ਗੁਲਾਬੀ ਸੁੰਡੀ ਨਾਲ ਨਰਮੇ ਦੇ ਨੁਕਸਾਨ ਦੀ ਮੁਆਵਜ਼ਾ ਰਾਸ਼ੀ ਸਰਕਾਰ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਦੇ ਖ
Published : Oct 31, 2021, 12:21 am IST
Updated : Oct 31, 2021, 12:21 am IST
SHARE ARTICLE
image
image

ਗੁਲਾਬੀ ਸੁੰਡੀ ਨਾਲ ਨਰਮੇ ਦੇ ਨੁਕਸਾਨ ਦੀ ਮੁਆਵਜ਼ਾ ਰਾਸ਼ੀ ਸਰਕਾਰ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਦੇ ਖਾਤਿਆਂ ’ਚ ਪਾਵੇਗੀ

ਖੇਤੀ ਮੰਤਰੀ ਰਣਦੀਪ ਨਾਭਾ ਤੇ ਮਾਲ ਮੰਤਰੀ ਅਰੁਣਾ ਚੌਧਰੀ ਨੇ 416 ਕਰੋੜ ਰੁਪਏ ਦੀ ਰਾਹਤ ਦਾ ਕੀਤਾ ਐਲਾਨ

ਚੰਡੀਗੜ੍ਹ, 30 ਅਕਤੂਬਰ (ਗੁਰਉਪਦੇਸ਼ ਭੁੱਲਰ): ਪੰਜਾਬ ਦੇ ਕਪਾਹ ਪੱਟੀ ਨਾਲ ਸਬੰਧਤ ਕਈ ਜ਼ਿਲ੍ਹਿਆਂ ਵਿਚ ਗੁਲਾਬੀ ਸੁੰਡੀ ਕਾਰਨ ਨਰਮੇ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਰਾਹਤ ਦਿੰਦਿਆਂ 418 ਕਰੋੜ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਮੁਆਵਜ਼ੇ ਦੀ ਇਹ ਰਾਸ਼ੀ ਦੀਵਾਲੀ ਤੋਂ ਪਹਿਲਾਂ ਡਿਪਟੀ ਕਮਿਸ਼ਨਰਾਂ ਰਾਹੀਂ ਕਿਸਾਨਾਂ ਦੇ ਖਾਤਿਆਂ ਵਿਚ ਭੇਜੀ ਜਾਵੇਗੀ।
ਇਸ ਸਬੰਧੀ ਅੱਜ ਇਥੇ ਸੂਬੇ ਦੇ ਖੇਤੀ ਮੰਤਰੀ ਰਣਦੀਪ ਨਾਭਾ ਅਤੇ ਮਾਲ ਤੇ ਮੁੜ ਵਸੇਬਾ ਵਿਭਾਗ ਦੀ ਮੰਤਰੀ ਅਰੁਣਾ ਚੌਧਰੀ ਨੇ ਸਾਂਝੀ ਪ੍ਰੈਸ ਕਾਨਫ਼ਰੰਸ ਕਰ ਕੇ ਵਿਸਥਾਰਤ ਜਾਣਕਾਰੀ ਦਿਤੀ। ਜ਼ਿਕਰਯੋਗ ਹੈ ਕਿ ਗੁਲਾਬੀ ਸੁੰਡੀ ਦੀ ਮਾਰ ਬਾਅਦ ਹੋਏ ਨੁਕਸਾਨ ਦੇ ਜਾਇਜ਼ੇ ਲਈ ਪਿਛਲੇ ਦਿਨਾਂ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਜ਼ਿਲ੍ਹਾ ਬਠਿੰਡਾ ਦੇ ਪ੍ਰਭਾਵਤ ਖੇਤਰਾਂ ਵਿਚ ਜਾ ਕੇ ਖ਼ੁਦ ਜਾਇਜ਼ਾ ਲਿਆ ਸੀ ਅਤੇ ਨੁਕਸਾਨ ਦੀ ਪੂਰਤੀ ਲਈ ਮੁਆਵਜ਼ਾ ਦੇਣ ਦਾ ਵੀ ਐਲਾਨ ਕੀਤਾ ਸੀ ਅਤੇ ਹੁਣ ਸਰਕਾਰ ਵਲੋਂ ਨੁਕਸਾਨ ਦੀਆਂ ਰੀਪੋਰਟਾਂ ਮੁਕੰਮਲ ਕਰਨ ਬਾਅਦ ਮੁਆਵਜ਼ਾ ਦੇਣ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ। ਖੇਤੀ ਮੰਤਰੀ ਰਣਦੀਪ ਨਾਭਾ ਨੇ ਕਿਹਾ ਕਿ ਕਾਂਗਰਸ ਸਰਕਾਰ ਹਰ ਸੰਕਟ ਸਮੇਂ ਕਿਸਾਨਾਂ ਨਾਲ ਖੜੀ ਹੈ ਅਤੇ ਮੁੱਖ ਮੰਤਰੀ ਕਿਸਾਨਾਂ ਦੀ ਹਰ ਤਰ੍ਹਾਂ ਦੀ ਮਦਦ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਗੁਲਾਬੀ ਸੁੰਡੀ ਨਾਲ ਮਾਨਸਾ, ਸੰਗਰੂਰ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਤੇ ਬਰਨਾਲਾ ਜ਼ਿਲ੍ਹਿਆਂ ਵਿਚ ਵੱਧ ਨੁਕਸਾਨ ਹੋਇਆ ਹੈ।
ਉਨ੍ਹਾਂ ਦਸਿਆ ਕਿ ਕਿਸਾਨਾਂ ਤੋਂ ਇਲਾਵਾ ਖੇਤਾਂ ਵਿਚ ਕੰਮ ਕਰਦੇ ਖੇਤ ਮਜ਼ਦੂਰਾਂ ਨੂੰ ਵੀ 10 ਫ਼ੀ ਸਦੀ ਰਾਹਤ ਦਿਤੀ ਜਾਵੇਗੀ। ਉਨ੍ਹਾਂ ਵੇਰਵੇ ਦਿੰਦਿਆਂ ਦਸਿਆ ਕਿ ਕਪਾਹ ਪੱਟੀ ਵਿਚ ਗੁਲਾਬੀ ਸੁੰਡੀ ਨਾਲ ਕੁਲ ਕਾਸ਼ਤ ਵਾਲੀ 7 ਲੱਖ 51 ਹਜ਼ਾਰ ਏਕੜ ਰਕਬੇ ਵਿਚੋਂ 4 ਲੱਖ ਏਕੜ ਵਿਚ ਨੁਕਸਾਨ ਹੋਇਆ ਹੈ। ਉਨ੍ਹਾਂ ਕਿਸਾਨਾਂ ਵਲੋਂ ਵਧੇਰੇ ਮੁਆਵਜ਼ਾ ਮੰਗੇ ਜਾਣ ਸਬੰਧੀ ਪੁਛੇ ਸਵਾਲ ਦੇ ਜਵਾਬ ਵਿਚ ਕਿਹਾ ਕਿ ਪੰਜਾਬ ਸਰਕਾਰ ਨੇ ਅਪਣੀ ਵਿੱਤੀ ਸਮਰਥਾ ਮੁਤਾਬਕ ਵੱਧ ਤੋਂ ਵੱਧ ਮੁਆਵਜ਼ਾ ਦਿਤਾ ਹੈ ਜਦਕਿ ਪਿਛਲੀ ਸਰਕਾਰ ਸਮੇਂ ਇਸ ਤੋਂ ਘੱਟ ਮੁਆਵਜ਼ਾ ਮਿਲਿਆ ਸੀ। ਇਸ ਮੌਕੇ ਮਾਲ ਮਹਿਕਮੇ ਦੀ ਮੰਤਰੀ ਅਰੁਣਾ ਚੌਧਰੀ ਨੇ ਦਸਿਆ ਕਿ ਪਿਛਲੇ ਦਿਨਾਂ ਵਿਚ ਪਏ ਬੇਮੌਸਮੀ ਬਾਰਸ਼ ਤੇ ਗੜ੍ਹੇਮਾਰੀ ਕਾਰਨ ਹੋਏ ਫ਼ਸਲਾਂ ਦੇ ਨੁਕਸਾਨ ਦੀ ਭਰਪਾਈ ਲਈ ਵੀ ਮੁਆਵਜ਼ਾ ਦਿਤਾ ਜਾਵੇਗਾ। ਇਸ ਸਬੰਧ ਵਿਚ ਹੋ ਰਹੀ ਵਿਸ਼ੇਸ਼ ਗਿਰਦਾਵਰੀ ਦੀਆਂ ਰੀਪੋਰਟਾਂ ਦੀ ਉਡੀਕ ਕੀਤੀ ਜਾ ਰਹੀ ਹੈ। ਪ੍ਰੈਸ ਕਾਨਫ਼ਰੰਸ ਵਿਚ ਵਿੱਤ ਕਮਿਸ਼ਨਰ (ਮਾਲ) ਵੀ.ਕੇ. ਜੰਜੂਆ ਤੇ ਵਿੱਤ ਕਮਿਸ਼ਨਰ ਖੇਤੀ ਡੀ.ਕੇ. ਤਿਵਾੜੀ ਵੀ ਮੌਜੂਦ ਸਨ।

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement