
ਜਸਵੰਤ ਸਿੰਘ ਜ਼ਫ਼ਰ 1 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਰੱਖਣਗੇ ਆਪਣਾ ਪੱਖ
ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਪੱਤਰ ਲਿਖ ਕੇ ਜਸਵੰਤ ਸਿੰਘ ਜ਼ਫ਼ਰ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਨੂੰ ਪੱਤਰ ਲਿਖ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ ਹੈ। ਸਕੱਤਰੇਤ ਦੇ ਇੰਚਾਰਜ ਬਰੀਚਾ ਸਿੰਘ ਨੇ ਪੱਤਰ ਜਾਰੀ ਕਰਕੇ ਲਿਖਿਆ ਹੈ ਕਿ ਬਤੌਰ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਆਪ ਵੱਲੋਂ ਜੰਮੂ-ਕਸ਼ਮੀਰ ਦੇ ਸ਼੍ਰੀਨਗਰ ਸਥਿਤ ਟੈਗੋਰ ਹਾਲ ਵਿਖੇ 24 ਜੁਲਾਈ 2025 ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਨੌਵੇਂ ਪਾਤਸ਼ਾਹ ਜੀ ਦੀ ਪਵਿੱਤਰ ਸ਼ਹਾਦਤ ਅਤੇ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਤੇ ਫ਼ਲਸਫ਼ੇ ਦੇ ਵਿਰੁੱਧ ਅਤੇ ਗੁਰੂ ਸਾਹਿਬ ਜੀ ਦੀ ਭੈਅ ਭਾਵਨੀ ਤੋਂ ਬਾਹਰ ਜਾ ਕੇ ਸ਼ਹੀਦੀ ਦੇ ਸੰਕਲਪ ਨੂੰ ਨਾਚ-ਗਾਣੇ ਅਤੇ ਮਨੋਰੰਜਨ ਕਰਕੇ ਡੂੰਘੀ ਸੱਟ ਮਾਰੀ ਗਈ ਹੈ ਜਿਸ ਕਰਕੇ ਵਿਸ਼ਵ ਭਰ ਵਿਚ ਵੱਸਦੀਆਂ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚੀ ਹੈ।
ਇਸ ਸਬੰਧੀ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੱਖ ਸੰਗਤਾਂ ਵੱਲੋਂ ਸ਼ਿਕਾਇਤਾਂ ਪੁੱਜ ਰਹੀਆਂ ਹਨ। ਇਸ ਦੇ ਮੱਦੇਨਜ਼ਰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਪ ਨੂੰ 1 ਸਤੰਬਰ ਨੂੰ ਸਵੇਰੇ 10 ਵਜੇ ਨਿੱਜੀ ਰੂਪ ਵਿਚ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਕੇ ਆਪਣਾ ਪੱਖ ਰੱਖਣ ਦਾ ਆਦੇਸ਼ ਕੀਤਾ ਹੈ।