ਮੁੱਖ ਮੰਤਰੀ ਵੱਲੋਂ ਵਾਲਮੀਕਿ ਜੈਅੰਤੀ ਦੇ ਮੌਕੇ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਦੀ ਸ਼ੁਰੂਆਤ
Published : Oct 31, 2020, 2:57 pm IST
Updated : Oct 31, 2020, 2:58 pm IST
SHARE ARTICLE
 POST MATRIC SC SCHOLARSHIP SCHEME
POST MATRIC SC SCHOLARSHIP SCHEME

ਰਾਮ ਤੀਰਥ ਆਈ.ਟੀ.ਆਈ. ਦਾ ਵਰਚੁਅਲ ਢੰਗ ਨਾਲ ਉਦਘਾਟਨ, ਤੀਰਥ ਸਥਲ ਵਿਖੇ 50 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਵੀ ਰੱਖਿਆ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਡਾ. ਬੀ.ਆਰ. ਅੰਬੇਦਕਰ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਦੀ ਰਸਮੀ ਸ਼ੁਰੂਆਤ ਕੀਤੀ ਜਿਸ ਦਾ ਐਲਾਨ ਹਾਲ ਹੀ ਵਿਚ ਕੀਤਾ ਗਿਆ ਸੀ। ਉਨਾਂ ਇਸ ਮੌਕੇ ਭਗਵਾਨ ਵਾਲਮੀਕਿ ਤੀਰਥ ਸਥਲ (ਰਾਮ ਤੀਰਥ), ਅੰਮ੍ਰਿਤਸਰ ਵਿਖੇ ਮਹਾਂਰਿਸ਼ੀ ਵਾਲਮੀਕਿ ਜੈਅੰਤੀ ਦੇ ਸ਼ੁਭ ਮੌਕੇ 50 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਵਰਚੁਅਲ ਢੰਗ ਨਾਲ ਨੀਂਹ ਪੱਥਰ ਵੀ ਰੱਖਿਆ। 

 POST MATRIC SC SCHOLARSHIP SCHEME POST MATRIC SC SCHOLARSHIP SCHEME

ਵਾਲਮੀਕਿ ਜੈਅੰਤੀ ਦੇ ਜਸ਼ਨਾਂ ਵਿਚ ਇੱਥੋਂ ਹਿੱਸਾ ਲੈਂਦੇ ਹੋਏ ਮੁੱਖ ਮੰਤਰੀ ਨੇ ਰਾਮ ਤੀਰਥ ਵਿਖੇ ਇੱਕ ਨਵੀਂ ਆਈ.ਟੀ.ਆਈ. ਦਾ ਵਰਚੁਅਲ ਉਦਘਾਟਨ ਵੀ ਕੀਤਾ ਅਤੇ ਇਸ ਦੇ ਨਾਲ ਹੀ ਮੁਕਾਬਲੇਬਾਜ਼ੀ ਵਾਲੇ ਇਮਤਿਹਾਨਾਂ ਦੀ ਸੁਚੱਜੀ ਤਿਆਰੀ ਸਬੰਧੀ ਦਲਿਤ ਵਿਦਿਆਰਥੀਆਂ ਨੂੰ ਮਦਦ ਕਰਨ ਲਈ ਇੱਕ ਹੁਨਰ ਵਿਕਾਸ ਕੇਂਦਰ ਦੀ ਸਥਾਪਨਾ ਨੂੰ ਹਰੀ ਝੰਡੀ ਵੀ ਦਿੱਤੀ। ਇਸ ਤੋਂ ਇਲਾਵਾ ਉਨਾਂ ਨੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੇ ਤਹਿਤ ਮਹਾਨ ਸ਼ਖ਼ਸੀਅਤ ਦੀ ਯਾਦ ਵਿਚ ਸਾਲਾਨਾ ਛੁੱਟੀ ਦਾ ਐਲਾਨ ਕਰਦੇ ਹੋਏ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮਿ੍ਰਤਸਰ ਵੱਲੋਂ ਹਰ ਵਰੇ ਭਗਵਾਨ ਵਾਲਮੀਕਿ ਜੈਅੰਤੀ ਮੌਕੇ ਸੈਮੀਨਾਰ ਵੀ ਕਰਵਾਇਆ ਜਾਵੇਗਾ।

 POST MATRIC SC SCHOLARSHIP SCHEME POST MATRIC SC SCHOLARSHIP SCHEME

 ਇਸ ਮੌਕੇ ਮੁੱਖ ਮੰਤਰੀ ਨੇ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਦੇ ਸਰਟੀਫਿਕੇਟ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਵੰਡੇ ਅਤੇ ਤਕਨੀਕੀ ਸਿੱਖਿਆ ਅਤੇ ਹੋਰ ਵਿਭਾਗਾਂ ਵੱਲੋਂ ਸੂਬੇ ਵਿਚ ਦਲਿਤ ਵਰਗ ਦੀ ਭਲਾਈ ਹਿੱਤ ਸ਼ੁਰੂ ਕੀਤੀਆਂ ਗਈਆਂ ਵੱਖੋ-ਵੱਖ ਸਕੀਮਾਂ ਲਈ ਵਾਲਮੀਕਿ ਸਮਾਜ ਨੂੰ ਵਧਾਈ ਵੀ ਦਿੱਤੀ। ਉਨਾਂ ਇਹ ਵੀ ਕਿਹਾ ਕਿ ਉਹਨਾਂ ਦੀ ਸਰਕਾਰ ਦਲਿਤ ਵਰਗ ਦੀ ਭਲਾਈ ਲਈ ਵਚਨਬੱਧ ਹੈ। 

 POST MATRIC SC SCHOLARSHIP SCHEME POST MATRIC SC SCHOLARSHIP SCHEME

ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਇਹ ਸੂਬਾਈ ਸਕਾਲਰਸ਼ਿਪ ਸਕੀਮ ਇਹ ਯਕੀਨੀ ਬਣਾਏਗੀ ਕਿ ਗਰੀਬ ਵਰਗ ਦੇ ਅਨੁਸੂਚਿਤ ਜਾਤੀ ਨਾਲ ਸਬੰਧਤ ਵਿਦਿਆਰਥੀ ਮੁਫ਼ਤ ਸਿੱਖਿਆ ਹਾਸਲ ਕਰ ਸਕਣ ਜਿਸ ਤੋਂ ਕੇ ਭਾਰਤ ਸਰਕਾਰ ਨੇ ਸੂਬੇ ਨੂੰ 800 ਕਰੋੜ ਰੁਪਏ ਦੀ ਕੇਂਦਰੀ ਮਦਦ ਬੇਇਨਸਾਫੀ ਭਰੇ ਢੰਗ ਨਾਲ ਬੰਦ ਕਰਕੇ ਉਨਾਂ ਨੂੰ ਮਹਿਰੂਮ ਕਰ ਦਿੱਤਾ ਸੀ। ਉਨਾਂ ਅੱਗੇ ਕਿਹਾ ਕਿ ਡਾ. ਬੀ.ਆਰ. ਅੰਬੇਦਕਰ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਕੇਂਦਰ ਸਰਕਾਰ ਵੱਲੋਂ ਬਿਨਾਂ ਕਿਸੇ ਵਿੱਤੀ ਮਦਦ ਦੇ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਇਸ ਤਹਿਤ ਐਸ.ਸੀ. ਵਿਦਿਆਰਥੀਆਂ ਨੂੰ ਫੀਸ ਵਿਚ 100 ਫੀਸਦੀ ਛੋਟ ਮਿਲੇਗੀ ਜਿਸ ਨਾਲ ਉਨਾਂ ਨੂੰ 550 ਕਰੋੜ ਰੁਪਏ ਦੀ ਬਚਤ ਹੋਵੇਗੀ। 

 POST MATRIC SC SCHOLARSHIP SCHEME POST MATRIC SC SCHOLARSHIP SCHEME

ਇਹ ਸਕੀਮ ਜੋ ਕਿ ਗਰੀਬ ਵਰਗ ਦੇ ਅਨੁਸੂਚਿਤ ਜਾਤੀ ਨਾਲ ਸਬੰਧਤ 3 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਹਰ ਵਰੇ ਲਾਭ ਦੇਵੇਗੀ, ਵਿਚ ਵਿਦਿਆਰਥੀਆਂ ਦੁਆਰਾ ਸਰਕਾਰੀ/ਨਿੱਜੀ ਸਿੱਖਿਆ ਸੰਸਥਾਵਾਂ ਨੂੰ ਕੋਈ ਅਦਾਇਗੀ ਨਹੀਂ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੰਸਥਾਵਾਂ ਵੱਲੋਂ ਇਸ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਸਿੱਧੀ ਸਬਸਿਡੀ ਕਾਰਨ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਪ੍ਰਦਾਨ ਕੀਤੀ ਜਾਵੇਗੀ ਅਤੇ ਵਿਦਿਆਰਥੀਆਂ ਨੂੰ ਕਿਤਾਬਾਂ ਅਤੇ ਵਰਦੀਆਂ ਖਰੀਦਣ ਲਈ ਮਹੀਨਾਵਾਰ ਭੱਤਾ ਵੀ ਮਿਲੇਗਾ। 

ਭਗਵਾਨ ਵਾਲਮੀਕਿ ਤੀਰਥ ਸਥਲ ਦੇ ਪ੍ਰਾਜੈਕਟਾਂ ਦੇ ਵੇਰਵੇ ਦਿੰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਇਨਾਂ ਵਿਚ ਮਹਾਂਰਿਸ਼ੀ ਵਾਲਮੀਕਿ ਸਬੰਧੀ ਇਕ ਪੈਨੋਰਾਮਾ (25-30 ਕਰੋੜ ਰੁਪਏ), ਬਾਹਰੀ ਕੰਧ ਉੱਤੇ ਲਾਈਟਾਂ ਲਾਉਣਾ (10.9 ਕਰੋੜ ਰੁਪਏ), ਸਰੋਵਰ ਲਈ ਫਿਲਟਰੇਸ਼ਨ ਪਲਾਂਟ (4.75 ਕਰੋੜ ਰੁਪਏ), ਸਰਾਏ ਲਈ ਫਰਨੀਚਰ (2 ਕਰੋੜ ਰੁਪਏ) ਅਤੇ ਇੱਕ ਪਰਕਰਮਾ ਦੀ ਉਸਾਰੀ (1.3 ਕਰੋੜ ਰੁਪਏ) ਸ਼ਾਮਲ ਹੋਣਗੇ। 

ਆਈ.ਟੀ.ਆਈ. ਦੇ ਰਾਮ ਤੀਰਥ ਵਿਖੇ ਆਰਜੀ ਕੈਂਪਸ ਦਾ ਵਰਚੁਅਲ ਉਦਘਾਟਨ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਇਸ ਸੰਸਥਾਨ ਨਾਲ ਨੌਜਵਾਨ ਵਰਗ ਲਈ ਵਧੇਰੇ ਨੌਕਰੀਆਂ ਪੈਦਾ ਹੋਣਗੀਆਂ। ਉਨਾਂ ਅੱਗੇ ਕਿਹਾ ਕਿ ਇਸ ਸੰਸਥਾਨ ਵਿਚ ਹੁਣ ਤੱਕ 90 ਸਿੱਖਿਆਰਥੀ ਦਾਖਲਾ ਲੈ ਚੁੱਕੇ ਹਨ ਅਤੇ ਜਦੋਂ ਅਗਲੇ ਵਰੇ ਤੱਕ ਇਸ ਇਮਾਰਤ ਦਾ 1.82 ਕਰੋੜ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਅਤੇ 3.5 ਕਰੋੜ ਰੁਪਏ ਦੀ ਲਾਗਤ ਨਾਲ ਮਸ਼ੀਨਰੀ ਦੀ ਖਰੀਦ ਹੋਵੇਗੀ ਤਾਂ ਵਿਦਿਆਰਥੀਆਂ ਦੀ ਗਿਣਤੀ ਵਧ ਕੇ 240 ਹੋ ਜਾਵੇਗੀ। ਕੋਰਸਾਂ ਦੀ ਗਿਣਤੀ ਵੀ ਮੌਜੂਦਾ ਸਮੇਂ ਦੇ 4 ਤੋਂ ਵਧ ਕੇ 9 ਹੋ ਜਾਵੇਗੀ।  ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਸ ਸੰਸਥਾ ਨੂੰ ਅਤਿਆਧੁਨਿਕ ਸੁਵਿਧਾਵਾਂ ਨਾਲ ਵਿਕਸਿਤ ਕੀਤਾ ਜਾਵੇਗਾ। 

ਇਸ ਤੋਂ ਪਹਿਲਾਂ ਵਿਧਾਇਕ ਅਤੇ ਭੰਡਾਰਨ ਨਿਗਮ ਦੇ ਚੇਅਰਮੈਨ ਰਾਜ ਕੁਮਾਰ ਵੇਰਕਾ ਨੇ ਪੋਸਟ ਮੈਟਰਿਕ ਐਸ.ਸੀ. ਸਕਾਲਰਸ਼ਿਪ ਬੰਦ ਕਰਨ ਲਈ ਕੇਂਦਰ ਸਰਕਾਰ ਦੀ ਕਰੜੀ ਆਲੋਚਨਾ ਕੀਤੀ ਅਤੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਜਿਨਾਂ ਨੇ ਇਸ ਨੁਕਸਾਨ ਦੀ ਭਰਪਾਈ ਲਈ ਵਿਦਿਆਰਥੀਆਂ ਵਾਸਤੇ ਨਵੀਂ ਸੂਬਾਈ ਸਕੀਮ ਸ਼ੁਰੂ ਕੀਤੀ ਹੈ। ਇਸ ਮੌਕੇ ਉਨਾਂ ਨੇ ਵਾਲਮੀਕਿ ਸਮਾਜ ਉੱਤੇ ਅਧਾਰਤ ਇੱਕ ਲਘੂ ਫ਼ਿਲਮ ਵੀ ਪੇਸ਼ ਕੀਤੀ।  ਇਨਾਂ ਜਸ਼ਨਾਂ ਮੌਕੇ ਵਾਲਮੀਕਿ ਸੰਤ ਸਮਾਜ ਦੇ ਕਈ ਉੱਘੇ ਪ੍ਰਤੀਨਿਧੀ ਵੀ ਮੌਜੂਦ ਸਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM

Sohana Hospital Child Swap Case Punjab : Child ਬਦਲਿਆ ਮਾਮਲੇ 'ਚ DNA Report ਆ ਗਈ ਸਾਹਮਣੇ

20 Sep 2025 3:14 PM

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM
Advertisement