ਕੈਪਟਨ ਸੰਦੀਪ ਸੰਧੂ ਦੀ ਮੁੜ ਤੋਂ ਮੁੱਖ ਮੰਤਰੀ ਦੇ ਸਿਆਸੀ ਸਕੱਤਰ ਨਿਯੁਕਤ
Published : Oct 31, 2019, 7:40 pm IST
Updated : Oct 31, 2019, 7:40 pm IST
SHARE ARTICLE
Captain Amrinder and Captain Sandeep Sandhu
Captain Amrinder and Captain Sandeep Sandhu

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਕੱਤਰ ਵਜੋਂ ਸੇਵਾ ਨਿਭਾ ਰਹੇ...

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਕੱਤਰ ਵਜੋਂ ਸੇਵਾ ਨਿਭਾ ਰਹੇ ਕੈਪਟਨ ਸੰਦੀਪ ਸੰਧੂ ਜਿਨ੍ਹਾਂ ਨੂੰ ਦਾਖਾ ਵਿਧਾਨ ਸਭਾ ਹਲਕੇ ਦੀ ਚੋਣ ਲੜਨ ਲਈ ਸਿਆਸੀ ਸਕੱਤਰ ਦੇ ਅਹੁਦੇ ਤੋਂ ਅਸਤੀਫਾ ਦੇਣਾ ਪਿਆ ਸੀ, ਦੀ ਇਕ ਵਾਰੀ ਫੇਰ ਤੋਂ ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਕੱਤਰ ਵਜੋਂ ਨਿਯੁਕਤੀ ਹੋ ਗਈ ਹੈ।

Captain Sandeep SandhuCaptain Sandeep Sandhu

ਜ਼ਿਕਰਯੋਗ ਹੈ ਕਿ ਕੈਪਟਨ ਸੰਦੀਪ ਸੰਧੂ ਮੁੱਖ ਮੰਤਰੀ ਪੰਜਾਬ ਦੇ ਬੇਹੱਦ ਕਰੀਬੀਆਂ ਵਿੱਚੋਂ ਮੰਨੇ ਜਾਂਦੇ ਹਨ ਅਤੇ ਉਨ੍ਹਾਂ ਨੂੰ ਦਾਖਾ ਵਿਧਾਨ ਸਭਾ ਹਲਕਾ ਦੀ ਚੋਣ ਲੜਨ ਨਿਯਮਾਂ ਮੁਤਾਬਿਕ ਸਿਆਸੀ ਸਕੱਤਰ ਦੇ ਅਹੁਦੇ ਤੋਂ ਅਸਤੀਫਾ ਦੇਣਾ ਪਿਆ ਸੀ। ਹੁਣ ਇਕ ਵਾਰੀ ਫੇਰ ਤੋਂ ਮੁੱਖ ਮੰਤਰੀ ਕੈਪਟਨ ਅਰਮਿੰਦਰ ਸਿੰਘ ਨੇ ਉਨ੍ਹਾਂ ਨੂੰ ਆਪਣਾ ਸਿਆਸੀ ਸਕੱਤਰ ਨਿਯੁਕਤ ਕੀਤਾ ਹੈ।

ਇਸ ਬਾਰੇ ਆਪਣਾ ਪ੍ਰਤੀਕਰਮ ਦਿੰਦੇ ਹੋਏ ਕੈਪਟਨ ਸੰਦੀਪ ਸੰਧੂ ਨੇ ਕਿਹਾ ਕਿ ਚੋਣਾਂ ਦੌਰਾਨ ਕੀਤੇ ਆਪਣੇ ਵਾਅਦੇ ਮੁਤਾਬਕ ਦਾਖਾ ਹਲਕੇ ਦੇ ਵਿਕਾਸ ਲਈ ਹਮੇਸ਼ਾਂ ਵਚਨਬੱਧ ਹਨ ਅਤੇ ਦਾਖਾ ਹਲਕੇ ਦੇ ਲੋਕਾਂ ਦੀ ਸੇਵਾ ਲਈ ਸਦਾ ਹੀ ਹਾਜ਼ਰ ਰਹਿਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement