ਸਿੰਚਾਈ ਘਪਲਾ: ਵਿਜੀਲੈਂਸ ਬਿਊਰੋ ਨੇ ਦੋ ਸਾਬਕਾ IAS ਅਧਿਕਾਰੀਆਂ ਨੂੰ ਦੂਜੀ ਵਾਰ ਭੇਜਿਆ ਨੋਟਿਸ
Published : Oct 31, 2022, 1:08 pm IST
Updated : Oct 31, 2022, 1:52 pm IST
SHARE ARTICLE
Vigilance Bureau investigation
Vigilance Bureau investigation

ਹੁਣ ਵੀ ਜਾਂਚ 'ਚ ਸ਼ਾਮਲ ਨਾ ਹੋਏ ਤਾਂ ਅਪਣਾਇਆ ਜਾਵੇਗਾ ਕਾਨੂੰਨੀ ਤਰੀਕਾ

ਮੁਹਾਲੀ : ਸਿੰਚਾਈ ਘਪਲੇ ਦੀ ਜਾਂਚ ਲਈ ਵਿਜੀਲੈਂਸ ਬਿਊਰੋ ਨੇ ਦੋ ਸਾਬਕਾ ਆਈ.ਏ.ਐਸ. ਅਧਿਕਾਰੀਆਂ ਨੂੰ ਦੂਜੀ ਵਾਰ ਨੋਟਿਸ ਭੇਜਿਆ ਹੈ। ਇਹ ਸਿੰਚਾਈ ਘਪਲਾ ਸਾਬਕਾ ਅਕਾਲੀ ਸਰਕਾਰ ਵੇਲੇ ਹੋਇਆ ਸੀ ਜਿਸ ਦੀ ਜਾਂਚ ਵਿਜੀਲੈਂਸ ਬਿਊਰੋ ਵਲੋਂ ਕੀਤੀ ਜਾ ਰਹੀ ਹੈ। ਪੁੱਛਗਿੱਛ ਲਈ ਭੇਜੇ ਪਹਿਲੇ ਨੋਟਿਸ ਦੌਰਾਨ ਉਕਤ ਅਧਿਕਾਰੀ ਵਿਦੇਸ਼ ਵਿਚ ਹੋਣ ਦਾ ਹਵਾਲਾ ਦੇ ਕੇ ਜਾਂਚ ਵਿਚ ਸ਼ਾਮਲ ਨਹੀਂ ਹੋਏ ਸਨ।

ਅਧਿਕਾਰੀਆਂ ਦਾ ਕਹਿਣਾ ਹੈ ਕਿ ਜੇਕਰ ਹੁਣ ਵੀ ਉਹ ਜਾਂਚ ਵਿਚ ਸ਼ਾਮਲ ਨਹੀਂ ਹੁੰਦੇ ਤਾਂ ਫਿਰ ਕਾਨੂੰਨੀ ਤਰੀਕਾ ਅਪਣਾਇਆ ਜਾਵੇਗਾ। ਦੱਸ ਦੇਈਏ ਕਿ ਵਿਜੀਲੈਂਸ ਨੇ ਪੁੱਛਗਿੱਛ ਲਈ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ ਅਤੇ ਸਾਬਕਾ ਵਧੀਕ ਮੁੱਖ ਸਕੱਤਰ ਕਰਨਬੀਰ ਸਿੰਘ ਸਿੱਧੂ ਨੂੰ ਨੋਟਿਸ ਭੇਜਿਆ ਹੈ। ਦੱਸਣਯੋਗ ਹੈ ਕਿ ਵਿਜੀਲੈਂਸ ਵਲੋਂ ਜਿਨ੍ਹਾਂ ਤਿੰਨ ਅਫ਼ਸਰਾਂ ਖ਼ਿਲਾਫ਼ ਜਾਂਚ ਕੀਤੀ ਜਾ ਰਹੀ ਹੈ ਉਹ ਸੇਵਾਮੁਕਤ ਹੋ ਚੁੱਕੇ ਹਨ।

ਬੀਤੀ 18 ਅਕਤੂਬਰ ਨੂੰ ਸਿੰਚਾਈ ਵਿਭਾਗ ਦੇ ਸਾਬਕਾ ਪ੍ਰਮੱਖ ਸਕੱਤਰ ਤੇ ਸੇਵਾਮੁਕਤ ਆਈਏਐੱਸ ਅਧਿਕਾਰੀ ਕਾਹਨ ਸਿੰਘ ਪਨੂੰ ਵਿਜੀਲੈਂਸ ਦੇ ਅੱਗੇ ਪੇਸ਼ ਹੋਏ ਸੀ। ਉਨ੍ਹਾਂ ਤੋਂ ਕਰੀਬ ਚਾਰ ਘੰਟੇ ਤਕ ਪੁੱਛਗਿੱਛ ਕੀਤੀ ਗਈ ਸੀ। ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ ਨੂੰ ਬੀਤੀ 26 ਅਕਤੂਬਰ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਪਰ ਜਦ ਵਿਜੀਲੈਂਸ ਅਧਿਕਾਰੀ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਪੁੱਛਗਿੱਛ ਕਰਨ ਦਾ ਨੋਟਿਸ ਲੈ ਕੇ ਪਹੁੰਚੇ ਤਾਂ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦੇ ਵਿਦੇਸ਼ ’ਚ ਹੋਣ ਦੀ ਜਾਣਕਾਰੀ ਦਿੱਤੀ।

ਜਦਕਿ ਤੀਜੇ ਸੇਵਾਮੁਕਤ ਆਈਏਐੱਸ ਅਧਿਕਾਰੀ ਦੇ ਕੇਬੀਐੱਸ ਸਿੱਧੂ (ਕਰਨਬੀਰ ਸਿੰਘ ਸਿੱਧੂ) ਪਹਿਲਾਂ ਤੋਂ ਹੀ ਵਿਦੇਸ਼ ’ਚ ਰਹਿੰਦੇ ਹਨ। ਇਸ ਮਾਮਲੇ ’ਚ ਮੁਲਜ਼ਮ ਠੇਕੇਦਾਰ ਗੁਰਿੰਦਰ ਸਿੰਘ ਨੇ ਬੀਤੇ ਸ਼ਨਿਚਰਵਾਰ ਨੂੰ ਅਦਾਲਤ ’ਚ ਪਟੀਸ਼ਨ ਦਾਇਰ ਕਰ ਵਿਜੀਲੈਂਸ ਵੱਲੋਂ ਅਟੈਚ ਕੀਤੀ ਗਈ ਪ੍ਰਾਪਰਟੀ ਨੂੰ ਵੇਚਣ ਦੀ ਆਗਿਆ ਮੰਗੀ ਸੀ ਜਿਸ ਦਾ ਵਿਜੀਲੈਂਸ ਵੱਲੋਂ ਵਿਰੋਧ ਕੀਤਾ ਗਿਆ ਸੀ। ਇਸ ਮਾਮਲੇ ਦੀ ਅਗਲੀ ਸੁਣਵਾਈ ਆਗਾਮੀ 10 ਨਵੰਬਰ ਨੂੰ ਹੋਣੀ ਹੈ।  

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement