ਅਫ਼ਗ਼ਾਨਿਸਤਾਨ 'ਚ ਫਸੇ ਭਾਰਤੀ ਮੂਲ ਦੇ ਸਿੱਖ,ਸਰਕਾਰ ਨੂੰ ਲਗਾਈ ਮਦਦ ਦੀ ਗੁਹਾਰ 
Published : Oct 31, 2021, 6:20 pm IST
Updated : Oct 31, 2021, 6:20 pm IST
SHARE ARTICLE
Sikhs in Afghanistan
Sikhs in Afghanistan

ਕੁਝ ਸਮਾਂ ਪਹਿਲਾਂ ਉਹ ਕੰਮ ਦੀ ਭਾਲ ਵਿਚ ਦਿੱਲੀ ਤੋਂ ਗਏ ਸਨ ਅਫ਼ਗ਼ਾਨਿਸਤਾਨ 

ਚੰਡੀਗੜ੍ਹ : ਹਾਲ ਹੀ ਵਿਚ ਅਫ਼ਗ਼ਾਨਿਸਤਾਨ ਵਿਚ ਤਾਲਿਬਾਨ ਨੇ ਕਬਜ਼ਾ ਕੀਤਾ ਹੈ ਅਤੇ ਉਥੋਂ ਦੇ ਵਸਨੀਕਾਂ ਨੂੰ ਕਾਫੀ ਦਿੱਕਤਾਂ ਦਰਪੇਸ਼ ਆ ਰਹੀਆਂ ਹਨ। ਅਫ਼ਗ਼ਾਨਿਸਤਾਨ ਵਿਚ ਸਿੱਖਾਂ ਨਾਲ ਵਾਪਰ ਰਹੀਆਂ ਘਟਨਾਵਾਂ ਦੀਆਂ ਲਗਾਤਾਰ ਵੀਡਿਓਜ਼ ਸਾਹਮਣੇ ਆ ਰਹੀਆਂ ਹਨ। ਤਾਲਿਬਾਨ ਦਾ ਕਹਿਰ ਇਸ ਕਦਰ ਵੱਧ ਗਿਆ ਹੈ ਕਿ ਉਥੇ ਫਸੇ ਸਿੱਖਾਂ ਵਲੋਂ ਵਾਰ ਵਾਰ ਭਾਰਤ ਸਰਕਾਰ ਨੂੰ ਮਦਦ ਦੀ ਗੁਹਾਰ ਲਗਾਈ ਜਾ ਰਹੀ ਹੈ।

ਇਸ ਤਰ੍ਹਾਂ ਹੀ ਹੁਣ ਇਕ ਵੀਡਿਉ ਸਾਹਮਣੇ ਆਈ ਹੈ ਜਿਸ ਵਿਚ ਉਥੇ ਫਸੇ ਸਿੱਖਾਂ ਨੇ ਆਪਣੇ ਹਾਲਾਤ ਬਿਆਨ ਕੀਤੇ ਹਨ। ਦੱਸ ਦਈਏ ਕਿ ਕੁਝ ਸਮਾਂ ਪਹਿਲਾਂ ਉਹ ਕੰਮ ਦੀ ਭਾਲ ਵਿਚ ਦਿੱਲੀ ਤੋਂ ਅਫ਼ਗ਼ਾਨਿਸਤਾਨ ਗਏ ਸਨ। ਕੁਝ ਦਿਨ ਪਹਿਲਾਂ ਇੱਕ ਵੀਡੀਓ ਸਾਹਮਣੇ ਆਈ ਸੀ ਜਿਸ ਵਿਚ ਸਿੱਖਾਂ ਨੇ ਦੱਸਿਆ ਸੀ ਕਿ ਕਿਸ ਤਰ੍ਹਾਂ ਉਨ੍ਹਾਂ ਨੂੰ ਮੁਸਲਿਮ ਧਰਮ ਅਪਨਾਉਣ ਲਈ ਮਜਬੂਰ ਕੀਤਾ ਜਾ ਰਿਹਾ ਹੈ। 

sikhs in afghanistansikhs in afghanistan

ਤਾਜ਼ਾ ਵੀਡਿਉ ਵਿਚ ਸਿੱਖਾਂ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਅਫ਼ਗ਼ਾਨਿਸਤਾਨ ਦੇ ਹਾਲਾਤ ਨੂੰ ਮੱਦੇਨਜ਼ਰ ਰੱਖਦੇ ਹੋਏ ਉਨ੍ਹਾਂ ਨੂੰ ਉਥੋਂ ਕੱਢਿਆ ਜਾਵੇ। ਉਨ੍ਹਾਂ ਦੱਸਿਆ ਕਿ ਉਹ 40 ਸਿੱਖ ਹਨ ਜੋ ਅਫ਼ਗ਼ਾਨਿਸਤਾਨ ਮਜ਼ਦੂਰੀ ਕਰਨ ਆਏ ਸਨ ਅਤੇ ਸਾਰਿਆਂ ਦੇ ਬਾਲ-ਪ੍ਰਵਾਰ ਦਿੱਲੀ ਵਿਚ ਹੀ ਹਨ। ਉਨ੍ਹਾਂ ਭਾਰਤ ਸਰਕਾਰ ਅਤੇ ਵਿਦੇਸ਼ ਮੰਤਰਾਲੇ ਨੂੰ ਮਦਦ ਦੀ ਗੁਹਾਰ ਲਗਾਉਂਦਿਆਂ ਕਿਹਾ ਕਿ ਉਨ੍ਹਾਂ ਨੂੰ ਭਾਰਤ ਲਿਜਾਉਣ ਲਈ ਕੋਈ ਰਾਹ ਕੱਢਿਆ ਜਾਵੇ। 

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਸਿੱਖ ਅਤੇ ਹਿੰਦੂ ਭਾਈਚਾਰੇ ਦੇ ਲੋਕਾਂ ਦੀਆਂ ਵੀਡਿਓਜ਼ ਸਾਹਮਣੇ ਆਇਆ ਸਨ ਜਿਸ ਵਿਚ ਉਨ੍ਹਾਂ ਵਲੋਂ ਭਾਰਤ ਸਰਕਾਰ ਤੋਂ ਮਦਦ ਮੰਗੀ ਗਈ ਸੀ। ਇਸ ਵੇਲੇ ਦੋਹਾਂ ਭਾਈਚਾਰਿਆਂ ਦੇ ਲੋਕ ਕਈ ਗੁਰਦਵਾਰਿਆਂ ਵਿਚ ਪਨਾਹ ਲੈ ਕੇ ਬੈਠੇ ਹੋਏ ਹਨ। ਦੱਸ ਦਈਏ ਕਿ ਉਹ ਤਾਲਿਬਾਨੀਆਂ ਦੇ ਡਰ ਕਾਰਨ ਘਰਾਂ ਦੀ ਬਜਾਏ ਗੁਰਦਵਾਰਿਆਂ ਵਿਚ ਰਹਿ ਰਹੇ ਹਨ।

sikhs in afghanistansikhs in afghanistan

ਇਸ ਤੋਂ ਪਹਿਲਾਂ ਇੱਕ ਵੀਡਿਉ ਵਾਇਰਲ ਹੋਈ ਸੀ ਜਿਸ ਵਿਚ ਕੁਝ ਹਥਿਆਰਬੰਦ ਤਾਲਿਬਾਨੀ ਗੁਰਦਵਾਰਾ ਸਾਹਿਬ ਵਿਚ ਦਾਖਲ ਹੋ ਕੇ ਭੰਨਤੋੜ ਕਰਦੇ ਹਨ ਅਤੇ ਲੋਕਾਂ ਨੂੰ ਡਰਾਉਣ ਧਮਕਾਉਣ ਦੀ ਵੀ ਕੋਸ਼ਿਸ਼ ਕਰਦੇ ਹਨ। ਹਾਲਾਂਕਿ ਅਫ਼ਗ਼ਾਨਿਸਤਾਨ ਵਿਚ ਤਾਲਿਬਾਨੀਆਂ ਵਲੋਂ ਕਈ ਗੁਰਦਵਾਰਿਆਂ ਨੂੰ ਨੁਕਸਾਨ ਵੀ ਪਹੁੰਚਾਇਆ ਗਿਆ ਹੈ ਜਿਸ ਦੇ ਡਰ ਕਾਰਨ ਸਿੱਖ ਅਤੇ ਹਿੰਦੂ ਭਾਈਚਾਰੇ ਦੇ ਲੋਕ ਵਾਰ-ਵਾਰ ਭਾਰਤ ਸਰਕਾਰ ਨੂੰ ਮਦਦ ਦੀ ਗੁਹਾਰ ਲਗਾ ਰਹੇ ਹਨ। 

talibantaliban

ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਭਾਰਤ ਸਣੇ ਕਈ ਮੁਲਕਾਂ ਨੇ ਘੱਟ ਗਿਣਤੀ ਭਾਈਚਾਰੇ ਅਤੇ ਪੀੜਤ ਲੋਕਾਂ ਨੂੰ ਆਪਣੇ ਮੁਲਕਾਂ ਵਿਚ ਪਨਾਹ ਦਿਤੀ ਸੀ। ਅਫ਼ਗ਼ਾਨਿਸਤਾਨ ਦਾ ਹਰ ਸ਼ਖ਼ਸ ਤਾਲਿਬਾਨ ਦੇ ਚੁੰਗਲ ਵਿਚੋਂ ਆਜ਼ਾਦ ਹੋਣ ਲਈ ਆਪਣੀ ਜਾਨ ਜ਼ੋਖ਼ਮ ਵਿਚ ਪਾ ਕੇ ਏਅਰਪੋਰਟ ਦੇ ਬਾਹਰ ਬੈਠਾ ਸੀ। ਜਿਥੇ ਹਵਾਈ ਹਮਲਾ ਹੋਣ ਮਗਰੋਂ ਕਈ ਲੋਕਾਂ ਦੀ ਮੌਤ ਹੋ ਗਈ ਸੀ ਅਤੇ ਸੈਂਕੜੇ ਲੋਕ ਜ਼ਖ਼ਮੀ ਹੋ ਗਏ ਸਨ। 

sikhs in afghanistansikhs in afghanistan

ਭਾਰਤ ਸਰਕਾਰ ਵਲੋਂ ਪਹਿਲਾਂ ਵੀ ਕਈ ਫ਼ਲਾਈਟਾਂ ਰਾਹੀਂ ਕਈ ਲੋਕਾਂ ਨੂੰ ਭਾਰਤ ਲਿਆਂਦਾ ਜਾ ਚੁੱਕਾ। ਇਸ ਲਈ ਉਥੇ ਫਸੇ ਲੋਕਾਂ ਵਲੋਂ ਹੁਣ ਫਿਰ ਭਾਰਤ ਸਰਕਾਰ ਨੂੰ ਮਦਦ ਦੀ ਗੁਹਾਰ ਲਗਾਈ ਜਾ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement