
ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਇੱਕ ਵਾਰ ਫਿਰ ਚਰਚਾ ਵਿੱਚ ਆ ਗਏ ਹਨ। ਸਿੱਧੂ ਦੇ ਫਿਰ ਤੋਂ ਭਾਰਤੀ ਜਨਤਾ ਪਾਰਟੀ ਵਿੱਚ...
ਚੰਡੀਗੜ੍ਹ : ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਇੱਕ ਵਾਰ ਫਿਰ ਚਰਚਾ ਵਿੱਚ ਆ ਗਏ ਹਨ। ਸਿੱਧੂ ਦੇ ਫਿਰ ਤੋਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਣ ਦੀਆਂ ਗੱਲਾਂ ਸਾਹਮਣੇ ਆ ਰਹੀਆਂ ਹਨ, ਜਿਸਦੇ ਸੰਬੰਧ ਵਿੱਚ ਸਿੱਧੂ ਕੇਂਦਰੀ ਗ੍ਰਹਿ ਮੰਤਰੀ ਦੇ ਨਾਲ ਮੁਲਾਕਾਤ ਕਰ ਚੁੱਕੇ ਹਨ। ਸਿੱਧੂ ਦੀ ਇਸ ਖਬਰ ਨੇ ਕਾਂਗਰਸ ਨੂੰ ਦੁਚਿੱਤੀ ਵਿੱਚ ਪਾ ਦਿੱਤਾ ਹੈ।
Navjot Singh Sidhu
ਦੱਸ ਦਈਏ ਕਿ ਇਸ ਮੁਲਾਕਾਤ ਦੇ ਬਾਰੇ ਵਿੱਚ ਅਜੇ ਤੱਕ ਨਾ ਤਾਂ ਭਾਜਪਾ ਨੇ ਕੋਈ ਪੁਸ਼ਟੀ ਕੀਤੀ ਹੈ ਅਤੇ ਨਾ ਹੀ ਨਵਜੋਤ ਸਿੰਘ ਸਿੱਧੂ ਨੇ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਾਲ ਤਕਰਾਰ ਹੋਣ ਦੇ ਕਾਰਨ ਨਵਜੋਤ ਸਿੱਧੂ ਨੇ ਭਾਜਪਾ ਛੱਡੀ ਸੀ। ਜਾਣਕਾਰੀ ਅਨੁਸਾਰ ਸਿੱਧੂ ਦੇ ਭਾਜਪਾ 'ਚ ਸ਼ਾਮਲ ਹੋਣ ਦੀ ਉੱਡ ਰਹੀ ਅਫਵਾਹ ਦੇ ਸਬੰਧ 'ਚ ਭਾਜਪਾ ਦੇ ਯੁਵਾ ਆਗੂ ਸੰਨੀ ਚੋਪੜਾ ਨੇ ਇਕ ਪੋਸਟ ਸ਼ੇਅਰ ਕੀਤੀ ਹੈ।
navjot sidhu talks about joining bjp again
ਇਸ ਪੋਸਟ 'ਚ ਉਨ੍ਹਾਂ ਨੇ ਨਾ ਸਿਰਫ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਨੂੰ ਭਾਜਪਾ ਦੇ ਨਵੇਂ ਸੰਭਾਵਿਤ ਸੂਬਾ ਪ੍ਰਧਾਨ ਦੱਸਿਆ, ਸਗੋਂ ਇਸ ਗੱਲ ਦੀ ਵੀ ਸੰਭਾਵਨਾ ਪ੍ਰਗਟ ਕੀਤੀ ਕਿ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਨਵਜੋਤ ਸਿੰਘ ਸਿੱਧੂ ਛੇਤੀ ਹੀ ਭਾਜਪਾ 'ਚ ਸ਼ਾਮਲ ਹੋਣ ਜਾ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਇਸ ਪੋਸਟ 'ਚ ਇਹ ਵੀ ਜ਼ਿਕਰ ਕਰ ਦਿੱਤਾ ਕਿ ਸਿੱਧੂ ਨੂੰ ਭਾਜਪਾ 'ਚ ਮੁੜ ਤੋਂ ਸ਼ਾਮਲ ਕਰਨ ਦੇ ਸਬੰਧ 'ਚ ਭਾਜਪਾ ਦੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪੰਜਾਬ ਦੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਬੈਠਕ ਹੋ ਚੁੱਕੀ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।