‘ਮੋਦੀ ਸਰਕਾਰ ਦੇ ਕਿਸਾਨ ਵਿਰੋਧੀ ਫੈਸਲੇ ਮੁਲਕ ਨੂੰ ਮੁੜ ਭੁੱਖਮਰੀ ਦਾ ਸ਼ਿਕਾਰ ਬਣਾਉਣਗੇ’
Published : Oct 31, 2020, 5:16 pm IST
Updated : Oct 31, 2020, 5:16 pm IST
SHARE ARTICLE
Balbir singh Sidhu
Balbir singh Sidhu

‘ਮਨਮੋਹਨ ਸਿੰਘ ਨੇ 71000 ਕਰੋੜ ਅਤੇ ਕੈਪਟਨ ਸਰਕਾਰ ਨੇ 10000 ਕਰੋੜ ਦੇ ਕਿਸਾਨੀ ਕਰਜ਼ੇ ਮੁਆਫ਼ ਕੀਤੇ’

ਚੰਡੀਗੜ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇਥੇ ਕਿਹਾ ਹੈ ਕਿ ਮੋਦੀ ਸਰਕਾਰ ਨੇ ਆਪਣੀ ਵਿਆਜ ਮੁਆਫ਼ੀ ਯੋਜਨਾ ਵਿਚੋਂ ਕਿਸਾਨੀ ਕਰਜ਼ਿਆਂ ਨੂੰ ਬਾਹਰ ਰੱਖ ਕੇ ਆਪਣਾ ਕਿਸਾਨ ਵਿਰੋਧੀ ਚਿਹਰਾ ਇੱਕ ਵਾਰੀ ਫਿਰ ਨੰਗਾ ਕਰ ਲਿਆ ਹੈ। ਉਹਨਾਂ ਕਿਹਾ ਹੈ ਕਿ ਕੇਂਦਰ ਸਰਕਾਰ ਦੇ ਇਸ ਫ਼ੈਸਲੇ ਨਾਲ ਭੋਰਾ ਵੀ ਸ਼ੱਕ ਨਹੀਂ ਰਹਿ ਗਿਆ ਕਿ ਪ੍ਰਧਾਨ ਮੋਦੀ ਕਾਰਪੋਰੇਟ ਘਰਾਣਿਆਂ ਦੀ ਕਠਪੁਤਲੀ ਬਣ ਕੇ ਕਿਸਾਨ, ਮਜ਼ਦੂਰ ਅਤੇ ਗਰੀਬ ਵਿਰੋਧੀ ਫੈਸਲੇ ਕਰ ਰਹੇ ਹਨ।

Figment & absurd statements of Sukhbir Badal is a conspiracy to sabotage 'Kisan Sangharsh': Balbir SidhuBalbir Sidhu

ਸ. ਸਿੱਧੂ ਨੇ ਕਿਹਾ ਕਿ ਮੋਦੀ ਸਰਕਾਰ ਨੇ ਪਿਛਲੇ ਪੰਜ ਸਾਲਾਂ ਵਿਚ ਕਾਰਪੋਰੇਟ ਘਰਾਣਿਆਂ ਨੂੰ ਅੱਠ ਲੱਖ ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਦਿੱਤੀ ਹੈ ਜਦੋਂ ਕਿ ਕਰਜ਼ੇ ਦੇ ਬੋਝ ਹੇਠ ਦੱਬ ਕੇ ਖ਼ੁਦਕਸ਼ੀਆਂ ਕਰਨ ਲਈ ਮਜ਼ਬੂਰ ਹੋ ਰਹੇ ਕਿਸਾਨਾਂ ਦਾ ਇੱਕ ਪੈਸਾ ਵੀ ਮੁਆਫ਼ ਨਹੀਂ ਕੀਤਾ। ਉਹਨਾਂ ਕਿਹਾ ਕਿ ਮੋਦੀ ਸਰਕਾਰ ਨੇ ਅਜੋਕੀ ਵਿਆਜ਼ ਮੁਆਫ਼ੀ ਯੋਜਨਾ ਵਿਚੋਂ ਕਿਸਾਨਾਂ ਨੂੰ ਬਾਹਰ ਰੱਖ ਕੇ ਸਮਾਜ ਦੇ ਸਭ ਤੋਂ ਵੱਧ ਲੋੜਵੰਦ ਤਬਕੇ ਦਾ ਗਲ ਘੁੱਟਿਆ ਹੈ।

PM MODIPM MODI

ਭਾਰਤੀ ਜਨਤਾ ਪਾਰਟੀ ਨੂੰ ਕਾਰਪੋਰੇਟ ਘਰਾਣਿਆਂ ਅਤੇ ਧਨਾੜ ਵਪਾਰੀਆਂ ਦੀ ਜਮਾਤ ਕਰਾਰ ਦਿੰਦਿਆਂ, ਸ. ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਹੀ ਕਿਸਾਨਾਂ, ਮਜ਼ਦੁਰਾਂ ਅਤੇ ਗਰੀਬ ਤਬਕੇ ਦੀ ਵਫ਼ਾਦਾਰ ਹੈ ਜਿਸ ਨੇ ਹਮੇਸ਼ਾ ਹੀ ਇਹਨਾਂ ਦਾ ਭਲਾ ਸੋਚਿਆ ਹੈ। ਉਹਨਾਂ ਯਾਦ ਕਰਾਇਆ ਕਿ ਮਨਮੋਹਨ ਸਿੰਘ ਦੀ ਸਰਕਾਰ ਨੇ ਕਿਸਾਨਾਂ ਦਾ 71,000 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਸੀ। ਸ. ਸਿੱਧੂ ਨੇ ਕਿਹਾ ਕਿ ਅਕਾਲੀ ਸਰਕਾਰ ਵਲੋਂ ਛੱਡੀ ਗਈ ਪੰਜਾਬ ਦੀ ਅਤਿ ਮਾੜੀ ਵਿੱਤੀ ਹਾਲਤ ਦੇ ਬਾਵਜੂਦ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਤਕਰੀਬਨ 10,000 ਕਰੋੜ ਰੁਪਏ ਦੇ ਕਿਸਾਨੀ ਕਰਜ਼ੇ ਮੁਆਫ਼ ਕੀਤੇ ਹਨ। 

Balbir Sidhu Balbir Sidhu

ਸ. ਸਿੱਧੂ ਨੇ ਕਿਹਾ ਕਿ ਮੋਦੀ ਸਰਕਾਰ ਇੱਕ ਤੋਂ ਬਾਅਦ ਇੱਕ ਕਿਸਾਨ-ਮਜ਼ਦੂਰ ਵਿਰੋਧੀ ਕਾਨੂੰਨ ਬਣਾ ਕੇ ਮੁਲਕ ਨੂੰ ਮੁੜ ਭੁੱਖਮਰੀ ਦੇ ਦੌਰ ਵਿੱਚ ਧੱਕਣਾ ਚਾਹੁੰਦੀ ਹੈ ਜਿਸ ਵਿਚੋਂ ਇਸ ਨੂੰ ਪੰਜਾਬ ਦੇ ਕਿਸਾਨਾਂ ਨੇ ਆਪਣੀ ਮਿੱਟੀ, ਪੌਣ-ਪਾਣੀ ਅਤੇ ਆਪ ਨੂੰ ਤਬਾਹ ਕਰ ਕੇ ਕੱਢਿਆ ਸੀ। ਉਹਨਾਂ ਕਿਹਾ ਕਿ ਖੇਤੀ ਸੁਧਾਰਾਂ ਦੇ ਨਾਂਅ ਉੱਤੇ ਬਣਾਏ ਗਏ ਨਵੇਂ ਕਾਨੂੰਨ, ਤਜਵੀਜਤ ਬਿਜਲੀ ਕਾਨੂੰਨ ਅਤੇ ਹਾਲ ਹੀ ਵਿਚ ਜਾਰੀ ਕੀਤਾ ਗਿਆ ਹਵਾ ਪ੍ਰਦੂਸ਼ਣ ਰੋਕੂ ਆਰਡੀਨੈਂਸ ਮੁਲਕ ਨੂੰ ਭੁੱਖਮਰੀ ਵੱਲ ਧੱਕਣਗੇ।

Balbir SidhuBalbir Sidhu

ਇੱਕ ਕੌਮਾਂਤਰੀ ਸਰਵੇਖਣ ਦਾ ਹਵਾਲਾ ਦਿੰਦਿਆਂ ਸ. ਸਿੱਧੂ ਨੇ ਕਿਹਾ ਕਿ ਮੁਲਕ ਦੀ 14 ਫੀਸਦੀ ਆਬਾਦੀ ਭੁੱਖਮਰੀ ਦੀ ਸ਼ਿਕਾਰ ਹੈ ਅਤੇ ਇਹ ਗਿਣਤੀ ਦਿਨੋ ਦਿਨ ਵਧਦੀ ਹੀ ਜਾ ਰਹੀ ਹੈ। ਉਹਨਾਂ ਕਿਹਾ ਕਿ ਇਸ ਸਰਵੇਖਣ ਵਿਚ ਸ਼ਾਮਲ 107 ਮੁਲਕਾਂ  ਵਿਚੋਂ ਭਾਰਤ ਦਾ ਨੰਬਰ 94ਵੇਂ ਥਾਂ ਉੱਤੇ ਹੈ ਜਦੋਂ ਕਿ ਪਾਕਿਸਤਾਨ, ਬੰਗਲਾ ਦੇਸ਼ ਅਤੇ ਸ੍ਰੀ ਲੰਕਾ ਵਰਗੇ ਮੁਲਕਾਂ ਦੀ ਸਥਿਤੀ ਵੀ ਭਾਰਤ ਤੋਂ ਕਿਤੇ ਬਿਹਤਰ ਹੈ। ਉਹਨਾਂ ਕਿਹਾ ਕਿ ਮੋਦੀ ਸਰਕਾਰ ਵਲੋਂ ਕੀਤੇ ਜਾ ਰਹੇ ਕਿਸਾਨ ਵਿਰੋਧੀ ਫੈਸਲੇ ਮੁਲਕ ਦੇ ਕਰੋੜਾਂ ਗਰੀਬ ਲੋਕਾਂ ਦੇ ਮੂੰਹ ਵਿਚੋਂ ਰੋਟੀ ਖੋਹਣ ਦਾ ਕਾਰਨ ਬਣਨਗੇ।

ਮੋਦੀ ਸਰਕਾਰ ਵਲੋਂ ਪੰਜਾਬ ਨਾਲ ਵਿੱਢੇ ਬੇਲੋੜੇ ਟਕਰਾਅ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਭਾਜਪਾ ਪੰਜਾਬ ਨੂੰ ਮੁੜ ਅਤਿਵਾਦ ਦੀ ਭੱਠੀ ਵਿਚ ਝੋਕ ਕੇ ਆਪਣਾ ਰਾਜਸੀ ਉੱਲੂ ਸਿੱਧਾ ਕਰਨਾ ਚਾਹੁੰਦੀ ਹੈ। ਉਹਨਾਂ ਕਿਹਾ ਕਿ ਭਾਜਪਾ ਦੇ ਮੰਤਰੀਆਂ ਵਲੋਂ ਆਪਣੀ ਹੋਂਦ ਬਚਾਉਣ ਲਈ ਧਰਨਿਆਂ ਉੱਤੇ ਬੈਠੇ ਕਿਸਾਨਾਂ ਨੂੰ ਕਦੇ ਸ਼ਹਿਰੀ ਨਕਸਲੀ, ਕਦੇ ਵਿਚੋਲੀਏ ਅਤੇ ਕਦੇ ਵਿਹਲੜ ਕਹਿ ਕੇ ਉਕਸਾਇਆ ਅਤੇ ਭੜਕਾਇਆ ਜਾ ਰਿਹਾ ਹੈ। ਮੋਦੀ ਸਰਕਾਰ ਵਲੋਂ ਪੰਜਾਬ ਦਾ ਪੇਂਡੂ ਵਿਕਾਸ ਫੰਡ, ਜੀ.ਐਸ.ਟੀ. ਅਤੇ ਰੇਲਾਂ ਰੋਕਣ ਦੇ ਫੈਸਲੇ ਵੀ ਪੰਜਾਬ ਦਾ ਮਾਹੌਲ ਵਿਗਾੜ ਸਕਦੇ ਹਨ।

ਸ. ਸਿੱਧੂ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਪੰਜਾਬ ਅਤੇ ਇਥੋਂ ਦੇ ਕਿਸਾਨਾਂ ਨਾਲ ਪੈਦਾ ਕੀਤੇ ਜਾ ਰਹੇ ਟਕਰਾਅ ਦਾ ਰਾਹ ਛੱਡ ਕੇ ਗੱਲਬਾਤ ਦਾ ਰਾਹ ਅਪਨਾਉਣਾ ਚਾਹੀਦਾ ਹੈ ਤਾਂ ਕਿ ਇਸ ਮਸਲੇ ਦਾ ਕੋਈ ਸਾਰਥਿਕ ਹੱਲ ਕੱਢ ਕੇ ਕਿਸਾਨਾਂ ਦੀ ਸ਼ਕਤੀ ਨੂੰ ਉਸਾਰੂ ਪਾਸੇ ਲਾਇਆ ਜਾ ਸਕੇ। ਉਹਨਾਂ ਕਿਹਾ ਕਿ ਇਸ ਵਿਚ ਹੀ ਪੰਜਾਬ ਅਤੇ ਮੁਲਕ ਦਾ ਭਲਾ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬਾਬਾ ਤਰਸੇਮ ਸਿੰਘ ਦੇ ਕਤਲ ਦਾ CCTV, ਦੇਖੋ ਕਿਵੇਂ ਕੁਰਸੀ 'ਤੇ ਬੈਠੇ ਬਾਬਾ ਤਰਸੇਮ ਸਿੰਘ ਨੂੰ ਬਦਮਾਸ਼ਾਂ ਨੇ ਮਾਰੀਆਂ..

28 Mar 2024 4:40 PM

'ਸਾਈਕਲ ਦਾ ਵੀ ਸਟੈਂਡ ਹੁੰਦਾ, ਆਹ ਰਿੰਕੂ ਦਾ ਕੋਈ ਸਟੈਂਡ ਹੀ ਨਹੀਂ, ਮੈਂ ਤਾਂ ਹੈਰਾਨ ਹਾਂ'

28 Mar 2024 3:17 PM

Debate: BJP ਨੇ ਪੰਜਾਬ 'ਚ ਮਚਾਈ ਤਰਥੱਲੀ, ਪੱਟ ਲਏ ਵੱਡੇ ਲੀਡਰ! ਚੱਲਦੀ ਡਿਬੇਟ 'ਚ ਭਿੜ ਗਏ AAP ਤੇ BJP ਆਗੂ, ਰੱਜ ਕੇ

28 Mar 2024 3:09 PM

ਬੱਸ ਤੇ ਕਾਰ ਦੀ ਸਿੱਧੀ ਟੱਕਰ ਮਚ ਗਿਆ ਚੀਕ-ਚਿਹਾੜਾ ਫਿਰੋਜ਼ਪੁਰ ਦੇ ਜੀਰਾ ’ਚ ਵਾਪਰਿਆ ਦਰਦਨਾਕ ਹਾਦਸਾ

28 Mar 2024 1:08 PM

Punjab 'ਚ ਵਿਕ ਰਿਹਾ ਨਕਲੀ ਸੀਮਿੰਟ! Ambuja ਤੇ ACC ਸੀਮਿੰਟ ਦੇ ਗੱਟਿਆਂ ਨਾਲ ਭਰਿਆ ਟਰੱਕ Police ਨੇ ਫੜਿਆ

28 Mar 2024 12:50 PM
Advertisement