ਕਾਂਗਰਸ ਵਿਚ ਰਹਿਣ ਦਾ ਹੁਣ ਕੋਈ ਇਰਾਦਾ ਨਹੀਂ : ਕੈਪਟਨ
Published : Oct 31, 2021, 7:18 am IST
Updated : Oct 31, 2021, 7:18 am IST
SHARE ARTICLE
Captain Amarinder Singh
Captain Amarinder Singh

ਕਿਹਾ, ਸੁਲਾਹ-ਸਫ਼ਾਈ ਦਾ ਸਮਾਂ ਹੁਣ ਲੰਘ ਚੁਕਿਐ 

 

ਚੰਡੀਗੜ੍ਹ (ਭੁੱਲਰ): ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਹਾਈਕਮਾਨ ਨਾਲ ਸੁਲਾਹ ਸਫ਼ਾਈ ਅਤੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਸੰਪਰਕ ਵਿਚ ਹੋਣ ਦੀਆਂ ਮੀਡੀਆ ਦੇ ਇਕ ਹਿੱਸੇ ਵਿਚ ਚਲ ਰਹੀਆਂ ਖ਼ਬਰਾਂ ’ਤੇ ਵਿਰਾਮ ਲਗਾਉਂਦਿਆਂ ਕਿਹਾ ਹੈ ਕਿ ਅਜਿਹਾ ਕੁੱਝ ਵੀ ਨਹੀਂ ਹੋ ਰਿਹਾ। ਅਪਣੇ ਟਵਿੱਟਰ ਹੈਂਡਲ ਉਪਰ ਸਪੱਸ਼ਟ ਕਰਦਿਆਂ ਕਿਹਾ ਕਿ ਕਾਂਗਰਸ ਹਾਈਕਮਾਨ ਨਾਲ ਕੋਈ ਵੀ ਗੱਲਬਾਤ ਨਹੀਂ ਚਲ ਰਹੀ ਅਤੇ ਉਨ੍ਹਾਂ ਦਾ ਹੁਣ ਕਾਂਗਰਸ ਵਿਚ ਰਹਿਣ ਦਾ ਕੋਈ ਇਰਾਦਾ ਨਹੀਂ ਹੈ। ਸੁਲਾਹ ਸਫ਼ਾਈ ਦਾ ਸਮਾਂ ਹੁਣ ਲੰਘ ਚੁੱਕਾ ਹੈ ਅਤੇ ਵਖਰਾ ਰਾਹ ਅਖ਼ਤਿਆਰ ਕਰਨ ਦਾ ਫ਼ੈਸਲਾ ਬੜਾ ਸੋਚ ਸਮਝ ਕੇ ਹੀ ਲਿਆ ਗਿਆ ਹੈ।

Captain Amarinder SinghCaptain Amarinder Singh

ਲਏ ਜਾ ਚੁੱਕੇ ਫ਼ੈਸਲੇ ਵਿਚ ਕਿਸੇ ਤਬਦੀਲੀ ਦਾ ਸਵਾਲ ਹੀ ਨਹੀਂ ਅਤੇ ਇਹ ਅੰਤਮ ਫ਼ੈਸਲਾ ਹੈ।  ਉਨ੍ਹਾਂ ਇਹ ਵੀ ਕਿਹਾ ਕਿ ਉਹ ਸੋਨੀਆ ਗਾਂਧੀ ਵਲੋਂ ਮਿਲੇ ਸਮਰਥਨ ਲਈ ਧਨਵਾਦੀ ਹਨ ਪਰ ਹੁਣ ਕਾਂਗਰਸ ਵਿਚ ਨਹੀਂ ਰਹਿ ਸਕਦੇ।  ਉਨ੍ਹਾਂ ਇਹ ਗੱਲ ਵੀ ਦੁਹਰਾਈ ਕਿ ਅਪਣੀ ਨਵੀਂ ਪਾਰਟੀ ਦਾ ਛੇਤੀ ਗਠਨ ਕਰਾਂਗਾ ਅਤੇ ਖੇਤੀ ਕਾਨੂੰਨਾਂ ਦਾ ਮਸਲਾ ਹੱਲ ਹੋਣ ਬਾਅਦ ਭਾਜਪਾ ਤੇ ਅਕਾਲੀ ਦਲ ਦੇ ਢੀਂਡਸਾ ਗਰੁਪ ਨਾਲ ਸੀਟਾਂ ਦੇ ਲੈਣ ਦੇਣ ਵੀ ਗੱਲ ਵੀ ਸ਼ੁਰੂ ਕਰਾਂਗਾ। ਪੰਜਾਬ ਤੇ ਪੰਜਾਬ ਦੇ ਕਿਸਾਨਾਂ ਦੇ ਹਿਤ ਵਿਚ ਮਜ਼ਬੂਤ ਫ਼ਰੰਟ ਬਣਾਉਣ ਦਾ ਯਤਨ ਕਰਾਂਗਾ। 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement