ਗੁਰਦਾਸਪੁਰ ਦੀ ਮਹਿਲਾ ਦਾ ਲੰਡਨ ਵਿਚ ਚਾਕੂ ਮਾਰ ਕੇ ਕਤਲ, ਪਰਿਵਾਰ ਨੇ ਜਵਾਈ 'ਤੇ ਲਗਾਏ ਇਲਜ਼ਾਮ 
Published : Oct 31, 2023, 4:13 pm IST
Updated : Oct 31, 2023, 4:13 pm IST
SHARE ARTICLE
File Photo
File Photo

ਮਹਿਕ ਸ਼ਰਮਾ ਦਾ ਵਿਆਹ 24 ਜੂਨ 2022 ਨੂੰ ਸਾਹਿਲ ਸ਼ਰਮਾ ਪੁੱਤਰ ਲਲਿਤ ਕੁਮਾਰ ਵਾਸੀ ਨਿਊ ਸੰਤ ਨਗਰ ਗੁਰਦਾਸਪੁਰ ਨਾਲ ਹੋਇਆ ਸੀ।

ਗੁਰਦਾਸਪੁਰ - ਗੁਰਦਾਸਪੁਰ ਦੇ ਕਾਦੀਆਂ ਦੀ ਇੱਕ ਵਿਆਹੁਤਾ ਔਰਤ ਦਾ ਲੰਡਨ ਵਿਚ ਚਾਕੂ ਮਾਰ ਕੇ ਕਤਲ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਮਾਂ ਨੇ ਆਪਣੇ ਜਵਾਈ ‘ਤੇ ਕਤਲ ਦਾ ਦੋਸ਼ ਲਗਾਇਆ ਹੈ। ਉਸ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਸ ਦੀ ਲੜਕੀ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਦਾ ਪ੍ਰਬੰਧ ਕੀਤਾ ਜਾਵੇ।

ਮਿਲੀ ਜਾਣਕਾਰੀ ਮੁਤਾਬਕ ਕਾਦੀਆਂ ਨੇੜੇ ਪਿੰਡ ਜੋਗੀ ਚੀਮਾ ਦੀ ਰਹਿਣ ਵਾਲੀ 19 ਸਾਲਾ ਸ਼ਾਦੀਸ਼ੁਦਾ ਮਹਿਲਾ ਮਹਿਕ ਸ਼ਰਮਾ ਦਾ ਲੰਡਨ ਸਥਿਤ ਘਰ ਅੰਦਰ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਸਬੰਧੀ ਮ੍ਰਿਤਕ ਦੀ ਮਾਤਾ ਮਧੂ ਬਾਲਾ ਪਤਨੀ ਤਿਰਲੋਕ ਚੰਦ ਵਾਸੀ ਜੋਗੀ ਚੀਮਾ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਮਹਿਕ ਸ਼ਰਮਾ ਦਾ ਵਿਆਹ 24 ਜੂਨ 2022 ਨੂੰ ਸਾਹਿਲ ਸ਼ਰਮਾ ਪੁੱਤਰ ਲਲਿਤ ਕੁਮਾਰ ਵਾਸੀ ਨਿਊ ਸੰਤ ਨਗਰ ਗੁਰਦਾਸਪੁਰ ਨਾਲ ਹੋਇਆ ਸੀ।

ਪੀੜਤਾ ਨੇ ਦੱਸਿਆ ਕਿ ਉਹ ਆਪਣੀ ਧੀ ਨਾਲ ਸੰਪਰਕ ਨਹੀਂ ਕਰ ਪਾ ਰਹੀ ਸੀ। ਬਾਅਦ ਵਿਚ ਉਸ ਨੂੰ ਲੰਡਨ ਤੋਂ ਫੋਨ ਆਇਆ ਕਿ ਉਸ ਦੀ ਧੀ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਲੰਡਨ ਪੁਲਿਸ ਨੇ ਇਸ ਸਬੰਧ ਵਿੱਚ ਇੱਕ 23 ਸਾਲਾ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ।

  


 

Tags: #punjab

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement