
ਐਤਵਾਰ ਨੂੰ ਜੱਗੂ ਭਗਵਾਨਪੁਰੀਆ ਨੂੰ ਮੁੜ ਅਦਾਲਤ ਵਿਚ ਕੀਤਾ ਜਾਵੇਗਾ ਪੇਸ਼
ਤਰਨਤਾਰਨ : ਬਠਿੰਡਾ ਦੀ ਜੇਲ੍ਹ 'ਚੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦੇ ਗਏ ਜੱਗੂ ਭਗਵਾਨਪੁਰੀਆ ਦਾ ਪੁਲਿਸ ਰਿਮਾਂਡ ਐਤਵਾਰ ਨੂੰ ਖ਼ਤਮ ਹੋਵੇਗਾ। ਤਰਨਤਾਰਨ ਜ਼ਿਲ੍ਹੇ ਦੀ ਪੁਲਿਸ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਪਹਿਲਾਂ ਵੀ ਬਹੁਤ ਸਾਰੇ ਮਾਮਲਿਆਂ ਵਿਚ ਉਸਦਾ ਨਾਂ ਆ ਚੁੱਕਾ ਹੈ । ਪਿਛਲੇ ਦਿਨੀਂ ਭਿੱਖੀਵਿੰਡ 'ਚ ਸ਼ੌਰਿਆ ਚੱਕਰ ਜੇਤੂ ਕਾਮਰੇਡ ਬਲਵਿੰਦਰ ਸਿੰਘ ਦੀ ਹੱਤਿਆ ਨਾਲ ਬਾਰੇ ਹੋ ਸਕਦੀ ਹੈ ਪੁੱਛਗਿਛ, ਇਸ ਬਾਰੇ ਵੀ ਪੁਲਿਸ ਜਾਂਚ ਕਰ ਰਹੀ ਹੈ। ਹਾਲਾਂਕਿ ਇਸ ਬਾਰੇ ਪੁਸ਼ਟੀ ਪੁਲਿਸ ਅਧਿਕਾਰੀ ਨਹੀਂ ਕਰ ਰਹੇ ਹਨ।
Crime
ਇਥੇ ਜ਼ਿਕਰਯੋਗ ਹੈ ਕਿ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਦਰਜ ਜਾਨਲੇਵਾ ਹਮਲਾ ਕਰਨ ਦੇ ਮੁਕੱਦਮੇ 'ਚ ਤਰਨਤਾਰਨ ਜ਼ਿਲ੍ਹੇ ਦੀ ਪੁਲਿਸ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਵੀਰਵਾਰ ਪ੍ਰੋਡਕਸ਼ਨ ਵਾਰੰਟ 'ਤੇ ਲਿਆਈ ਸੀ। ਉਸ ਨੂੰ ਅਦਾਲਤ ਵਿਚ ਪੇਸ਼ ਕਰ ਕੇ ਐਤਵਾਰ ਤਕ ਪੁਲਿਸ ਰਿਮਾਂਡ 'ਤੇ ਲਿਆ ਗਿਆ। ਇਹ ਰਿਮਾਂਡ ਖਤਮ ਹੋਣ ਤੋਂ ਬਾਅਦ ਪੁਲਿਸ ਉਸ ਦਾ ਦੁਬਾਰਾ ਰਿਮਾਂਡ ਲੈਣ ਦਾ ਯਤਨ ਕਰੇਗੀ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਜੱਗੂ ਭਗਵਾਨਪੁਰੀਆ ਕੋਲੋਂ ਕਾਮਰੇਡ ਬਲਵਿੰਦਰ ਸਿੰਘ ਦੀ ਹੱਤਿਆ ਬਾਰੇ ਪੁੱਛਗਿੱਛ ਕਰ ਸਕਦੀ ਹੈ। ਐੱਸਪੀ ਜਗਜੀਤ ਸਿੰਘ ਵਾਲੀਆ ਨੇ ਕਿਹਾ ਕਿ ਐਤਵਾਰ ਨੂੰ ਜੱਗੂ ਭਗਵਾਨਪੁਰੀਆ ਨੂੰ ਮੁੜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।