
ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਵਫ਼ਦ ਨੂੰ ਇਜਾਜ਼ਤ ਨਾ ਦੇਣ ਦੀ ਸਖ਼ਤ ਆਲੋਚਨਾ
ਡੇਰਾ ਬਾਬਾ ਨਾਨਕ/ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਦਾ ਸਿਆਸੀਕਰਨ ਲਈ ਸ਼੍ਰੋਮਣੀ ਅਕਾਲੀ ਦਲ ’ਤੇ ਨਿਸ਼ਾਨਾ ਸਾਧਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਇਤਿਹਾਸਕ ਦਿਹਾੜੇ ਨੂੰ ਸਾਂਝੇ ਤੌਰ ’ਤੇ ਮਨਾਉਣ ਦੇ ਯਤਨਾਂ ਵਿੱਚ ਅਕਾਲੀਆਂ ਵੱਲੋਂ ਅੜਿੱਕੇ ਡਾਹੇ ਜਾ ਰਹੇ ਹਨ। ਇਸ ਦੇ ਨਾਲ ਹੀ ਉਨਾਂ ਨੇ ਪੰਜਾਬ ਦੇ ਮੰਤਰੀਆਂ, ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਸਤੇ ਇਜਾਜ਼ਤ/ਵੀਜ਼ਾ ਦੇਣ ਤੋਂ ਇਨਕਾਰ ਕਰਨ ਦੀ ਸਖ਼ਤ ਆਲੋਚਨਾ ਕੀਤੀ।
Capt. Amarinder Singh flays denial of permission to Punjab delegates to visit Nankana Sahib
ਯਾਦਗਾਰੀ ਸਮਾਗਮਾਂ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਹਾਨ ਦਿਹਾੜੇ ਨੂੰ ਉਨਾਂ ਦੀ ਸਰਕਾਰ ਸਿਆਸੀ ਵਖਰੇਵਿਆਂ ਤੋਂ ਉੱਪਰ ਉੱਠ ਕੇ ਸਾਂਝੇ ਤੌਰ ’ਤੇ ਮਨਾਉਣਾ ਚਾਹੁੰਦੀ ਹੈ। ਉਨਾਂ ਕਿਹਾ ਕਿ ਇਹ ਸਮਾਗਮ ਸਾਂਝੇ ਰੂਪ ਵਿੱਚ ਮਨਾਉਣ ਲਈ ਸੂਬਾ ਸਰਕਾਰ ਪੂਰੀਆਂ ਕੋਸ਼ਿਸ਼ਾਂ ਕਰ ਰਹੀ ਹੈ ਪਰ ਸ਼੍ਰੋਮਣੀ ਅਕਾਲੀ ਦਲ ਹਰ ਹੱਥਕੰਡਾ ਵਰਤ ਕੇ ਇਨਾਂ ਕੋਸ਼ਿਸ਼ਾਂ ਨੂੰ ਲੀਹੋਂ ਲਾਹੁਣ ਦੀਆਂ ਘਟੀਆ ਚਾਲਾਂ ਚਲ ਰਿਹਾ ਹੈ। ਉਨਾਂ ਕਿਹਾ ਕਿ ਅਕਾਲੀ ਖਾਸ ਤੌਰ ’ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਘਟੀਆ ਪੱਧਰ ਦੀ ਸਿਆਸਤ ਕਰ ਰਹੇ ਹਨ।
Capt. Amarinder Singh flays denial of permission to Punjab delegates to visit Nankana Sahib
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਲਈ ਉਨਾਂ ਦੀ ਸਰਕਾਰ ਨੇ 550 ਕਰੋੜ ਰੁਪਏ ਖਰਚੇ ਹਨ ਜਦਕਿ ਅਕਾਲੀ ਦਲ ਅਤੇ ਉਸ ਦੀ ਭਾਈਵਾਲ ਭਾਰਤੀ ਜਨਤਾ ਪਾਰਟੀ ਵੱਲੋਂ ਇਸ ਪਵਿੱਤਰ ਮੌਕੇ ਨੂੰ ਸਿਆਸੀ ਡਰਾਮੇ ਦਾ ਰੂਪ ਦਿੱਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਆਪਣੇ ਕੈਬਨਿਟ ਸਾਥੀਆਂ ਅਤੇ ਪੰਜਾਬ ਦੇ ਹੋਰ ਨੁਮਾਇੰਦਿਆਂ ਨੂੰ ਪਾਕਿਸਤਾਨ ਵਿੱਚ ਗੁਰਦੁਆਰਾ ਨਨਕਾਣਾ ਸਾਹਿਬ ਜਾਣ ਲਈ ਵੀਜ਼ਾ ਦੇਣ ਤੋਂ ਇਨਕਾਰ ਕਰਨ ਨੂੰ ਬਹੁਤ ਹੀ ਮੰਦਭਾਗਾ ਦੱਸਿਆ।
Capt. Amarinder Singh flays denial of permission to Punjab delegates to visit Nankana Sahib
ਉਨਾਂ ਕਿਹਾ ਕਿ ਧਾਰਮਿਕ ਸਮਾਗਮਾਂ ਮੌਕੇ ਸਿਆਸਤ ਨੂੰ ਲਾਂਭੇ ਕਰ ਦੇਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨਾਂ ਨੇ ਲਾਂਘੇ ਰਾਹੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਤੈਅ ਕੀਤੀ 20 ਡਾਲਰ ਫੀਸ ਨੂੰ ਵਾਪਸ ਲੈਣ ਤੋਂ ਇਨਕਾਰ ਕਰਨ ’ਤੇ ਪਾਕਿਸਤਾਨ ਵਿਰੁੱਧ ਮੁੜ ਰੋਸ ਜ਼ਾਹਰ ਕੀਤਾ। ਉਨਾਂ ਨੇ ਇਮਰਾਨ ਖਾਨ ਦੀ ਅਗਵਾਈ ਵਾਲੀ ਪਾਕਿਸਤਾਨ ਸਰਕਾਰ ਨੂੰ ਸਿੱਖ ਭਾਵਨਾਵਾਂ ਤੇ ਰਵਾਇਤਾਂ ਨੂੰ ਮੱਦੇਨਜ਼ਰ ਰੱਖਦਿਆਂ ਫਰਾਖਦਿਲੀ ਦਿਖਾਉਣ ਲਈ ਆਖਿਆ। ਇਹ ਪੁੱਛੇ ਜਾਣ ’ਤੇ ਕਿ ਸ਼ਰਧਾਲੂਆਂ ਵੱਲੋਂ ਸੂਬਾ ਸਰਕਾਰ ਇਹ ਫੀਸ ਅਦਾ ਕਰਨ ਲਈ ਤਿਆਰ ਹੈ ਤਾਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਦਰਸ਼ਨਾਂ ਲਈ ਜਾਣ ਵਾਲੀ ਸੰਗਤ ਵਾਸਤੇ ਕਿਸੇ ਵੀ ਤਰਾਂ ਦੀ ਫੀਸ ਪਾਕਿਸਤਾਨ ਨੂੰ ਦੇਣ ਦੇ ਸਿਧਾਂਤਕ ਤੌਰ ’ਤੇ ਖਿਲਾਫ਼ ਹਨ।
Capt. Amarinder Singh flays denial of permission to Punjab delegates to visit Nankana Sahib
ਇਕ ਹੋਰ ਸਵਾਲ ਦੇ ਜਵਾਬ ਵਿਚ ਕੈਪਟਨ ਅਮਰਿੰਦਰ ਸਿੰਘ ਨੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਵਿਕਾਸ ਪ੍ਰਾਜੈਕਟਾਂ ਵਿਚੋਂ ਬਹੁਤਿਆਂ ਲਈ ਫੰਡ ਕੇਂਦਰ ਸਰਕਾਰ ਵੱਲੋਂ ਦਿੱਤੇ ਜਾਣ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਦਾਅਵਿਆਂ ਨੂੰ ਬਕਵਾਸ ਦੱਸਦਿਆਂ ਰੱਦ ਕਰ ਦਿੱਤਾ। ਉਨਾਂ ਕਿਹਾ ਕਿ ਕੇਂਦਰ ਨੇ ਸਿਰਫ਼ ਦੋ ਪ੍ਰੋਜੈਕਟਾਂ ਲਈ ਪੈਸਾ ਦਿੱਤਾ ਹੈ ਜਿਨਾਂ ਵਿੱਚੋਂ ਇਕ ਲਈ ਕੁਝ ਫੰਡ ਅਸ਼ੰਕ ਤੌਰ ’ਤੇ ਦਿੱਤੇ ਗਏ ਹਨ। ਉਨਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ 550 ਕਰੋੜ ਰੁਪਏ ਖਰਚੇ ਜਾ ਚੁੱਕੇ ਹਨ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਤੇ ਬਾਕੀ ਸਮਾਗਮਾਂ ਲਈ ਹੋਰ ਫੰਡ ਖਰਚੇ ਜਾਣਗੇ।