ਸੂਬੇ ਵਿੱਚ ਝੋਨੇ ਦੀ ਖ਼ਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਆਸ਼ੂ
Published : Oct 31, 2020, 5:44 pm IST
Updated : Oct 31, 2020, 5:44 pm IST
SHARE ARTICLE
Bharat Bhushan Ash
Bharat Bhushan Ash

ਖਰੀਦ ਸਬੰਧੀ 13672.67 ਕਰੋੜ ਦੀ ਅਦਾਇਗੀ ਕੀਤੀ

ਚੰਡੀਗੜ੍ਹ: ਪੰਜਾਬ ਰਾਜ ਵਿੱਚ ਝੋਨੇ ਦੀ ਖ਼ਰੀਦ 100 ਲੱਖ ਮੀਟ੍ਰਿਕ ਟਨ ਨੂੰ ਪਾਰ ਕਰ ਗਈ ਹੈ। ਉਕਤ ਜਾਣਕਾਰੀ ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਵਲੋਂ ਦਿੱਤੀ ਗਈ । ਉਨ੍ਹਾਂ ਕਿਹਾ ਕਿ ਸੂਬੇ ਵਿੱਚ ਝੋਨੇ ਦੀ ਖਰੀਦ ਦਾ ਕੰਮ ਕੋਵਿਡ-19 ਸਬੰਧੀ ਲਾਗੂ ਪ੍ਰੋਟੋਕੋਲ ਦੀ ਇੰਨ-ਬਿੰਨ ਪਾਲਣਾ ਕਰਦਿਆਂ ਜਾਰੀ ਹੈ।

Paddy ProcurementPaddy 

 ਸ੍ਰੀ ਆਸ਼ੂ ਨੇ ਦੱਸਿਆ ਕਿ ਝੋਨੇ ਦੀ ਖ਼ਰੀਦ ਸਬੰਧੀ ਅਦਾਇਗੀ ਵੀ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਰੀਦ ਤੋਂ 48 ਘੰਟਿਆਂ ਵਿੱਚ ਕੀਤੀ ਜਾਣੀ ਯਕੀਨੀ ਬਣਾਈ ਜਾ ਰਹੀ ਹੈ ਅਤੇ ਹੁਣ ਤੱਕ ਖਰੀਦ ਸਬੰਧੀ 13672.67 ਕਰੋੜ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

Bharat Bhushan AshuBharat Bhushan Ashu

ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ 25 ਅਕਤੂਬਰ,2020 ਤੱਕ 10249149 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ  ਵਿੱਚੋਂ 10118556 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਖਰੀਦ ਕੀਤੇ ਝੋਨੇ ਵਿਚੋਂ ਸਰਕਾਰੀ ਏਜੰਸੀਆਂ ਵਲੋਂ 10089533 ਮੀਟ੍ਰਿਕ ਟਨ ਅਤੇ ਮਿਲਰਜ਼ ਵਲੋਂ 29024 ਮੀਟ੍ਰਿਕ ਟਨ ਖਰੀਦ ਕੀਤੀ ਗਈ ਹੈ।

PADDYPADDY

ਕੈਬਨਿਟ ਮੰਤਰੀ ਨੇ ਦੱਸਿਆ ਕਿ ਮਾਰਕਫੈੱਡ ਨੂੰ ਖਰੀਦ ਲਈ 743,28,83 ,484 ਰੁਪਏ ਜਾਰੀ ਕੀਤੇ ਗਏ ਹਨ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਨੂੰ 261,18,55,731 ਕਰੋੜ ,ਪਨਗਰੇਨ ਨੂੰ 1018,85,04,888 ਰੁਪਏ ਅਤੇ ਪਨਸਪ ਨੂੰ 436,72,94,982 ਰੁਪਏ ਜਾਰੀ ਕੀਤੇ ਗਏ ਹਨ।

PaddyPaddy

 *ਸ੍ਰੀ ਆਸ਼ੂ ਨੇ ਝੋਨੇ ਦੀ ਖਰੀਦ ਪ੍ਰਕਿਰਿਆ ਦੇ ਸੁਚਾਰੂ ਢੰਗ ਨਾਲ ਚੱਲਣ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਹਾਲੇ ਤੱਕ ਕਿਤੋਂ ਵੀ ਮੰਡੀ ਰਾਹੀਂ ਕੋਰੋਨਾ ਫੈਲਣ ਜਾਂ ਹੋਣ ਸਬੰਧੀ ਰਿਪੋਰਟ ਸਾਹਮਣੇ ਨਹੀਂ ਆਈ ਹੈ  ਜਿਸ ਤੋਂ ਪਤਾ ਚਲਦਾ ਹੈ ਕਿ ਸਰਕਾਰ ਵਲੋਂ ਕੀਤੇ ਪ੍ਰਬੰਧ ਸੁਚਾਰੂ ਹਨ।

ਉਨ੍ਹਾਂ ਕਿਹਾ ਕਿ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵਲੋਂ  ਕੁਝ ਵਪਾਰੀ ਕਿਸਮ ਦੇ ਲੋਕਾਂ ਵਲੋਂ ਦੂਸਰੇ ਰਾਜਾਂ ਤੋਂ ਲਿਆ ਕੇ ਪੰਜਾਬ ਦੀਆਂ ਮੰਡੀਆਂ ਵਿੱਚ ਝੋਨਾ ਵੇਚਣ ਦੇ ਰੁਝਾਨ ਨੂੰ ਰੋਕਣ ਲਈ  ਵਿਭਾਗ ਦੇ  ਚੌਕਸੀ ਵਿੰਗ ਵਲੋਂ ਪੰਜਾਬ ਪੁਲਿਸ  ਅਤੇ *ਪੰਜਾਬ ਮੰਡੀ ਬੋਰਡ* ਨਾਲ ਮਿੱਲ ਕੇ ਪੰਜਾਬ ਰਾਜ ਦੇ ਵੱਖ - ਵੱਖ ਅੰਤਰ - ਰਾਜ ਬਾਰਡਰਾਂ ਤੇ ਨਿਗਰਾਨੀ ਕਰਨ ਦੇ ਨਾਲ-ਨਾਲ  ਅਚਨਚੇਤ ਚੈਕਿੰਗਾਂ ਵੀ  ਕੀਤੀਆਂ ਜਾ ਰਹੀ ਹੈ ।

ਜਿਸ ਸਦਕੇ ਹੁਣ ਤੱਕ ਬਾਹਰਲੇ ਰਾਜਿਆਂ ਤੋਂ ਅਣਅਧਿਕਾਰਿਤ ਤੌਰ ਤੇ ਬਰਾਮਦ ਪੈਡੀ / ਚਾਵਲ ਦੇ ਕੁੱਲ 128 ਟਰੱਕ ਅਤੇ 11 ਟਰਾਲੀਆਂ ਫੜੀਆਂ ਜਾ ਚੁਕੀਆਂ ਗਈਆਂ ਹਨ ਅਤੇ ਅਜਿਹੇ ਲੋਕਾਂ / ਆੜਤੀਆਂ / ਮਿਲਰਾਂ ਵਿਰੁਧ 69 ਐਫ.ਆਈ.ਆਰ ਦਰਜ ਕਰਵਾਈਆਂ ਜਾ ਚੁੱਕੀਆਂ ਹਨ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement