ਸਵਾਤੀ ਮਾਲੀਵਾਲ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ਕਿਹਾ, ਸੌਦਾ ਸਾਧ ਦੇ ਚੇਲੇ ਮੈਨੂੰ ਧਮਕਾ ਰਹੇ ਨੇ
Published : Oct 31, 2022, 6:53 am IST
Updated : Oct 31, 2022, 6:53 am IST
SHARE ARTICLE
image
image

ਸਵਾਤੀ ਮਾਲੀਵਾਲ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ਕਿਹਾ, ਸੌਦਾ ਸਾਧ ਦੇ ਚੇਲੇ ਮੈਨੂੰ ਧਮਕਾ ਰਹੇ ਨੇ

 ਪਰ
ਜੇ ਹਿੰਮਤ ਹੈ ਤਾਂ ਸਾਹਮਣੇ ਤੋਂ ਆ ਕੇ ਗੋਲੀ ਮਾਰੋ


ਨਵੀਂ ਦਿੱਲੀ, 30 ਅਕਤੂਬਰ : ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਦਾਅਵਾ ਕੀਤਾ ਹੈ ਕਿ ਸੌਦਾ ਸਾਧ ਦੇ ਪੈਰੋਕਾਰ ਉਨ੍ਹਾਂ ਨੂੰ  ਧਮਕੀਆਂ ਦੇ ਰਹੇ ਹਨ | ਉਸ ਨੇ ਸੋਸ਼ਲ ਮੀਡੀਆ 'ਤੇ ਕੱੁਝ ਇਤਰਾਜਯੋਗ ਸੰਦੇਸ਼ ਵੀ ਸਾਂਝੇ ਕੀਤੇ ਹਨ | ਜਿਸ ਵਿਚ ਮਾਲੀਵਾਲ ਲਈ ਅਪਸ਼ਬਦ ਵੀ ਵਰਤੇ ਗਏ ਹਨ | ਬਦਲੇ 'ਚ ਸਵਾਤੀ ਨੇ ਉਨ੍ਹਾਂ ਨੂੰ  ਚੁਣੌਤੀ ਦਿਤੀ ਹੈ ਕਿ ਜੇ ਹਿੰਮਤ ਹੈ ਤਾਂ ਸਾਹਮਣੇ ਤੋਂ ਆ ਕੇ ਗੋਲੀ ਮਾਰੋ | ਸਵਾਤੀ ਨੇ ਪ੍ਰਧਾਨ ਮੰਤਰੀ ਨੂੰ  ਪੱਤਰ ਲਿਖ ਕੇ ਪੈਰੋਲ ਨਿਯਮਾਂ 'ਚ ਬਦਲਾਅ ਦੀ ਮੰਗ ਕੀਤੀ ਹੈ |
ਸਵਾਤੀ ਮਾਲੀਵਾਲ ਨੇ ਅਪਣੇ ਸੋਸ਼ਲ ਮੀਡੀਆ ਅਕਾਊਾਟ 'ਤੇ ਲਿਖਿਆ- 'ਮੈਂ ਜਦੋਂ ਤੋਂ ਸੌਦਾ ਸਾਧ ਵਿਰੁਧ ਆਵਾਜ਼ ਉਠਾਈ ਹੈ, ਉਸ ਦੇ ਚੇਲੇ ਕਹਿ ਰਹੇ ਹਨ ਕਿ ਬਾਬਾ ਤੋਂ ਦੂਰ ਰਹੋ | ਮੇਰਾ ਜਵਾਬ ਵੀ ਸੁਣ ਲਓ- ਰੱਬ ਮੇਰੀ ਰਖਿਆ ਕਰੇਗਾ, ਮੈਂ ਅਜਿਹੀਆਂ ਧਮਕੀਆਂ ਤੋਂ ਨਹੀਂ ਡਰਦੀ, ਮੈਂ ਸੱਚ ਦੀ ਆਵਾਜ਼ ਉਠਾਉਂਦੀ ਰਹਾਂਗੀ | ਜੇ ਹਿੰਮਤ ਹੈ ਤਾਂ ਸਾਹਮਣੇ ਤੋਂ ਆ ਕੇ ਗੋਲੀ ਮਾਰੋ | ਹਾਲਾਂਕਿ
ਇਸ ਬਾਰੇ ਅਜੇ ਤਕ ਸੌਦਾ ਸਾਧ ਜਾਂ ਡੇਰਾ ਪ੍ਰਬੰਧਕਾਂ ਵਲੋਂ ਕੋਈ ਪ੍ਰਤੀਕਿਰਿਆ ਨਹੀਂ ਦਿਤੀ ਗਈ ਹੈ |
ਜ਼ਿਕਰਯੋਗ ਹੈ ਕਿ ਦਿੱਲੀ ਮਹਿਲਾ ਕਮਿਸਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ  ਪੱਤਰ ਲਿਖ ਕੇ ਪੈਰੋਲ ਅਤੇ ਮੁਅਫ਼ੀ ਦੇ ਨਿਯਮਾਂ ਵਿਚ ਬਦਲਾਅ ਦੀ ਮੰਗ ਕੀਤੀ ਹੈ | ਪੱਤਰ 'ਚ ਸਵਾਤੀ ਨੇ ਲਿਖਿਆ ਹੈ ਕਿ ਬਿਲਕਿਸ ਬਾਨੋ ਦੀ ਬਲਾਤਕਾਰੀ ਦੀ ਰਿਹਾਈ ਅਤੇ ਸੌਦਾ ਸਾਧ ਦੀ ਪੈਰੋਲ ਨੇ ਦੇਸ਼ ਦੇ ਹਰ ਨਿਰਭਯਾ ਦੀ ਭਾਵਨਾ ਨੂੰ  ਤੋੜ ਦਿਤਾ ਹੈ | ਮੈਂ ਪ੍ਰਧਾਨ ਮੰਤਰੀ ਨੂੰ  ਪੱਤਰ ਲਿਖ ਕੇ ਮੁਆਫ਼ੀ ਅਤੇ ਪੈਰੋਲ ਦੇ ਨਿਯਮਾਂ ਨੂੰ  ਬਦਲਣ ਦੀ ਅਪੀਲ ਕੀਤੀ ਹੈ | ਇਸ ਦੇ ਨਾਲ ਹੀ ਬਲਾਤਕਾਰੀ ਬਿਲਕਿਸ ਬਾਨੋ ਅਤੇ ਸੌਦਾ ਸਾਧ ਨੂੰ  ਵਾਪਸ ਜੇਲ ਭੇਜਣ ਦੀ ਮੰਗ ਕੀਤੀ ਗਈ ਹੈ |

 

SHARE ARTICLE

ਏਜੰਸੀ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement