
ਅੰਮ੍ਰਿਤਸਰ ਰੇਲ ਹਾਦਸੇ ਨੂੰ ਲੈ ਕੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਵੱਡਾ ਬਿਆਨ ਦਿਤਾ ਹੈ, ਉਹਨਾਂ ਨੇ ਕਿਹਾ ਹੈ ਕਿ ਅੰਮ੍ਰਿਤਸਰ ...
ਅੰਮ੍ਰਿਤਸਰ (ਪੀਟੀਆਈ) : ਅੰਮ੍ਰਿਤਸਰ ਰੇਲ ਹਾਦਸੇ ਨੂੰ ਲੈ ਕੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਵੱਡਾ ਬਿਆਨ ਦਿਤਾ ਹੈ, ਉਹਨਾਂ ਨੇ ਕਿਹਾ ਹੈ ਕਿ ਅੰਮ੍ਰਿਤਸਰ ਰੇਲ ਹਾਦਸੇ ਵਿਚ ਮਾਰੇ ਗਏ ਵਿਅਕਤੀਆਂ ਨੂੰ ਪੰਜਾਬ ਸਰਕਾਰ ਉਹਨਾਂ ਦੀ ਪੜ੍ਹਾਈ ਦੀ ਯੋਗਤਾ ਦੇ ਹਿਸਾਬ ਨਾਲ ਸਰਕਾਰੀ ਨੋਕਰੀ ਦੇਵੇਗੀ। ਦੱਸ ਦਈਏ ਕਿ ਅੰਮ੍ਰਿਤਸਰ ਰੇਲ ਹਾਦਸੇ ਵਿਚ 60 ਦੇ ਲਗਭਗ ਲੋਕਾਂ ਦੀ ਮੌਤ ਹੋ ਗਈ ਸੀ ਤੇ 100 ਦੇ ਲਗਭਗ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਹੋ ਗਏ ਸੀ। ਇਸ ਹਾਦਸੇ ਵਿਚ ਜ਼ਖ਼ਮੀ ਵੱਖ-ਵੱਖ ਹਸਪਤਾਲਾਂ ਵਿਚ ਦਾਖ਼ਨ ਹਨ।
Train Accident
ਉਹਨਾਂ ਦਾ ਭਾਵੇਂ ਇਲਾਜ ਸਰਕਾਰ ਵੱਲੋਂ ਕਰਵਾਇਆ ਜਾ ਰਿਹਾ ਹੈ ਪਰ ਜ਼ਖ਼ਮੀ ਵਿਅਕਤੀਆਂ ਨੂੰ ਮਾਲੀ ਸਹਾਇਤਾ ਦੇਣ ਲਈ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸਰਕਟ ਹਾਊਸ ਵਿਚ 10 ਪਰਿਵਾਰਾਂ ਨੂੰ ਪੰਜਾਹ-ਪੰਜਾਹ ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਵੀ ਵੰਡੇ ਹਨ। ਸਰਕਾਰ ਉਹਨਾਂ ਦੇ ਸਾਰੇ ਇਲਾਜ਼ ਦਾ ਖ਼ਰਚਾ ਚੁੱਕੇਗੀ। ਸਿੱਧੂ ਨੇ ਦੱਸਿਆ ਕਿ ਹੁਣ ਤਕ ਰੇਲ ਹਾਦਸੇ ਵਿਚ ਮਾਰੇ ਗਏ ਅਤੇ ਜ਼ਖ਼ਮੀ ਹੋਏ ਵਿਅਕਤੀਆਂ ਨੂੰ 100 ਚੈੱਕ ਵੰਡੇ ਜਾ ਚੁੱਕੇ ਹਨ ਅਤੇ ਬਾਕੀ ਚੈੱਕ ਕੁਝ ਹੀ ਦਿਨਾਂ ਦੇ ਦਿਤੇ ਜਾਣਗੇ।
Navjot Singh Sidhu
ਦੱਸਣਯੋਗ ਹੈ ਕਿ ਹੁਣ ਤਕ 52 ਜ਼ਖ਼ਮੀਆਂ ਨੂੰ ਸਹਾਇਤਾ ਰਾਸ਼ੀ ਵਜੋਂ ਚੈੱਕ ਦੇ ਦਿਤੇ ਗਏ ਹਨ ਇਸ ਅਧੀਨ ਸਿੱਧੂ ਨੇ ਕਿਹਾ ਕਿ ਰੇਲ ਹਾਦਸੇ ਵਿਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ ਉਹਨਾਂ ਦੀ ਪੜ੍ਹਾਈ ਦੇ ਅਧਾਰ ਉਤੇ ਨੌਕਰੀ ਦਿਤੀ ਜਾਵੇਗੀ। ਇਹ ਵੀ ਪੜ੍ਹੋ : ਇਰਾਕ ਦੇ ਮੌਜੂਲ ਸ਼ਹਿਰ ਵਿਚ ਅੱਤਵਾਦੀ ਸੰਗਠਨ ਆਈ.ਐਸ.ਆਈ.ਐਸ ਵਲੋਂ ਬੰਦੀ ਬਣਾ ਕੇ ਮਾਰੇ ਗਏ ਪੰਜਾਬੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਸੂਬਾ ਸਰਕਾਰ ਵਲੋਂ ਨੌਕਰੀ ਦੇਣ ਦਾ ਵਾਅਦਾ ਕੀਤਾ ਗਿਆ ਸੀ ਜਿਹੜਾ ਕਿ ਹੁਣ ਤਕ ਪੂਰਾ ਨਹੀਂ ਹੋ ਸਕਿਆ।
Navjot Sidhu
ਦੱਸ ਦਈਏ ਕਿ ਆਈ.ਐਸ.ਆਈ.ਐਸ ਵਲੋਂ 2014 ਵਿਚ 39 ਭਾਰਤੀਆਂ ਨੂੰ ਬੰਧਕ ਬਣਾਇਆ ਗਿਆ ਸੀ, ਜਿਨ੍ਹਾਂ ਵਿਚ 27 ਪੰਜਾਬੀ ਵੀ ਸ਼ਾਮਲ ਹਨ। ਇਨ੍ਹਾਂ ਭਾਰਤੀਆਂ ਦੀਆਂ ਲਾਸ਼ਾਂ ਨੂੰ ਵਾਪਸ ਵਤਨ ਲਿਆਉਣ ਲਈ ਰਤ ਸਰਕਾਰ ਵਲੋਂ ਕਾਫ਼ੀ ਜੱਦ-ਜਹਿਦ ਕੀਤੀ ਗਈ ਸੀ ਅਤੇ ਇਸੇ ਸਾਲ ਇਰਾਕ ਤੋਂ ਲਿਆ ਕੇ ਪਰਿਵਾਰਾਂ ਨੂੰ ਸੌਂਪੀਆਂ ਗਈਆਂ ਸਨ। ਪੀੜਿਤ ਪਰਿਵਾਰਾਂ ਦੇ ਮੈਂਬਰ ਅੱਜ ਇੱਥੇ ਜਿਲ੍ਹਾ ਅਧਿਕਾਰੀਆਂ ਨੂੰ ਮਿਲਣ ਪੁੱਜੇ। ਇਨ੍ਹਾਂ ਵਿਚ ਅੰਮ੍ਰਿਤਸਰ, ਹੁਸ਼ਿਆਰਪੁਰ, ਜਲੰਧਰ, ਨਵਾਂ ਸ਼ਹਿਰ, ਕਪੂਰਥਲਾ ਅਤੇ ਗੁਰਦਾਸਪੁਰ ਜਿਲ੍ਹੇ ਨਾਲ ਸਬੰਧਤ ਵਿਅਕਤੀ ਹਨ।
Navjot Singh Sidhu
ਪੀੜਿਤ ਪਰਿਵਾਰਾਂ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਐਲਾਨੀ ਪੰਜ-ਪੰਜ ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਸਾਰੇ ਪਰਿਵਾਰਾਂ ਨੂੰ ਮਿਲ ਚੁੱਕੀ ਹੈ। ਪਰ ਸੂਬਾ ਸਰਕਾਰ ਵਲੋਂ ਪੀੜਿਤ ਪਰਿਵਾਰਾਂ ਦੇ ਇਕ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਵਾਅਦਾ ਪੂਰਾ ਨਹੀਂ ਹੋ ਸਕਿਆ। ਅੰਮ੍ਰਿਤਸਰ ਵਾਸੀ ਮਨੀਸ਼ ਕੁਮਾਰ ਜਿਸ ਦਾ ਭਰਾ ਇਰਾਕ ਵਿਚ ਮਾਰਿਆ ਗਿਆ ਸੀ, ਉਸ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਨੌਕਰੀ ਦੇਣ ਦਾ ਵਾਅਦਾ ਅਜੇ ਤੱਕ ਪੂਰਾ ਨਹੀਂ ਕੀਤਾ ਹੈ। ਉਸ ਨੇ ਇਹ ਵੀ ਕਿਹਾ ਕਿ ਮਈ 2018 ਤੋਂ ਬਾਅਦ ਪਰਿਵਾਰਕ ਮੈਂਬਰਾਂ ਨੂੰ ਦਿੱਤੀ ਜਾ ਰਹੀ 20 ਹਜਾਰ ਰੁਪਏ ਪ੍ਰਤੀ ਮਹੀਨਾ ਮਦਦ ਵੀ ਬੰਦ ਕਰ ਦਿਤੀ ਗਈ ਹੈ। ਸਿਵਲ ਇੰਡੀਨੀਅਰ ਵਜੋਂ ਯੋਗਤਾ ਪ੍ਰਾਪਤ ਮਨੀਸ਼ ਨੇ ਕਿਹਾ ਕਿ ਉਸ ਨੂੰ ਹੁਣ ਤਕ ਨੌਕਰੀ ਲੀਂ ਕੋਈ ਪੇਸ਼ਕਸ਼ ਨਹੀ ਆਈ ਹੈ।