ਪਿਛਲੇ ਸਾਲ ਦੇ ਮੁਕਾਬਲੇ ਕਾਫ਼ੀ ਹੱਦ ਤੱਕ ਘਟੀਆਂ ਪਰਾਲੀ ਸਾੜਨ ਦੀਆਂ ਘਟਨਾਵਾਂ : ਮਨੋਹਰ ਲਾਲ ਖੱਟਰ
Published : Oct 31, 2022, 7:16 pm IST
Updated : Oct 31, 2022, 7:16 pm IST
SHARE ARTICLE
Manohar Lal Khattar
Manohar Lal Khattar

ਹਰਿਆਣਾ ਵਿਚ ਸਿਰਫ਼ 10 ਫ਼ੀਸਦੀ ਮਾਮਲੇ ਸਾਹਮਣੇ ਆਏ ਹਨ।

ਚੰਡੀਗੜ੍ਹ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸੋਮਵਾਰ ਨੂੰ ਇੱਥੇ ਕਿਹਾ ਕਿ ਖੇਤਾਂ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਚ ਪਿਛਲੇ ਸਾਲ ਦੇ ਮੁਕਾਬਲੇ ਹਰਿਆਣਾ ਵਿਚ ਕਮੀ ਆਈ ਹੈ ਅਤੇ ਪੰਜਾਬ ਦੇ ਮੁਕਾਬਲੇ ਬਹੁਤ ਘੱਟ ਕਿਸਾਨਾਂ ਨੇ ਪਰਾਲੀ ਸਾੜੀ ਹੈ। ਮਨੋਹਰ ਲਾਲ ਖੱਟਰ ਨੇ ਇਹ ਵੀ ਕਿਹਾ ਕਿ ਪਰਾਲੀ ਸਾੜਨ ਦੇ ਮੁੱਦੇ ਦਾ ਸਥਾਈ ਹੱਲ ਲੱਭਣ ਦੀ ਕੋਸ਼ਿਸ਼ ਵਿਚ, ਕਿਸਾਨਾਂ ਤੋਂ ਝੋਨੇ ਦੀ ਰਹਿੰਦ-ਖੂੰਹਦ ਨੂੰ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) 'ਤੇ ਖਰੀਦਣ ਦੇ ਮਾਮਲੇ ਦੀ ਘੋਖ ਕਰਨ ਲਈ ਇੱਕ ਮਾਹਰ ਕਮੇਟੀ ਦਾ ਗਠਨ ਕੀਤਾ ਗਿਆ ਹੈ।

ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 15 ਸਤੰਬਰ ਤੋਂ 30 ਅਕਤੂਬਰ ਤੱਕ ਪੰਜਾਬ ਵਿਚ ਖੇਤਾਂ ਨੂੰ ਅੱਗ ਲਾਉਣ ਦੀਆਂ 13,873 ਘਟਨਾਵਾਂ ਸਾਹਮਣੇ ਆਈਆਂ ਹਨ, ਜਦਕਿ ਹਰਿਆਣਾ ਵਿਚ ਇਨ੍ਹਾਂ ਵਿਚੋਂ ਸਿਰਫ਼ 10 ਫ਼ੀਸਦੀ ਮਾਮਲੇ ਸਾਹਮਣੇ ਆਏ ਹਨ। ਜੇਕਰ ਪੰਜਾਬ ਨਾਲ ਤੁਲਨਾ ਕਰੀਏ ਤਾਂ ਇਹ 10 ਫ਼ੀਸਦੀ ਹੈ। ਇਸ ਸਾਲ ਹਰਿਆਣਾ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਚ ਕਮੀ ਆਈ ਹੈ। ਪਿਛਲੇ ਸਾਲ ਸੂਬੇ 'ਚ ਅਜਿਹੀਆਂ 2,561 ਘਟਨਾਵਾਂ ਸਾਹਮਣੇ ਆਈਆਂ ਸਨ

ਪਰ ਇਸ ਸਾਲ ਇਨ੍ਹਾਂ ਦੀ ਗਿਣਤੀ ਘਟ ਕੇ 1,925 ਰਹਿ ਗਈ ਹੈ, ਜੋ ਕਿ ਕਰੀਬ 25 ਫ਼ੀਸਦੀ ਦੀ ਗਿਰਾਵਟ ਹੈ। ਜਦਕਿ ਪੰਜਾਬ ਵਿਚ 13,873 ਮਾਮਲੇ ਸਾਹਮਣੇ ਆਏ ਹਨ। “ਹਾਲ ਹੀ ਵਿਚ, ਮੈਂ ਪਰਾਲੀ ਲਈ MSP ਬਾਰੇ ਗੱਲ ਕੀਤੀ ਸੀ। ਇਸ ਦੇ ਲਈ ਅਸੀਂ ਇੱਕ ਕਮੇਟੀ ਬਣਾਈ ਹੈ ਜੋ ਆਪਣੀਆਂ ਸਿਫਾਰਸ਼ਾਂ ਦੇਵੇਗੀ। ਕਮੇਟੀ ਦੀਆਂ ਸਿਫ਼ਾਰਸ਼ਾਂ ਮਿਲਣ ਤੋਂ ਬਾਅਦ ਅਸੀਂ ਅਗਲੇ ਕਦਮ ਚੁੱਕਾਂਗੇ।” ਕਮੇਟੀ ਦੀ ਅਗਵਾਈ ਰਾਜ ਦੇ ਖੇਤੀਬਾੜੀ ਡਾਇਰੈਕਟਰ ਜਨਰਲ ਕਰਨਗੇ, ਜਦੋਂ ਕਿ ਹਰਿਆਣਾ ਨਵਿਆਉਣਯੋਗ ਊਰਜਾ ਵਿਕਾਸ ਏਜੰਸੀ ਦੇ ਡਾਇਰੈਕਟਰ ਜਨਰਲ ਮੈਂਬਰ ਹੋਣਗੇ। 

SHARE ARTICLE

ਏਜੰਸੀ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement