
ਬਿਜਲੀ ਸੰਕਟ ਦਾ ਮੁੱਦਾ ਪੰਜਾਬ ਦੇ ਉਦਯੋਗ ਨੂੰ ਕੈਪਟਨ ਸਰਕਾਰ ਨੇ ਢਾਹ ਲਾਈ : ਚੁੱਘ
ਚੰਡੀਗੜ੍ਹ, 30 ਅਕਤੂਬਰ (ਸਪੋਕਸਮੈਨ ਸਮਾਚਾਰ ਸੇਵਾ) : ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੇ ਬਿਜਲੀ ਸੰਕਟ ਲਈ ਕੈਪਟਨ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਨੇ ਕਿਹਾ ਕਿ ਹਾਈ ਕੋਰਟ ਦੇ ਜੱਜਾਂ ਨੇ ਜਿਸ ਤਰ੍ਹਾਂ ਦੀ ਟਿੱਪਣੀ ਬਿਜਲੀ ਸੰਕਟ, ਰੇਲ ਸੰਕਟ 'ਤੇ ਕੀਤੀ ਹੈ, ਉਨ੍ਹਾਂ ਨੇ ਇਸ ਲਈ ਕੈਪਟਨ ਸਰਕਾਰ ਨੂੰ ਨਾਕਾਮ ਕਿਹਾ ਹੈ। ਉਨ੍ਹਾਂ ਕੈਪਟਨ 'ਤੇ ਵਰ੍ਹਦਿਆਂ ਕਿਹਾ ਕਿ ਜੇਕਰ ਪੰਜਾਬ ਦੇ ਉਦਯੋਗ, ਵਪਾਰ ਨੂੰ ਅੱਜ ਕਿਸੇ ਢਾਅ ਲਾਈ ਹੈ ਤਾਂ ਉਹ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀਆਂ ਗ਼ਲਤ ਨੀਤੀਆਂ ਨੇ। ਉਨ੍ਹਾਂ ਨੇ ਅੱਗੇ ਬੋਲਦੇ ਹੋਏ ਕਿਹਾ ਕਿ 117 ਸੀਟਾਂ 'ਤੇ ਭਾਰਤੀ ਜਨਤਾ ਪਾਰਟੀ ਮਜ਼ਬੂਤੀ ਨਾਲ ਲੜੇਗੀ ਅਤੇ ਭਾਰਤੀ ਜਨਤਾ ਪਾਰਟੀ ਪੰਜਾਬ ਦੀ ਨੰਬਰ 1 ਪਾਰਟੀ ਬਣੇਗੀ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨਾਲ ਰਾਜਨੀਤੀ ਕਰਨ ਵਾਲੇ ਲੋਕ ਨੂੰ ਬੇਨਤੀ ਕਰਦੇ ਹੋਏ ਕਿਹਾ ਕਿ ਬਾਜ ਆ ਜਾਉ। ਉਨ੍ਹਾਂ ਨੇ ਕਿਹਾ ਕਿ ਕਿਸਾਨ ਦੀ ਜ਼ਿੰਦਗੀ 'ਚ ਪਰਿਵਰਤਨ ਲਿਆਉਣ ਲਈ ਅਤੇ ਕਿਸਾਨ ਦੀ ਜ਼ਿੰਦਗੀ ਨੂੰ ਖ਼ੁਸ਼ਹਾਲ ਕਰਨ ਵਾਸਤੇ ਮੋਦੀ ਇਹ 3 ਬਿਲ ਲੈ ਕੇ ਆਏ ਹਨ ਇਹ ਤਿੰਨੇ ਬਿਲ ਕਿਸਾਨਾਂ ਦੇ ਹਿੱਤ 'ਚ ਹਨ।