ਮੁੱਖ ਮੰਤਰੀ ਵਲੋਂ ਸ਼ਹੀਦ ਸਿਪਾਹੀ ਮਨਜੀਤ ਸਿੰਘ ਦੇ ਪਰਿਵਾਰ ਨੂੰ 50 ਲੱਖ ਰੁਪਏ ਦੇਣ ਦਾ ਐਲਾਨ
Published : Oct 31, 2021, 4:57 pm IST
Updated : Oct 31, 2021, 4:57 pm IST
SHARE ARTICLE
File Photo
File Photo

ਪਰਿਵਾਰ ਦੇ ਇੱਕ ਮੈਂਬਰ ਨੂੰ ਦਿੱਤੀ ਜਾਵੇਗੀ ਸਰਕਾਰੀ ਨੌਕਰੀ

 

 

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸ਼ਹੀਦ ਸਿਪਾਹੀ ਮਨਜੀਤ ਸਿੰਘ, ਜਿਸਨੇ ਨੌਸ਼ਹਿਰਾ ਸੈਕਟਰ (ਜੰਮੂ ਅਤੇ ਕਸ਼ਮੀਰ ) ਵਿੱਚ ਦੇਸ਼ ਦੀ ਸੇਵਾ ਕਰਦਿਆਂ ਆਪਣੀ ਜਾਨ ਕੁਰਬਾਨ ਕਰ ਦਿੱਤੀ, ਦੇ ਪਰਿਵਾਰ ਨੂੰ 50 ਲੱਖ ਰੁਪਏ ਐਕਸ ਗ੍ਰੇਸ਼ੀਆ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰ ਨੌਕਰੀ ਦੇਣ ਦਾ ਐਲਾਨ ਕੀਤਾ ਹੈ। 

Manjit Singh
Manjit Singh

 

ਬਹਾਦਰ ਸਿਪਾਹੀ ਦੇ ਦੁਖੀ ਪਰਿਵਾਰ ਨਾਲ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰਦਿਆਂ ਉਨ੍ਹਾਂ ਵੱਲੋਂ ਵਿਖਾਈ ਗਈ ਸਮਰਪਿਤ ਭਾਵਨਾ ਉਨ੍ਹਾਂ ਦੇ ਸਾਥੀ ਸੈਨਿਕਾਂ ਨੂੰ ਆਪਣੀ ਡਿਊਟੀ ਹੋਰ ਵੀ ਤਨਦੇਹੀ ਅਤੇ ਸਮਰਪਣ ਨਾਲ ਨਿਭਾਉਣ ਲਈ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ।

 

CM Channi CM Channi

17 ਸਿੱਖ ਰੈਜ਼ੀਮੈਂਟ ਨਾਲ ਸਬੰਧਤ ਸਿਪਾਹੀ ਮਨਜੀਤ ਸਿੰਘ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਖੇੜਾ ਕੋਟਲੀ (ਤਹਿਸੀਲ ਦਸੂਹਾ) ਦਾ ਰਹਿਣ ਵਾਲਾ ਸੀ। ਉਸ ਦਾ ਅਜੇ ਵਿਆਹ ਨਹੀਂ ਹੋਇਆ ਸੀ ਅਤੇ ਉਹ  ਆਪਣੇ ਪਿੱਛੇ ਮਾਤਾ-ਪਿਤਾ, ਚਾਰ ਭੈਣਾਂ ਅਤੇ ਇੱਕ ਭਰਾ ਛੱਡ ਗਿਆ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM
Advertisement