
ਭਾਗੁਮਾਜਰਾ ਟੋਲ ਪਲਾਜ਼ੇ 'ਤੇ ਧਰਨੇ ਦੌਰਾਨ ਕਿਸਾਨਾਂ ਦੀ ਹਮਾਇਤ ਕਰਨ ਪਹੁੰਚੇ ਪੰਜਾਬੀ ਗਾਇਕ
ਚੰਡੀਗੜ੍ਹ: ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨਾਂ ਵੱਲੋਂ ਪੂਰੇ ਪੰਜਾਬ ਵਿਚ ਧਰਨੇ ਦਿੱਤੇ ਜਾ ਰਹੇ ਹਨ। ਇਸ ਸੰਘਰਸ਼ ਦੇ ਤਹਿਤ ਭਾਗੁਮਾਜਰਾ ਟੋਲ ਪਲਾਜ਼ੇ 'ਤੇ ਵੀ ਕਿਸਾਨਾਂ ਦਾ ਧਰਨਾ ਜਾਰੀ ਹੈ। ਅੱਜ ਇਸ ਧਰਨੇ ਵਿਚ ਮਸ਼ਹੂਰ ਪੰਜਾਬੀ ਗਾਇਕ ਕਨਵਰ ਗਰੇਵਾਲ ਕਿਸਾਨਾਂ ਦੀ ਹਮਾਇਤ ਕਰਨ ਪਹੁੰਚੇ।
Kanwar Grewal
ਇਸ ਮੌਕੇ ਉਹਨਾਂ ਨਾਲ ਕਈ ਹੋਰ ਪੰਜਾਬੀ ਗਾਇਕ ਵੀ ਮੌਜੂਦ ਸਨ। ਦੱਸ ਦਈਏ ਕਿ ਕਿਸਾਨ ਵਿਰੋਧੀ ਨਵੇਂ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦੇ ਸੰਘਰਸ਼ ਨੂੰ ਪੰਜਾਬੀ ਸਿਤਾਰਿਆਂ ਤੋਂ ਇਲਾਵਾ ਹੋਰ ਵਰਗਾਂ ਦਾ ਵੀ ਸਹਿਯੋਗ ਮਿਲ ਰਿਹਾ ਹੈ। ਇਹਨਾਂ ਧਰਨਿਆਂ ਦੌਰਾਨ ਕਿਸਾਨਾਂ ਵੱਲੋਂ ਨਵੇਂ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ।