ਕਿਰਤੀ ਕਿਸਾਨ ਯੂਨੀਅਨ ਵੱਲੋਂ 3 ਨਵੰਬਰ ਨੂੰ ਪੰਜਾਬ ਭਰ 'ਚ ਕੀਤੇ ਜਾਣਗੇ ਮੁਜ਼ਾਹਰੇ 
Published : Oct 31, 2022, 3:35 pm IST
Updated : Oct 31, 2022, 3:35 pm IST
SHARE ARTICLE
 Kirti Kisan Union will hold protests across Punjab on November 3
Kirti Kisan Union will hold protests across Punjab on November 3

1984 ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੁਆਉਣ, ਸਿੱਖ ਕੈਦੀਆਂ ਸਮੇਤ ਸਮੁੱਚੇ ਸਿਆਸੀ ਕੈਦੀਆਂ ਤੇ ਹਵਾਲਾਤੀਆਂ ਦੀ ਰਿਹਾਈ ਲਈ ਪ੍ਰਗਟਾਇਆ ਜਾਵੇਗਾ ਰੋਸ    

 

ਚੰਡੀਗੜ੍ਹ - ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਮੀਤ ਪ੍ਰਧਾਨ ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਜਨਰਲ ਸਕੱਤਰ ਸਤਿਬੀਰ ਸਿੰਘ ਸੁਲਤਾਨੀ ਤੇ ਪ੍ਰੈਸ ਸਕੱਤਰ ਜਤਿੰਦਰ ਸਿੰਘ ਛੀਨਾ ਨੇ ਕਿਹਾ ਕਿ 1984 ਦੀ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੁਆਉਣ ਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਬੰਦੀ ਸਿੰਘਾਂ ਤੇ ਸਿਆਸੀ ਕੈਦੀਆਂ ਨੂੰ ਰਿਹਾਅ ਕਰਵਾਉਣ ਲਈ ਵਿਸ਼ਾਲ ਮੁਜ਼ਾਹਰੇ ਆਯੋਜਿਤ ਕੀਤੇ ਜਾਣਗੇ।

ਉਨ੍ਹਾਂ ਅੱਗੇ ਕਿਹਾ ਕਿ ਜਥੇਬੰਦੀ ਸਮਝਦੀ ਹੈ ਕਿ ਅੱਜ ਦੇ ਦਿਨ ਇੰਦਰਾ ਗਾਂਧੀ ਦੇ ਹੋਏ ਕਤਲ ਤੋਂ ਬਾਅਦ ਦਿੱਲੀ, ਕਾਨਪੁਰ ਆਦਿ ਸ਼ਹਿਰਾਂ, ਜੋ ਕਿ ਕਾਂਗਰਸ ਸ਼ਾਸਤ ਪ੍ਰਦੇਸ਼ ਸਨ, ਉਹਨਾਂ ਵਿਚ ਯੋਜਨਾਬੱਧ ਤਰੀਕੇ ਨਾਲ ਕਾਂਗਰਸ ਦੇ ਆਗੂਆਂ ਵੱਲੋਂ ਭੀੜਾਂ ਨੂੰ ਉਕਸਾ ਕੇ ਸਿੱਖਾਂ ਦੀ ਨਸਲਕੁਸ਼ੀ ਕਰਵਾਈ ਗਈ, ਬੇਟੀਆਂ ਦੀ ਬੇਪੱਤੀ ਕੀਤੀ ਗਈ ਤੇ ਸਿੱਖਾਂ ਦੇ ਘਰਾਂ, ਜਾਇਦਾਦਾਂ ਤੇ ਕਾਰੋਬਾਰਾਂ ਨੂੰ ਲੁੱਟਿਆ ਅਤੇ ਅੱਗਾਂ ਲਾਉਣ ਦੀ ਬਰਬਰ ਕਾਰਵਾਈ ਨੂੰ ਅੰਜਾਮ ਦਿੱਤਾ ਜਿਸ ਦਾ  ਸਿੱਖਾਂ ਨੂੰ ਅੱਜ ਤੱਕ ਇਨਸਾਫ਼ ਨਹੀਂ ਮਿਲਿਆ ਤੇ ਦੂਜੇ ਪਾਸੇ ਉਸ ਦੌਰ ਦੇ ਸੰਘਰਸ਼ ਵਿਚ ਸ਼ਾਮਲ ਸਿੱਖ ਨੌਜਵਾਨਾਂ ਤੇ ਆਗੂਆਂ ਨੂੰ ਉਮਰ ਕੈਦ ਦੀਆਂ ਸਜ਼ਾਵਾਂ ਪੂਰੀਆਂ ਕਰ ਲੈਣ ਤੋਂ ਬਾਅਦ ਵੀ ਦਹਾਕਿਆਂ ਬੱਧੀ ਜੇਲ੍ਹਾਂ ਵਿਚ ਬੰਦ ਰੱਖ ਕੇ ਜੇਲ੍ਹਾਂ ਦੀਆਂ ਕਾਲ ਕੋਠੜੀਆਂ ਵਿਚ ਇਸ ਬਹਾਨੇ ਸਾੜਿਆ ਜਾ ਰਿਹਾ ਹੈ

ਕਿ ਇੰਨਾਂ ਦੇ ਬਾਹਰ ਆਉਣ ਨਾਲ ਪੰਜਾਬ ਦੇ ਹਲਾਤ ਖ਼ਰਾਬ ਹੋਣ ਦਾ ਡਰ ਹੈ, ਜਦੋਂ ਕਿ ਪੰਜਾਬ ਵਿਚ ਅਜਿਹਾ ਕੋਈ ਮਾਹੌਲ ਨਹੀਂ ਹੈ। ਇਸ ਤਰ੍ਹਾਂ ਦੇਸ਼ ਦੇ ਸੰਵਿਧਾਨ ਤੇ ਕਾਨੂੰਨਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ ਤੇ ਸਿੱਖ ਮਾਨਸਿਕਤਾ ਵਿਚ ਬੇਗਾਨਗੀ ਦੀ ਭਾਵਨਾ ਪੈਦਾ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਜਥੇਬੰਦੀ ਸਮਝਦੀ ਹੈ ਕਿ ਹਾਕਮ ਜਮਾਤ ਜਾਣਬੁੱਝ ਕੇ ਇਸ ਤਰ੍ਹਾਂ ਦਾ ਰੁੱਖ ਅਖਤਿਆਰ ਕਰ ਰਹੀ ਹੈ ਤਾਂ ਕਿ ਇਸ ਬੇਗਾਨਗੀ ਦੀ ਭਾਵਨਾ ਦੀ ਆਪਣੀਆਂ ਏਜੰਸੀਆ ਰਾਹੀਂ ਵਰਤੋਂ ਕਰਕੇ ਮੁੜ ਪੰਜਾਬ ਦੇ ਹਲਾਤ ਖਰਾਬ ਕੀਤੇ ਜਾ ਸਕਣ ਤੇ ਲੋਕਾਂ ਨੂੰ ਆਪਸ ਵਿਚ ਵੰਡ ਕੇ ਆਪਣੇ ਰਾਜ ਭਾਗ ਦੀ ਉਮਰ ਲੰਮੀ ਕੀਤੀ ਜਾ ਸਕੇ।

ਆਗੂਆਂ ਨੇ ਕਿਹਾ ਕੇ ਮੌਜੂਦਾ ਸਮੇਂ ਮੋਦੀ ਹਕੂਮਤ ਲੇਖਕਾਂ ਬੁੱਧੀਜੀਵੀਆਂ ਪੱਤਰਕਾਰਾਂ ਤੇ ਮੋਦੀ ਦੀਆਂ ਨੀਤੀਆਂ ਦੀ ਆਲੋਚਨਾ ਕਰਨ ਵਾਲਿਆਂ ਨੂੰ ਜੇਲ੍ਹਾਂ ਚ ਸੁੱਟ ਰਹੀ ਹੈ ਤੇ ਜਮਾਨਤ ਤੱਕ ਨਹੀਂ ਹੋਣ ਦੇ ਰਹੀ। ਉਹਨਾਂ ਕਿਹਾ ਪ੍ਰੋਫੈਸਰ ਜੀਐਨ ਸਾਈਬਾਬਾ ਉਮਰ ਖਾਲਿਦ ਪ੍ਰੋਫੈਸਰ ਆਨੰਦ ਤੇਲਤੁੰਬੜੇ ਆਦਿ ਇਸ ਦੀਆਂ ਪ੍ਰਮੁੱਖ ਉਦਾਹਰਣ ਹਨ। ਉਹਨਾਂ ਕਿਹਾ ਕਿ ਸਜਾਵਾਂ ਪੂਰੀਆਂ ਕਰ ਚੁੱਕੇ ਕਾਰਕੁੰਨਾਂ ਸਮੇਤ ਜੇਲ੍ਹਾਂ 'ਚ ਬਿਨ੍ਹਾਂ ਵਜਾਹ ਬੰਦ ਕਾਰਕੁੰਨਾਂ ਦੀ ਰਿਹਾਈ ਲਈ ਆਵਾਜ਼ ਬੁਲੰਦ ਕਰਨਾ ਕਿਸੇ ਇੱਕ ਜਥੇਬੰਦੀ ਜਾ ਖ਼ਾਸ ਵਿਚਾਰਧਾਰਾ ਵਾਲਿਆਂ ਦਾ ਨਹੀਂ ਬਲਕਿ ਹਰ ਜਮਹੂਰੀਅਤ ਪਸੰਦ ਸ਼ਹਿਰੀ ਦੀ ਜ਼ਿੰਮੇਵਾਰੀ ਹੈ।

ਉਨ੍ਹਾਂ ਕਿਹਾ ਕਿ ਜਥੇਬੰਦੀ ਸਮੂਹ ਇਨਸਾਫ਼ ਪਸੰਦ, ਸਮਾਜਿਕ, ਕਿਸਾਨ ਤੇ ਮਜ਼ਦੂਰ ਜਥੇਬੰਦੀਆਂ, ਬੁੱਧੀ ਜੀਵੀਆਂ, ਪੱਤਰਕਾਰਾਂ, ਲੇਖਕਾਂ ਆਦਿ ਨੂੰ ਸੱਦਾ ਦਿੰਦੀ ਹੈ ਕਿ ਉਹ 3 ਨਵੰਬਰ ਦੇ ਮੁਜ਼ਾਹਰਿਆਂ ਵਿਚ ਸ਼ਾਮਲ ਹੋਣ ਤੇ ਇਨਸਾਫ ਲੈਣ ਲਈ ਇਕ ਮੁੱਠ ਹੋ ਕੇ ਸੰਘਰਸ਼ ਕੀਤਾ ਜਾਵੇ ਤਾਂ ਕਿ ਸਿੱਖ ਕੈਦੀਆਂ ਤੇ ਸਮੁੱਚੇ ਸਿਆਸੀ ਕੈਦੀਆਂ ਨੂੰ ਰਿਹਾਅ ਕਰਵਾਇਆ ਜਾ ਸਕੇ ਤੇ ਦਿੱਲੀ ਦੰਗਿਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੁਆਈਆਂ ਜਾ ਸਕਣ। 

SHARE ARTICLE

ਏਜੰਸੀ

Advertisement

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM
Advertisement