Punjab New DGP: ਡੀਜੀਪੀ ਗੌਰਵ ਯਾਦਵ ਦੀ ਨਿਯੁਕਤੀ ਵਿਰੁੱਧ ਪਟੀਸ਼ਨ 'ਤੇ 6 ਨਵੰਬਰ ਨੂੰ ਸੁਣਵਾਈ
Published : Oct 31, 2023, 10:27 am IST
Updated : Oct 31, 2023, 10:27 am IST
SHARE ARTICLE
DGP Gaurav Yadav, Ex-DGP Viresh Kumar Bhawra
DGP Gaurav Yadav, Ex-DGP Viresh Kumar Bhawra

ਸਾਬਕਾ DGP ਵੀਕੇ ਭਾਵਰਾ ਨੇ ਪਾਈ ਸੀ ਗੌਰਵ ਯਾਦਵ ਖਿਲਾਫ਼ ਪਟੀਸ਼ਨ

 Punjab New DGP  -  ਪੰਜਾਬ ਦੇ ਮੌਜੂਦਾ ਡੀਜੀਪੀ ਗੌਰਵ ਯਾਦਵ ਦੀ ਨਿਯੁਕਤੀ ਖ਼ਿਲਾਫ਼ ਕੇਂਦਰੀ ਪ੍ਰਸ਼ਾਸਨਿਕ ਟ੍ਰਿਬਿਊਨਲ (ਕੈਟ) ਵਿਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਪਟੀਸ਼ਨ ਪੰਜਾਬ ਦੇ ਸਾਬਕਾ ਡੀਜੀਪੀ ਵੀਰੇਸ਼ ਕੁਮਾਰ ਭਾਵਰਾ ਨੇ ਦਾਇਰ ਕੀਤੀ ਹੈ। ਇਸ ਮਾਮਲੇ ਦੀ ਸੁਣਵਾਈ ਸੋਮਵਾਰ ਨੂੰ ਵੀ ਹੋਣੀ ਸੀ ਪਰ ਮਾਮਲੇ ਦੀ ਸੁਣਵਾਈ 6 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਗਈ।

1987 ਬੈਚ ਦੇ ਆਈਪੀਐਸ ਭਾਵਰਾ ਨੂੰ ਪਿਛਲੇ ਸਾਲ ਡੀਜੀਪੀ ਦੇ ਅਹੁਦੇ ’ਤੇ ਨਿਯੁਕਤ ਕੀਤਾ ਗਿਆ ਸੀ ਪਰ ਉਨ੍ਹਾਂ ਨੂੰ ਹਟਾ ਕੇ ਉਨ੍ਹਾਂ ਦੇ ਜੂਨੀਅਰ ਗੌਰਵ ਯਾਦਵ ਨੂੰ ਡੀਜੀਪੀ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਨੇ ਪਟੀਸ਼ਨ 'ਚ ਕਿਹਾ ਹੈ ਕਿ ਗੌਰਵ ਯਾਦਵ ਦੀ ਨਿਯੁਕਤੀ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ.ਪੀ.ਐੱਸ.ਸੀ.) ਦੀ ਪ੍ਰਕਿਰਿਆ ਅਨੁਸਾਰ ਨਹੀਂ ਕੀਤੀ ਗਈ ਹੈ। ਭਾਵਰਾ ਨੂੰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਵੇਲੇ ਜਨਵਰੀ 2022 ਵਿਚ ਡੀਜੀਪੀ ਨਿਯੁਕਤ ਕੀਤਾ ਗਿਆ ਸੀ, ਪਰ 6 ਮਹੀਨਿਆਂ ਬਾਅਦ ਉਨ੍ਹਾਂ ਨੂੰ ਹਟਾ ਕੇ ਗੌਰਵ ਯਾਦਵ ਨੂੰ ਡੀਜੀਪੀ ਨਿਯੁਕਤ ਕੀਤਾ ਗਿਆ ਸੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement