
ਨਵੀਂ ਵਜ਼ੀਫ਼ਾ ਸਕੀਮ ਤਹਿਤ ਐਸ.ਸੀ. ਵਿਦਿਆਰਥੀਆਂ ਦਾ ਭਵਿੱਖ ਹੋਇਆ ਸੁਰੱਖਿਅਤ : ਸਾਧੂ ਸਿੰਘ ਧਰਮਸੋਤ
ਚੰਡੀਗੜ੍ਹ, 30 ਅਕਤੂਬਰ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਸਰਕਾਰ ਨੇ ਨਵੀਂ ਵਜ਼ੀਫ਼ਾ ਸਕੀਮ ਸ਼ੁਰੂ ਕਰ ਕੇ ਸੂਬੇ ਦੇ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਵਿਦਿਆਰਥੀਆਂ ਦਾ ਭਵਿੱਖ ਸੁਰੱਖਿਅਤ ਕਰ ਦਿਤਾ ਹੈ, ਕਿਉਂ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਕੇਂਦਰੀ ਐਸ.ਸੀ. ਵਜ਼ੀਫ਼ਾ ਸਕੀਮ ਦਾ ਖ਼ਾਤਮਾ ਕਰ ਦਿਤਾ ਹੈ। ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਵਲੋਂ ਹੱਥ ਪਿੱਛੇ ਖਿੱਚਣ ਮਗਰੋਂ ਅਪਣੇ ਪੱਧਰ ਉਤੇ ਡਾ. ਬੀ.ਆਰ. ਅੰਬੇਦਕਰ ਐਸ.ਸੀ. ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਸ਼ੁਰੂਆਤ ਕੀਤੀ ਹੈ ਜੋ ਕਿ ਅਕਾਦਮਿਕ ਸੈਸ਼ਨ 2020-21 ਤੋਂ ਲਾਗੂ ਕੀਤੀ ਜਾ ਰਹੀ ਹੈ।
ਪੰਜਾਬ ਦੇ ਸਮਾਜਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਇਕ ਪ੍ਰੈੱਸ ਬਿਆਨ ਰਾਹੀਂ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਸਕੀਮ ਤਹਿਤ ਐਸ.ਸੀ. ਵਿਦਿਆਰਥੀ ਸਰਕਾਰੀ ਅਤੇ ਪ੍ਰਾਈਵੇਟ ਸੰਸਥਾਵਾਂ ਵਿਚ ਉਚੇਰੀ ਸਿਖਿਆ ਹਾਸਲ ਕਰਨ ਦੇ ਸਮਰੱਥ ਬਣਨਗੇ। ਇਸ ਤਹਿਤ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ ਦੇਣ ਲਈ ਇਸ ਸਕੀਮ ਦਾ ਦਾਇਰਾ ਵਧਾਉਣ ਵਾਸਤੇ ਆਮਦਨੀ ਸਬੰਧੀ ਮਾਪਦੰਡ 2.5 ਲੱਖ ਰੁਪਏ ਤੋਂ ਵਧਾ ਕੇ 4 ਲੱਖ ਰੁਪਏ ਕਰ ਦਿਤਾ ਹੈ, ਜਿਸ ਨਾਲ ਵੱਡੀ ਗਿਣਤੀ ਵਿਦਿਆਰਥੀਆਂ ਨੂੰ ਸਕੀਮ ਦਾ ਲਾਭ ਮਿਲੇਗਾ।
ਮੰਤਰੀ ਨੇ ਦਸਿਆ ਕਿ ਨਵੀਂ ਵਜ਼ੀਫ਼ਾ ਸਕੀਮ ਨਾਲ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਉਨ੍ਹਾਂ ਵਿਦਿਆਰਥੀਆਂ ਨੂੰ ਲਾਭ ਮਿਲੇਗਾ, ਜੋ ਪੰਜਾਬ ਦੇ ਵਸਨੀਕ ਹਨ ਅਤੇ ਪੰਜਾਬ ਤੋਂ (ਚੰਡੀਗੜ੍ਹ ਸਮੇਤ) ਦਸਵੀਂ ਪਾਸ ਕਰ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਕੁੱਲ ਵਿੱਤੀ ਬੋਝ ਲਗਭਗ 600 ਕਰੋੜ ਰੁਪਏ ਹੋਣ ਦਾ ਅਨੁਮਾਨ ਹੈ। ਇਸ ਵਿੱਚੋਂ ਸੂਬਾ ਸਰਕਾਰ ਵਲੋਂ ਪ੍ਰਾਈਵੇਟ ਅਦਾਰਿਆਂ ਨੂੰ 60 ਫ਼ੀ ਸਦੀ ਰਾਸ਼ੀ ਦੀ ਪ੍ਰਤੀਪੂਰਤੀ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਕੋਲ ਅੱਜ ਕੋਈ ਸਿਆਸੀ ਮੁੱਦਾ ਨਹੀਂ ਰਿਹਾ, ਉਹ ਬੇਵਜ੍ਹਾ ਹੀ ਵਿਰੋਧ ਕਰ ਕੇ ਲੋਕਾਂ ਦਾ ਧਿਆਨ ਖਿੱਚਣ ਦਾ ਅਸਫ਼ਲ ਯਤਨ ਕਰ ਰਹੀਆਂ