ਨਸ਼ੇ ਨੇ ਉਜਾੜੇ ਦੋ ਹੋਰ ਘਰ, ਹਲਕਾ ਖੇਮਕਰਨ ’ਚ 2 ਵਿਅਕਤੀਆਂ ਦੀ ਮੌਤ
Published : Oct 31, 2022, 2:44 pm IST
Updated : Oct 31, 2022, 2:44 pm IST
SHARE ARTICLE
2 deaths due to drugs in khemkaran
2 deaths due to drugs in khemkaran

ਮਿਲੀ ਜਾਣਕਾਰੀ ਅਨੁਸਾਰ ਦੋਵਾਂ ਵਿਅਕਤੀਆਂ ਨੇ ਇਕੱਠਿਆਂ ਹੀ ਨਸ਼ੇ ਦੇ ਟੀਕੇ ਲਗਾਏ ਸਨ

 

ਤਰਨਤਾਰਨ: ਪੰਜਾਬ ਵਿਚ ਆਏ ਦਿਨ ਨਸ਼ੇ ਕਾਰਨ ਨੌਜਵਾਨਾਂ ਦੀ ਮੌਤ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਇਸ ਦੇ ਚਲਦਿਆਂ ਜ਼ਿਲ੍ਹੇ ਦੇ ਸਰਹੱਦੀ ਹਲਕਾ ਖੇਮਕਰਨ ਵਿਚ ਨਸ਼ੇ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਦੋਵਾਂ ਵਿਅਕਤੀਆਂ ਨੇ ਇਕੱਠਿਆਂ ਹੀ ਨਸ਼ੇ ਦੇ ਟੀਕੇ ਲਗਾਏ ਸਨ, ਇਹਨਾਂ ਦੀ ਪਹਿਚਾਣ ਬਲਦੇਵ ਸਿੰਘ  ਪੁੱਤਰ ਲਾਭ ਸਿੰਘ ਉਮਰ 43 ਸਾਲ ਵਾਸੀ ਚੱਕਵਾਲੀਆ ਅਤੇ ਨਿਸ਼ਾਨ ਸਿੰਘ ਪੁੱਤਰ ਹਰਦੀਪ ਸਿੰਘ ਉਮਰ 40 ਸਾਲ ਵਾਸੀ ਪਿੰਡ ਵਲਟੋਹਾ ਵਜੋਂ ਹੋਈ ਹੈ। ਜਦੋਂ ਇਹਨਾਂ ਨੂੰ ਇਲਾਜ ਲਈ ਵਲਟੋਹਾ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰ ਨੇ ਇਹਨਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਦੱਸਿਆ ਜਾ ਰਿਹਾ ਕਿ ਮ੍ਰਿਤਕ ਬਲਦੇਵ ਸਿੰਘ ਪਿੰਡ ਚੱਕਵਾਲੀਆ ਦੇ ਕਾਂਗਰਸੀ ਸਰਪੰਚ ਗੁਰਸਾਹਿਬ ਸਿੰਘ ਦਾ ਸਕਾ ਭਰਾ ਸੀ। ਦੱਸਣਯੋਗ ਹੈ ਕਿ ਇਹਨਾਂ ਵਿਚੋਂ ਇਕ ਵਿਅਕਤੀ ਨਿਸ਼ਾਨ ਸਿੰਘ ਦੇ ਪਿਤਾ ਅਤੇ ਭਰਾ ਦੀ ਮੌਤ ਵੀ ਨਸ਼ੇ ਕਾਰਨ ਹੋਈ ਸੀ। ਉਹਨਾਂ ਦੇ ਪਰਿਵਾਰ ਵਿਚ ਪਤਨੀ ਅਤੇ 2 ਛੋਟੀਆਂ ਬੱਚੀਆਂ ਹੀ ਰਹਿ ਗਈਆਂ ਹਨ।

ਇਸ ਮੌਕੇ ਐਂਟੀ ਡਰੱਗ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਮਨਾਵਾਂ ਦਾ ਕਹਿਣਾ ਹੈ ਕਿ ਇਹਨਾਂ ਮੌਤਾਂ ਲਈ ਉਹ ਪੁਲਿਸ ਥਾਣਾ ਵਲਟੋਹਾ ਨੂੰ ਜ਼ਿੰਮੇਵਾਰ ਮੰਨਦੇ ਹਨ ਕਿਉਂਕਿ ਪੁਲਿਸ ਨਸ਼ਾ ਵੇਚਣ ਵਾਲਿਆਂ ਖਿਲਾਫ ਕਾਰਵਾਈ ਨਹੀਂ ਕਰ ਰਹੀ। ਉਹਨਾਂ ਕਿਹਾ ਮੁੱਖ ਮੰਤਰੀ ਅਜਿਹੇ ਐੱਸਐੱਚਓ ’ਤੇ 302 ਦੀ ਕਾਰਵਾਈ ਕਰੇ ਅਤੇ ਸਖ਼ਤ ਸਜ਼ਾ ਦਿੱਤੀ ਜਾਵੇ।

ਉਧਰ ਐਂਟੀ ਡਰੱਗ ਐਸੋਸੀਏਸ਼ਨ ਪੰਜਾਬ ਦੇ ਜਰਨਲ ਸਕੱਤਰ ਮਾਸਟਰ ਭੁਪਿੰਦਰ ਸਿੰਘ ਵਲਟੋਹਾ ਨੇ ਕਿਹਾ ਕਿ ਅਸੀਂ ਸਮੂਹ ਪਿੰਡ ਵਾਸੀਆਂ ਨੇ ਗੁਰਦੁਆਰਾ ਵਿਖੇ ਇੱਕਠੇ ਹੋ ਕੇ ਐਸਐਚਓ ਵਲਟੋਹਾ ਨੂੰ ਤਕਰੀਬਨ ਇਕ ਮਹੀਨੇ ਪਹਿਲਾਂ ਲਿਖਤੀ ਸ਼ਿਕਾਇਤ ਦਿੱਤੀ ਸੀ, ਇਸ ਦੇ ਬਾਵਜੂਦ ਨਸ਼ੇ ਵੇਚਣ ਵਾਲਿਆਂ ਖਿਲਾਫ ਕੋਈ ਕਾਰਵਾਈ ਨਹੀਂ ਹੋਈ ਜਿਸ ਦਾ ਨਤੀਜਾ ਸਾਰਿਆਂ ਦੇ ਸਾਹਮਣੇ ਹੈ। ਉਹਨਾਂ ਨੇ ਮੁੱਖ ਮੰਤਰੀ ਪੰਜਾਬ ਅਤੇ ਡੀਜੀਪੀ ਪੰਜਾਬ ਨੂੰ ਅਪੀਲ ਕੀਤੀ ਕਿ ਅਜਿਹੇ ਅਫਸਰਾਂ ਖਿਲਾਫ ਤੁਰੰਤ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM
Advertisement