਸਲਟੈਂਟੀ ਵਿਚ ਕੰਮ ਕਰਨ ਵਾਲੇ ਨੌਜਵਾਨ ਦੀ ਭੇਦਭਰੀ ਹਾਲਤ ਵਿਚ ਮੌਤ
Published : Aug 31, 2024, 2:10 pm IST
Updated : Aug 31, 2024, 2:10 pm IST
SHARE ARTICLE
 The death of a young man working in a visa consultancy
The death of a young man working in a visa consultancy

Punjab News: ਗੌਰਵ ਪਿਛਲੇ ਤਿੰਨ ਸਾਲਾਂ ਤੋਂ ਓਮ ਵੀਜ਼ਾ ਕੰਪਨੀ ਵਿੱਚ ਕੰਮ ਕਰ ਰਿਹਾ ਸੀ।

 

Punjab News: ਪੰਜਾਬ ਵਿੱਚ ਯੂਕੇ ਵੀਜ਼ਾ ਕਿੰਗ ਵਜੋਂ ਜਾਣੀ ਜਾਂਦੀ ਓਮ ਵੀਜ਼ਾ ਇਮੀਗ੍ਰੇਸ਼ਨ ਕੰਪਨੀ ਦੇ ਇੱਕ ਮੁਲਾਜ਼ਮ ਦੀ ਜਲੰਧਰ ਬੱਸ ਸਟੈਂਡ ਨੇੜੇ ਸਥਿਤ ਦਫ਼ਤਰ ਦੀ ਚੌਥੀ ਮੰਜ਼ਿਲ ਤੋਂ ਡਿੱਗ ਕੇ ਮੌਤ ਹੋ ਗਈ। ਇਹ ਕਰਮਚਾਰੀ ਲੰਬੇ ਸਮੇਂ ਤੋਂ ਓਮ ਵੀਜ਼ਾ ਇਮੀਗ੍ਰੇਸ਼ਨ ਕੰਪਨੀ ਵਿੱਚ ਕੰਮ ਕਰ ਰਿਹਾ ਸੀ।

ਮ੍ਰਿਤਕ ਦੀ ਪਛਾਣ ਜਲੰਧਰ ਦੇ ਰਹਿਣ ਵਾਲੇ ਗੌਰਵ ਵਜੋਂ ਹੋਈ ਹੈ, ਜਿਸ ਦੀ ਲਾਸ਼ ਨੂੰ ਪੁਲਿਸ ਨੇ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਜਲੰਧਰ ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ। ਹਾਲਾਂਕਿ ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਕੀ ਗੌਰਵ ਨੇ ਖੁਦ ਚੌਥੀ ਮੰਜ਼ਿਲ ਤੋਂ ਛਾਲ ਮਾਰੀ ਜਾਂ ਕਿਸੇ ਨੇ ਉਸ ਨੂੰ ਧੱਕਾ ਦਿੱਤਾ। ਇਸ ਦੇ ਨਾਲ ਹੀ ਜਦੋਂ ਪਰਿਵਾਰਕ ਮੈਂਬਰਾਂ ਨੂੰ ਗੌਰਵ ਦੀ ਮੌਤ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਹੰਗਾਮਾ ਕਰ ਦਿੱਤਾ ਅਤੇ ਓਮ ਵੀਜ਼ਾ ਏਜੰਸੀ 'ਤੇ ਗੰਭੀਰ ਦੋਸ਼ ਲਗਾਏ।

ਪਰਿਵਾਰਕ ਮੈਂਬਰਾਂ ਅਨੁਸਾਰ ਉਨ੍ਹਾਂ ਨੂੰ ਰਾਤ 9.30 ਵਜੇ ਦੇ ਕਰੀਬ ਫ਼ੋਨ ਆਇਆ ਕਿ ਉਨ੍ਹਾਂ ਦਾ ਮੁੰਡਾ ਪਿਮਸ ਹਸਪਤਾਲ (ਪੰਜਾਬ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼) ਵਿੱਚ ਦਾਖ਼ਲ ਹੈ ਅਤੇ ਉਹ ਹਸਪਤਾਲ ਆਉਣ। ਜਦੋਂ ਪਰਿਵਾਰ ਵਾਲੇ ਹਸਪਤਾਲ ਪੁੱਜੇ ਤਾਂ ਉਨ੍ਹਾਂ ਨੂੰ ਡਾਕਟਰਾਂ ਨੇ ਦੱਸਿਆ ਕਿ ਉਸ ਨੂੰ ਮ੍ਰਿਤਕ ਹਾਲਤ ਵਿੱਚ ਹਸਪਤਾਲ ਲਿਆਂਦਾ ਗਿਆ ਸੀ।

ਪਰਿਵਾਰਕ ਮੈਂਬਰਾਂ ਨੇ ਕਿਹਾ- ਸਾਨੂੰ ਨਹੀਂ ਪਤਾ ਕਿ ਇਹ ਕਿਵੇਂ ਹੋਇਆ, ਪਰ ਸਾਡਾ ਬੱਚਾ ਬਹੁਤ ਪਰੇਸ਼ਾਨ ਸੀ। ਉਸ ਨੂੰ ਰੋਜ਼ਾਨਾ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਸੀ। ਗੌਰਵ ਅਕਸਰ ਕਿਹਾ ਕਰਦਾ ਸੀ ਕਿ ਮੈਂ ਇੱਥੇ ਕੰਮ ਨਹੀਂ ਕਰਨਾ ਚਾਹੁੰਦਾ। ਪਰ ਅੱਗੋਂ ਉਹ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਸਨ। ਪਰਿਵਾਰਕ ਮੈਂਬਰਾਂ ਨੇ ਓਮ ਵੀਜ਼ਾ ਕੰਪਨੀ 'ਤੇ ਇਹ ਦੋਸ਼ ਲਾਏ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਗੌਰਵ ਪਿਛਲੇ ਤਿੰਨ ਸਾਲਾਂ ਤੋਂ ਓਮ ਵੀਜ਼ਾ ਕੰਪਨੀ ਵਿੱਚ ਕੰਮ ਕਰ ਰਿਹਾ ਸੀ। ਫਿਲਹਾਲ ਪੁਲਿਸ ਇਸ ਮਾਮਲੇ 'ਚ ਖੁਦਕੁਸ਼ੀ ਦੇ ਕੋਣ ਤੋਂ ਜਾਂਚ ਕਰ ਰਹੀ ਹੈ। ਬੱਸ ਸਟੈਂਡ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਵਾਲੀ ਥਾਂ ਨੂੰ ਸੀਲ ਕਰ ਦਿੱਤਾ ਹੈ। ਪੁਲਿਸ ਨੇ ਘਟਨਾ ਵਾਲੀ ਥਾਂ ਤੋਂ ਸੀਸੀਟੀਵੀ ਕੈਮਰੇ ਵੀ ਕਬਜ਼ੇ ਵਿੱਚ ਲਏ ਹਨ। ਜਿਸ 'ਚ ਗੌਰਵ ਬੁਰੀ ਤਰ੍ਹਾਂ ਡਿੱਗਦਾ ਨਜ਼ਰ ਆ ਰਿਹਾ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਡਿਵੀਜ਼ਨ ਨੰਬਰ 6 ਦੀ ਪੁਲਿਸ ਮੌਕੇ ’ਤੇ ਪੁੱਜ ਕੇ ਜਾਂਚ ਕਰਨ ਲੱਗੀ। ਪੁਲਿਸ ਨੇ ਤੁਰੰਤ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ। ਪੁਲਿਸ ਨੇ ਘਟਨਾ ਵਾਲੀ ਥਾਂ ਤੋਂ ਸਬੂਤ ਇਕੱਠੇ ਕਰ ਲਏ ਹਨ। ਇਸ ਦੌਰਾਨ ਪੁਲਿਸ ਮ੍ਰਿਤਕ ਗੌਰਵ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕਰੇਗੀ। 

ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਗੌਰਵ ਨੇ ਖੁਦਕੁਸ਼ੀ ਕਿਉਂ ਕੀਤੀ ਅਤੇ ਫਿਲਹਾਲ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ ਹੈ। ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।


 

SHARE ARTICLE

ਏਜੰਸੀ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement