
ਪ੍ਰਵਾਰਕ ਝਗੜੇ ਦੇ ਚਲਦਿਆਂ ਵਾਪਰੀ ਘਟਨਾ, ਕਈ ਲੋਕਾਂ ਵਿਰੁਧ ਮਾਮਲਾ ਦਰਜ
2 Killed in Ropar Firing: ਨੂਰਪੁਰ ਬੇਦੀ ਦੇ ਨੇੜਲੇ ਪਿੰਡ 'ਚ ਗੋਲੀ ਮਾਰ ਕੇ ਦੋ ਲੋਕਾਂ ਦੀ ਹਤਿਆ ਕਰ ਦਿਤੀ ਗਈ। ਇਸ ਦੌਰਾਨ ਇਕ ਲੜਕਾ ਵੀ ਗੰਭੀਰ ਜ਼ਖ਼ਮੀ ਹੋ ਗਿਆ ਹੈ, ਜਿਸ ਨੂੰ ਇਲਾਜ ਲਈ ਚੰਡੀਗੜ੍ਹ ਪੀਜੀਆਈ ਰੈਫ਼ਰ ਕਰ ਦਿਤਾ ਗਿਆ ਹੈ। ਇਹ ਘਟਨਾ ਬੀਤੀ ਰਾਤ ਨੂਰਪੁਰ ਬੇਦੀ ਦੇ ਪਿੰਡ ਕਰਤਾਰਪੁਰ ਵਿਚ ਵਾਪਰੀ। ਮ੍ਰਿਤਕਾਂ ਦੀ ਪਛਾਣ ਮਹਿਲਾ ਕਾਂਗਰਸ ਬਲਾਕ ਸਮਿਤੀ ਮੈਂਬਰ ਭੋਲੀ ਦੇਵੀ ਦੇ ਪਤੀ ਕਰਮ ਚੰਦ ਤੇ ਭਰਜਾਈ ਗੀਤਾ ਦੇਵੀ ਵਜੋਂ ਹੋਈ ਹੈ।
ਥਾਣਾ ਸਦਰ ਦੇ ਇੰਚਾਰਜ ਗੁਰਿੰਦਰ ਸਿੰਘ ਨੇ ਦਸਿਆ ਕਿ ਬੀਤੀ ਰਾਤ ਕਰੀਬ 10 ਵਜੇ ਪਿੰਡ ਕਰਤਾਰਪੁਰ ਵਿਚ ਦੋ ਪ੍ਰਵਾਰਾਂ ਵਿਚ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਕਰੀਬ 15-20 ਲੋਕ ਹਥਿਆਰਾਂ ਨਾਲ ਲੈਸ ਹੋ ਕੇ ਆਏ ਸਨ। ਜਿਸ ਵਿਚ ਗੀਤਾ, ਕਰਮਚੰਦ ਅਤੇ ਸੰਜੂ ਨਾਂਅ ਦੇ ਨੌਜਵਾਨ ਨੂੰ ਗੋਲੀ ਲੱਗੀ ਹੈ। ਪ੍ਰਵਾਰਕ ਮੈਂਬਰ ਉਨ੍ਹਾਂ ਨੂੰ ਤੁਰੰਤ ਸਿੰਘਪੁਰ ਹਸਪਤਾਲ ਲੈ ਗਏ, ਜਿਥੇ ਡਾਕਟਰਾਂ ਨੇ ਦੋ ਨੂੰ ਮ੍ਰਿਤਕ ਐਲਾਨ ਦਿਤਾ, ਜਦਕਿ ਸੰਜੂ ਨੂੰ ਪੀਜੀਆਈ ਰੈਫਰ ਕਰ ਦਿਤਾ ਗਿਆ।
ਮਾਮਲੇ ਵਿਚ ਪੁਲਿਸ ਨੇ ਰਵੀ ਕੁਮਾਰ, ਕਾਲਾ, ਜਸਵੰਤ, ਰਤੀਰਾਮ, ਰੋਹਿਤ ਕੁਮਾਰ, ਨੀਰਜ ਕੁਮਾਰ, ਪੰਮਾ, ਲਵਲੀ, ਧਰਮਪਾਲ, ਜੈਚੰਦ ਸਮੇਤ ਅਣਪਛਾਤੇ ਵਿਅਕਤੀਆਂ ਵਿਰੁਧ ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।
(For more news apart from 2 Killed in Ropar Firing, stay tuned to Rozana Spokesman)