ਸ਼੍ਰੋਮਣੀ ਕਮੇਟੀ ਨੂੰ ਲੋਟੂ ਬਾਦਲ ਟੋਲੇ ਤੋਂ ਆਜ਼ਾਦ ਕਰਵਾਇਆ ਜਾਵੇਗਾ : ਬ੍ਰਹਮਪੁਰਾ
Published : Oct 31, 2020, 7:39 am IST
Updated : Oct 31, 2020, 7:39 am IST
SHARE ARTICLE
image
image

ਸ਼੍ਰੋਮਣੀ ਕਮੇਟੀ ਨੂੰ ਲੋਟੂ ਬਾਦਲ ਟੋਲੇ ਤੋਂ ਆਜ਼ਾਦ ਕਰਵਾਇਆ ਜਾਵੇਗਾ : ਬ੍ਰਹਮਪੁਰਾ

ਅੰਮ੍ਰਿਤਸਰ, 30 ਅਕਤੂਬਰ (ਸੁਖਵਿੰਦਰਜੀਤ ਸਿੰਘ ਬਹੋੜੂ) : ਕੈਪਟਨ ਅਜੀਤ ਸਿੰਘ ਰੰਘਰੇਟਾ ਸਾਬਕਾ ਚੇਅਰਮੈਨ ਪੰਜਾਬ (ਐਸਸੀ) ਲੈਂਡ ਡਿਵਲੈਪਮੈਟ ਅਤੇ ਫ਼ਾਇਨਾਸ ਕਾਰਪੋਰੇਸ਼ਨ ਚੰਡੀਗੜ੍ਹ ਅਪਣੇ ਸੈਂਕੜੇ ਸਾਥੀਆਂ ਸਣੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) 'ਚ ਸ਼ਾਮਲ ਹੋਣ ਦਾ ਐਲਾਨ ਕੀਤਾ। ਉਹ ਸਾਬਕਾ ਐਮਐਲਏ ਉਜਾਗਰ ਸਿੰਘ ਰੰਘਰੇਟਾ ਸਾਬਕਾ ਐਕਟਿੰਗ ਪ੍ਰਧਾਨ ਸ਼੍ਰੋਮਣੀ ਕਮੇਟੀ ਦੇ ਬੇਟੇ ਹਨ। ਅੱਜ ਭਰਵੇਂ ਇਕੱਠ ਵਿਚ ਪਾਰਟੀ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕੈਪਟਨ ਅਜੀਤ ਸਿੰਘ ਰੰਘਰੇਟਾ ਅਤੇ ਉਨਾ ਦੇ ਅਨੇਕਾਂ ਸਾਥੀਆਂ ਨੂੰ ਦਲ ਵਿਚ ਸ਼ਾਮਲ ਕਰਦਿਆਂ ਕਿਹਾ ਕਿ ਇਸ ਨਾਲ ਪਾਰਟੀ ਦਾ ਆਧਾਰ ਮਾਝੇ ਵਿਚ ਹੋਰ ਮਜਬੂਤ ਹੋਵੇਗਾ ਅਤੇ ਪੰਜਾਬ ਤੇ ਪੰਥਕ ਮਸਲਿਆਂ ਉਤੇ ਲੋਕਾਂ ਵਿਚ ਪ੍ਰਭਾਵੀ ਢੰਗ ਨਾਲ ਭਾਗ ਲਿਆ ਜਾ ਸਕੇਗਾ। ਉਨ੍ਹਾਂ ਇਸ ਮੌਕੇ ਉਤੇ ਕੈਪਟਨ ਅਜੀਤ ਸਿੰਘ ਰੰਘਰੇਟਾ ਦੇ ਪੰਥਕ ਪਰਵਾਰ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਦੇ ਪਿਤਾ ਮਰਹੂਮ ਸ. ਉਜਾਗਰ ਸਿੰਘ ਰੰਗਰੇਟਾ ਨੇ ਪੰਥਕ ਸਫ਼ਾਂ, ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਵਜੋਂ ਸ਼ਲਾਘਾਯੋਗ ਯੋਗਦਾਨ ਪਾਇਆ।  
ਉਨ੍ਹਾਂ ਪੰਥਕ ਰਉ ਰੀਤਾਂ 'ਤੇ ਡੱਟ ਕੇ ਪਹਿਰਾ ਦਿਤਾ। ਜਥੇਦਾਰ ਬ੍ਰਹਮਪੁਰਾ ਨੇ ਅਜਿਹੇ ਪੰਥਕ ਅਤੇ ਕੁਰਬਾਨੀ ਵਾਲੇ ਟਕਸਾਲੀ ਪਰਵਾਰ ਦਾ ਪਾਰਟੀ ਵਿਚ ਸਵਾਗਤ ਕਰਦਿਆਂ ਕਿਹਾ ਕਿ ਜਲਦੀ ਹੀ ਹੋਰ ਵੀ ਪੰਥਕ ਪਰਵਾਰ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਿਚ ਸ਼ਾਮਿਲ ਹੋਣਗੇ।
ਉਨ੍ਹਾਂ ਪੰਥਕ ਏਕਤਾ ਉਤੇ ਵੀ ਜ਼ੋਰ ਦੇ ਕੇ ਕਿਹਾ ਸਾਰੀਆਂ ਪੰਥਕ ਧਿਰਾਂ ਨੂੰ ਰਲ ਮਿਲ ਕੇ ਚਲਣਾ ਚਾਹੀਦਾ ਹੈ ਤਾਂ ਜੋਂ ਸ਼੍ਰੋਮਣੀ ਕਮੇਟੀ ਨੂੰ ਲੋਟੂ ਬਾਦਲ ਟੋਲੇ ਤੋਂ ਆਜ਼ਾਦ ਕਰਵਾਇਆ ਜਾ ਸਕੇ। ਜਥੇਦਾਰ ਬ੍ਰਹਮਪੁਰਾ ਨੇ ਕੇਂਦਰ ਸਰਕਾਰ ਦੀ ਪੰਜਾਬ ਅਤੇ ਕਿਸਾਨ ਵਿਰੋਧੀ ਨੀਤੀਆਂ ਤੇ ਕੇਦਰ ਵਲੋਂ ਪੰਜਾਬ ਨੂੰ ਮਾਲੀ ਝਟਕਾ ਦੇਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਿਆ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਮਾਲ ਗੱਡੀਆਂ ਚਾਲੂ ਨਾ ਕਰਨ ਦੀ ਬਦਲਾ ਲਊ ਕਾਰਵਾਈ ਦਾ ਰਾਜ ਦੇ ਅਰਥਚਾਰੇ ਉਤੇ ਗੰਭੀਰ ਅਸਰ ਪਵੇਗਾ ਅਤੇ ਲੋਕਾਂ ਨੂੰ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਸਮੂਹ ਕੋਰ ਕਮੇਟੀ ਦੇ ਮੈਂਬਰਾਂ ਵਲੋਂ ਕੈਪਟਨ ਅਜੀਤ ਸਿੰਘ ਰੰਗਰੇਟਾ ਦਾ ਸਵਾਗਤ ਕੀਤਾ ਗਿਆ ਜਿਨÎਾਂ 'ਚ ਸ਼੍ਰੋਮਣੀ ਅਕਾਲੀ ਦਲ ਟਕਸਾਲੀ,  ਮਨਮੋਹਣ ਸਿੰਘ ਸੱਠਿਆਲਾ, ਸ. ਗੁਰਪ੍ਰੀਤ ਸਿੰਘ ਕੱਲਕੱimageimageਤਾ, ਸਾਬਕਾ ਵਿਧਾਇਕ ਸ. ਰਵਿੰਦਰ ਸਿੰਘ ਬ੍ਰਹਮਪੁਰਾ, ਸ. ਸਵਰਨਜੀਤ ਸਿੰਘ ਕੁਰਾਲੀਆ ਆਦਿ ਹਾਜ਼ਰ ਸਨ।

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement