ਪੰਜਾਬ ਦੇ ਰਾਜਪਾਲ ਵੱਲੋਂ ਉੱਘੇ ਪੱਤਰਕਾਰ ਸੁਰਿੰਦਰ ਅਵਸਥੀ ਦੇ ਦੇਹਾਂਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
Published : Oct 31, 2020, 6:12 pm IST
Updated : Oct 31, 2020, 6:12 pm IST
SHARE ARTICLE
 Surinder Awasthi
Surinder Awasthi

ਸੈਕਟਰ 25 ਵਿਖੇ ਕੀਤੀਆਂ ਗਈਆਂ ਅੰਤਿਮ ਰਸਮਾਂ

ਚੰਡੀਗੜ੍ਹ: ਉੱਘੇ ਪੱਤਰਕਾਰ ਅਤੇ ਸਾਬਕਾ ਸੂਚਨਾ ਕਮਿਸ਼ਨਰ ਪੰਜਾਬ ਸ੍ਰੀ ਸੁਰਿੰਦਰ ਅਵਸਥੀ (70), ਜਿਨ੍ਹਾਂ ਦਾ ਸੰਖੇਪ ਬਿਮਾਰੀ ਤੋਂ ਬਾਅਦ ਕੱਲ ਦੇਹਾਂਤ ਹੋ ਗਿਆ ਸੀ, ਦੀ ਮਿ੍ਰਤਕ ਦੇਹ ਦਾ ਅੰਤਿਮ ਸਸਕਾਰ ਅੱਜ ਇੱਥੇ ਸੈਕਟਰ 25, ਚੰਡੀਗੜ੍ਹ ਵਿਖੇ ਕੀਤਾ ਗਿਆ। ਸ੍ਰੀ ਅਵਸਥੀ ਦੀ ਵੱਡੀ ਬੇਟੀ ਨੇ ਉਨ੍ਹਾਂ ਦੀ ਚਿਖ਼ਾ ਨੂੰ ਅਗਨੀ ਵਿਖਾਈ। ਉਹ ਆਪਣੇ ਪਿੱਛੇ ਪਤਨੀ ਅਤੇ ਦੋ ਧੀਆਂ ਛੱਡ ਗਏ ਹਨ।

ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਵੀ.ਪੀ. ਸਿੰਘ ਨੇ ਉੱਘੇ ਲਿਖਾਰੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਆਪਣੇ ਸ਼ੋਕ ਸੰਦੇਸ਼ ਵਿਚ ਉਨ੍ਹਾਂ ਕਿਹਾ ਕਿ ਸ੍ਰੀ ਅਵਸਥੀ ਨੇ ਸਟੇਟ ਸੂਚਨਾ ਕਮਿਸ਼ਨਰ ਵਜੋਂ ਜੁਆਇਨ ਕਰਨ ਤੋਂ ਪਹਿਲਾਂ ਪ੍ਰਮੁੱਖ ਮੀਡੀਆ ਸੰਸਥਾਵਾਂ ਲਈ ਕੰਮ ਕਰਦਿਆਂ ਆਪਣੀਆਂ ਭਾਵੁਕ ਲਿਖਤਾਂ ਰਾਹੀਂ ਅਮਿੱਟ ਛਾਪ ਛੱਡੀ ਹੈ। ਰਾਜਪਾਲ ਨੇ ਕਿਹਾ ਕਿ ਉਨ੍ਹਾਂ ਨੇ ’ਲਾਕਡਾਉਨ’ ਨਾਮੀ ਇੱਕ ਕਿਤਾਬ ਲਿਖੀ ਜਿਸਨੂੰ ਇਸ ਸਾਲ ਜੁਲਾਈ ਵਿੱਚ ਰਿਲੀਜ਼ ਕੀਤਾ ਗਿਆ ਸੀ ਜੋ ਆਖਰੀ ਸਮੇਂ ਤੱਕ ਉਨ੍ਹਾਂ ਦੀ ਵਚਨਬੱਧਤਾ ਅਤੇ ਸਰਗਰਮ ਸ਼ਮੂਲੀਅਤ ਨੂੰ ਦਰਸਾਉਂਦੀ ਹੈ।

ਉਨ੍ਹਾਂ ਦੁਖੀ ਪਰਿਵਾਰ ਨਾਲ ਦਿਲੀਂ ਹਮਦਰਦੀ ਜ਼ਾਹਰ ਕਰਦਿਆਂ ਅਕਾਲ ਪੁਰਖ ਅੱਗੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ। ਸ੍ਰੀ ਸੁਰਿੰਦਰ ਅਵਸਥੀ ਨੂੰ ਪ੍ਰੈਸ ਦੀ ਅਜ਼ਾਦੀ ਲਈ ਆਪਣੀ ਆਵਾਜ਼ ਬੁਲੰਦ ਕਰਨ ਲਈ ਹਮੇਸ਼ਾ ਯਾਦ ਰੱਖਿਆ ਜਾਵੇਗਾ। ਸ੍ਰੀ ਅਵਸਥੀ ਦੇ ਦੇਹਾਂਤ ਨਾਲ ਮੀਡੀਆ ਭਾਈਚਾਰੇ ਨੂੰ ਵੱਡਾ ਨੁਕਸਾਨ ਹੋਇਆ ਹੈ ਜਿਸਨੂੰ ਪੂਰਿਆ ਨਹੀਂ ਜਾ ਸਕਦਾ।

ਵਿਛੜੀ ਰੂਹ ਦੇ ਸਤਿਕਾਰ ਵਜੋਂ ਪੰਜਾਬ ਦੇ ਰਾਜਪਾਲ ਦੀ ਤਰਫੋਂ ਮ੍ਰਿਤਕ ਦੇਹ ’ਤੇ ਰੀਥ ਰੱਖ ਕੇ ਸਰਧਾਂਜਲੀ ਵੀ ਦਿੱਤੀ ਗਈ।  ਲੋਕ ਸੰਪਰਕ ਵਿਭਾਗ, ਪੰਜਾਬ ਦੇ ਜਾਇੰਟ ਡਾਇਰੈਕਟਰ ਸ. ਅਜੀਤ ਕੰਵਲ ਸਿੰਘ ਅਤੇ ਸ. ਰਣਦੀਪ ਸਿੰਘ ਆਹਲੂਵਾਲੀਆ ਨੇ ਮੁੱਖ ਮੰਤਰੀ ਪੰਜਾਬ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਅਤੇ ਡਾਇਰੈਕਟਰ ਦੀ ਤਰਫੋਂ ਮਿ੍ਰਤਕ ਦੇਹ ’ਤੇ ਰੀਥ ਰੱਖ ਕੇ ਸਰਧਾਂਜਲੀ ਭੇਟ ਕੀਤੀ ਗਈ। ਚੰਡੀਗੜ੍ਹ ਪ੍ਰੈਸ ਕਲੱਬ ਦੀ ਤਰਫੋਂ ਵੀ ਰੀਥ ਰੱਖ ਕੇ ਸਰਧਾਂਜਲੀ ਭੇਟ ਕੀਤੀ ਗਈ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM
Advertisement