ਸਿੰਗਲਾ ਨੇ ਡਾ.ਬੀ.ਆਰ. ਅੰਬੈਡਕਰ ਐੱਸ.ਸੀ.ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਕੀਤੀ ਸ਼ੁਰੂਆਤ
Published : Oct 31, 2020, 4:56 pm IST
Updated : Oct 31, 2020, 5:00 pm IST
SHARE ARTICLE
 Vijayinder Singla
Vijayinder Singla

- ਵਜੀਫ਼ਾ ਸਕੀਮ ਤਹਿਤ ਵੱਧ ਤੋਂ ਵੱਧ ਆਮਦਨ ਦੀ ਸ਼ਰਤ 2.5 ਲੱਖ ਰੁਪਏ ਤੋਂ ਵਧਾ ਕੇ 4 ਲੱਖ ਰੁਪਏ ਕੀਤੀ

ਸੰਗਰੂਰ : ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਸੂਬੇ ਭਰ 'ਚ ਕਰਵਾਏ ਗਏ ਸਮਾਗਮਾਂ ਦੀ ਲੜੀ 'ਚ ਸੰਗਰੂਰ ਵਿਖੇ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਵਿਜੇਇੰਦਰ ਸਿੰਗਲਾ ਨੇ ਮੰਦਰ ਵਿਖੇ ਨਤਮਸਤਕ ਹੋ ਕੇ ਵਾਲਮੀਕਿ ਸਮਾਜ ਨਾਲ ਮੁਬਾਰਕਬਾਦ ਸਾਂਝੀ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਨੇ ਡਾ.ਬੀ.ਆਰ. ਅੰਬੈਡਕਰ ਐੱਸ.ਸੀ. ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਸੰਗਰੂਰ ਜ਼ਿਲ੍ਹੇ 'ਚ ਰਸਮੀ ਸ਼ੁਰੂਆਤ ਕੀਤੀ ਅਤੇ ਸਰਕਾਰੀ ਸਕੂਲਾਂ 'ਚ ਪੜ੍ਹਦੇ ਪੰਜ ਵਿਦਿਆਰਥੀਆਂ ਨੂੰ ਇਸ ਸਕੀਮ ਦੇ ਲਾਭ ਦੇ ਸਰਟੀਫਿਕੇਟ ਵੰਡੇ।

Capt Amarinder SinghCapt Amarinder Singh
 

ਇਸ ਮੌਕੇ ਵਿਜੇਇੰਦਰ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਾਡੀ ਸਰਕਾਰ ਨੇ ਹਮੇਸ਼ਾਂ ਹੀ ਸਮਾਜ ਦੇ ਦੱਬੇ-ਕੁਚਲੇ ਵਰਗਾਂ ਨੂੰ ਅੱਗੇ ਲੈ ਕੇ ਆਉਣ ਲਈ ਸਿਰਤੋੜ ਯਤਨ ਕੀਤੇ ਹਨ।  ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਹਮੇਸ਼ਾਂ ਹੀ ਗਰੀਬ ਵਿਦਿਆਰਥੀਆਂ ਪੱਖੀ ਫ਼ੈਸਲੇ ਲੈਂਦੀ ਆ ਰਹੀ ਹੈ । ਜਿਸ ਨਾਲ ਪੰਜਾਬ ਦਾ ਗਰੀਬ ਵਿਦਿਆਰਥੀ ਬਾਕੀ ਰਾਜਾਂ ਦੇ ਵਿਦਿਆਥੀਆਂ ਤੋਂ ਅੱਗੇ ਨਿਕਲ ਰਿਹਾ ਹੈ । ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਵੀ ਇਤਿਹਾਸਕ ਦਿਨ ਹੈ ਕਿਉਂਕਿ ਅੱਜ ਵੀ ਅਨੂਸਚਿਤ ਜਾਤੀਆਂ ਨਾਲ ਸਬੰਧਤ ਵਿਦਿਆਰਥੀਆਂ ਨੂੰ ਸਿੱਖਿਆ ਮੁਹੱਈਆ ਕਰਵਾਉਣ ਲਈ ਨਵੀਂ ਵਜੀਫ਼ਾ ਸਕੀਮ ਲਾਗੂ ਕੀਤੀ ਜਾ ਰਹੀ ਹੈ ।

Pic-1Pic-1
ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਪੰਜਾਬ ਭਰ ਵਿਚ ਲਗਭਗ 2.5 ਲੱਖ ਵਿਦਿਆਰਥੀਆਂ ਨੂੰ ਇਸ ਸਕੀਮ ਦਾ ਲਾਭ ਮਿਲੇ ਅਤੇ ਹੁਣ ਤੱਕ 2 ਲੱਖ ਤੋਂ ਵਧੇਰੇ ਬੱਚਿਆਂ ਨੇ ਇਸ ਸਕੀਮ ਦਾ ਲਾਭ ਲੈਣ ਲਈ ਅਪਲਾਈ ਵੀ ਕਰ ਦਿੱਤਾ ਹੈ । ਉਨ੍ਹਾਂ ਕਿਹਾ ਕਿ ਇਸ ਵਜੀਫ਼ਾ ਸਕੀਮ ਤਹਿਤ ਵੱਧ ਤੋਂ ਵੱਧ ਆਮਦਨ ਦੀ ਸ਼ਰਤ 2.5 ਲੱਖ ਰੁਪਏ ਤੋਂ ਵਧਾ ਕੇ 4 ਲੱਖ ਰੁਪਏ ਕਰ ਦਿੱਤੀ ਗਈ ਹੈ ਤਾਂ ਜੋ ਵੱਧ ਤੋਂ ਵੱਧ ਲੋੜਵੰਦ ਪਰਿਵਾਰਾਂ ਤੱਕ ਇਸਦਾ ਲਾਭ ਪੁੱਜਦਾ ਕੀਤਾ ਜਾ ਸਕੇ ।

Pm modiPm modi
 

ਸ਼੍ਰੀ ਸਿੰਗਲਾ ਨੇ ਕਿਹਾ ਕਿ ਡਾ. ਬੀ.ਆਰ. ਅੰਬੈਡਕਰ ਐੱਸ.ਸੀ. ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਸ਼ੁਰੂ ਹੋਣ ਨਾਲ ਹੁਣ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਿਦਿਆਰਥੀਆਂ ਦੀ ਦਸਵੀਂ ਤੋਂ ਬਾਅਦ ਦੀ ਸਿੱਖਿਆ ਲਈ ਕੋਰਸ ਫੀਸ ਦਾ ਬੋਝ ਨਹੀਂ ਪਵੇਗਾ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ 'ਚ ਤਾਂ ਦਸਵੀਂ ਤੱਕ ਦੀ ਸਿੱਖਿਆ ਪਹਿਲਾਂ ਹੀ ਮੁਫ਼ਤ ਕੀਤੀ ਜਾ ਚੁੱਕੀ ਹੈ । ਉਨ੍ਹਾਂ ਦੱਸਿਆ ਕਿ ਮੋਦੀ ਸਰਕਾਰ ਵਲੋਂ ਦਸਵੀਂ ਤੋਂ ਬਾਅਦ ਦਿੱਤੀ ਜਾਣ ਵਾਲੀ ਵਜੀਫ਼ਾ ਸਕੀਮ ਬੰਦ ਕਰਨ ਦੇ ਲਏ ਗਏ ਕਾਲੇ ਫ਼ੈਸਲੇ ਨਾਲ ਹੋਣ ਰਹੇ ਐੱਸ.ਸੀ. ਭਾਈਚਾਰੇ ਦੇ ਨੁਕਸਾਨ ਦੀ ਪੂਰਤੀ ਹੁਣ ਕਾਂਗਰਸ ਸਰਕਾਰ ਵੱਲੋਂ ਆਪਣੇ ਦਮ 'ਤੇ ਹੀ ਇਹ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਸ਼ੁਰੂ ਕੀਤੀ ਗਈ ਹੈ । ਉਨ੍ਹਾਂ ਕਿਹਾ ਕਿ ਇਸ ਸਕੀਮ ਲਈ ਲਗਭਗ 600 ਕਰੋੜ ਰੁਪਏ ਖਰਚੇ ਜਾਣਗੇ ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement