ਗ਼ਦਰੀ ਬਾਬਿਆਂ ਦੇ ਮੇਲੇ ਦੌਰਾਨ ਪਰਗਟ ਸਿੰਘ ਨੇ ਕੀਤੀ ਸ਼ਿਰਕਤ
Published : Oct 31, 2021, 5:00 pm IST
Updated : Oct 31, 2021, 5:00 pm IST
SHARE ARTICLE
Cabinet Minister Pargat Singh
Cabinet Minister Pargat Singh

ਸਖਸ਼ੀਅਤ ਉਸਾਰੀ ਵਿਚ ਸਾਹਿਤ ਦਾ ਅਹਿਮ ਰੋਲ : ਪਰਗਟ ਸਿੰਘ

ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਨੇ ਪੁਸਤਕ ਪ੍ਰਦਰਸ਼ਨੀ ਦੀਆ ਸਟਾਲਾਂ ਤੋਂ ਖਰੀਦੀਆਂ ਕਿਤਾਬਾਂ

ਪੁਸਤਕ ਸੱਭਿਆਚਾਰ ਨੂੰ ਹੋਰ ਹੁਲਾਰਾ ਦੇਣ ਲਈ ਕੀਤੇ ਜਾਣਗੇ ਉਪਰਾਲੇ

ਜਲੰਧਰ : ਪੰਜਾਬ ਦੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ, ਸਿੱਖਿਆ ਤੇ ਖੇਡ ਮੰਤਰੀ ਪਰਗਟ ਸਿੰਘ ਨੇ ਅੱਜ ਇੱਥੇ ਦੇਸ਼ ਭਗਤ ਯਾਦਗਾਰ ਹਾਲ ਵਿਖੇ ਸ਼ੁਰੂ ਹੋਏ ਗ਼ਦਰੀ ਬਾਬਿਆਂ ਦੇ ਮੇਲੇ ਵਿੱਚ ਉਚੇਚੇ ਤੌਰ ਉਤੇ ਸ਼ਿਰਕਤ ਕੀਤੀ। 

pargat singhpargat singh

ਪਰਗਟ ਸਿੰਘ ਨੇ ਪੁਸਤਕ ਪ੍ਰਦਰਸ਼ਨੀ ਵਿੱਚ ਸਟਾਲਾਂ ਉਤੇ ਜਾ ਕੇ ਕੁੱਝ ਕਿਤਾਬਾਂ ਵੀ ਖਰੀਦੀਆਂ। ਇਨ੍ਹਾਂ ਵਿਚ ਨੌਜਵਾਨਾਂ ਦੇ ਆਦਰਸ਼ ਸ਼ਹੀਦ ਏ ਆਜ਼ਮ ਭਗਤ ਸਿੰਘ ਦਾ ਜੀਵਨ ਸੰਘਰਸ਼ ਤੇ ਵਿਚਾਰ, ਦੂਰਅੰਦੇਸ਼ੀ ਸਿਆਸਤਦਾਨ ਅਤੇ ਆਧੁਨਿਕ ਪੰਜਾਬ ਦੇ ਨਿਰਮਾਤਾ ਪਰਤਾਪ ਸਿੰਘ ਕੈਰੋਂ ਦੀ ਜੀਵਨੀ ਅਤੇ ਹੋਰ ਕਿਤਾਬਾਂ ਸ਼ਾਮਲ ਸਨ। ਇਸ ਮੌਕੇ ਪਰਗਟ ਸਿੰਘ ਨੇ ਜਿੱਥੇ ਨੌਜਵਾਨ ਬੱਚੇ-ਬੱਚੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਵਿਚਾਰ ਸੁਣੇ, ਉੱਥੇ ਪ੍ਰਕਾਸ਼ਕਾਂ ਕੋਲੋਂ ਵੀ ਫੀਡਬੈਕ ਹਾਸਲ ਕੀਤੀ।

pargat singhpargat singh

ਪਰਗਟ ਸਿੰਘ ਨੇ ਕਿਹਾ ਕਿ ਗ਼ਦਰੀ ਬਾਬਿਆਂ ਦੇ ਮੇਲੇ ਵਿੱਚ ਇਹ ਵੇਖ ਕੇ ਖੁਸ਼ੀ ਹੋਈ ਕਿ ਸਾਡਾ ਨੌਜਵਾਨ ਚੇਤੰਨ ਹੈ ਅਤੇ ਮਹਾਨ ਸ਼ਹੀਦਾਂ ਦੀ ਸੋਚ ਉਤੇ ਪਹਿਰਾ ਦੇਣ ਲਈ ਦ੍ਰਿੜ ਹੈ। ਪੁਸਤਕ ਪ੍ਰਦਰਸ਼ਨ ਰਾਹੀਂ ਪਾਠਕਾਂ ਨੂੰ ਆਪਣੇ ਪਸੰਦ ਦੀਆਂ ਪੁਸਤਕਾਂ ਪੜ੍ਹਨ ਲਈ ਮਿਲਦੀਆਂ ਹਨ।

pargat singhpargat singh

ਨੌਜਵਾਨਾਂ ਨੂੰ ਪੁਸਤਕ ਸੱਭਿਆਚਾਰ ਨਾਲ ਜੁੜਨ ਦਾ ਸੱਦਾ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਖਸ਼ੀਅਤ ਉਸਾਰੀ ਵਿੱਚ ਸਾਹਿਤ ਦਾ ਅਹਿਮ ਰੋਲ ਹੈ ਕਿਉਂਕਿ ਕਿਤਾਬਾਂ ਗਿਆਨ ਦਾ ਭੰਡਾਰ ਹਨ।

pargat singhpargat singh

ਇਸ ਮੌਕੇ ਕੈਬਨਿਟ ਮੰਤਰੀ ਨੇ ਭਾਸ਼ਾ ਵਿਭਾਗ ਦੇ ਸਟਾਲ ਉਤੇ ਵੀ ਗੇੜਾ ਲਾਇਆ। ਉਨ੍ਹਾਂ ਪਾਠਕਾਂ ਤੇ ਸਾਹਿਤ ਪ੍ਰੇਮੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਪੰਜਾਬੀ ਭਾਸ਼ਾ ਦੀ ਪ੍ਰਫੁੱਲਤਾ ਅਤੇ ਪੁਸਤਕ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਭਾਸ਼ਾ ਵਿਭਾਗ ਨੂੰ ਹੋਰ ਵੀ ਤਕੜਾ ਕੀਤਾ ਜਾਵੇਗਾ ਅਤੇ ਨਵੀਆਂ ਕਿਤਾਬਾਂ ਛਾਪੀਆਂ ਜਾਣਗੀਆਂ। ਉਨ੍ਹਾਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਪਬਲੀਕੇਸ਼ਨ ਬਿਊਰੋ ਦੀ ਸਟਾਲ ਵੀ ਦੇਖੀ।

pargat singhpargat singh

ਪਰਗਟ ਸਿੰਘ ਨੇ ਇਸ ਮੌਕੇ ਸ਼ਹੀਦਾਂ ਦੀ ਯਾਦ ਵਿੱਚ ਬਣਾਏ ਮਿਊਜ਼ੀਅਮ ਨੂੰ ਵੀ ਦੇਖਿਆ। ਦੇਸ਼ ਭਗਤ ਯਾਦਗਾਰ ਹਾਲ ਕਮੇਟੀ ਦੇ ਪ੍ਰਬੰਧਕ ਗੁਰਮੀਤ ਸਿੰਘ ਸਮੇਤ ਕਈ ਸਾਹਿਤਕਾਰਾਂ ਨੂੰ ਵੀ ਮਿਲਣ ਦਾ ਮੌਕਾ ਮਿਲਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement