Punjab News: 'ਵਿਦੇਸ਼ ਬੈਠਾ ਕੋਈ ਵੀ ਭਗੌੜਾ FIR ਰੱਦ ਕਰਨ ਦੀ ਮੰਗ ਨਹੀਂ ਕਰ ਸਕਦਾ'
Published : Oct 31, 2023, 10:13 am IST
Updated : Oct 31, 2023, 10:13 am IST
SHARE ARTICLE
Punjab News Today High Court says No fugitive in abroad can seek cancellation of FIR
Punjab News Today High Court says No fugitive in abroad can seek cancellation of FIR

8 ਸਾਲ ਪਹਿਲਾਂ ਧੋਖਾਧੜੀ ਕਰ ਕੇ ਵਿਦੇਸ਼ ਭੱਜੇ ਦੋਸ਼ੀ ਦੀ ਪਟੀਸ਼ਨ 'ਤੇ ਸੁਣਵਾਈ ਦੌਰਾਨ ਸੁਣਾਇਆ ਫ਼ੈਸਲਾ 

ਚੰਡੀਗੜ੍ਹ -  ਵਿਦੇਸ਼ ਵਿਚ ਬੈਠਾ ਭਗੌੜਾ ਮੁਲਜ਼ਮ ਪਾਵਰ ਆਫ਼ ਅਟਾਰਨੀ ਰਾਹੀਂ ਪਟੀਸ਼ਨ ਦਾਇਰ ਨਹੀਂ ਕਰ ਸਕਦਾ ਅਤੇ ਸਮਝੌਤੇ ਦੇ ਆਧਾਰ 'ਤੇ ਐਫਆਈਆਰ ਨੂੰ ਰੱਦ ਕਰਨ ਦੀ ਮੰਗ ਕਰ ਸਕਦਾ ਹੈ। ਹਾਈ ਕੋਰਟ ਨੇ ਕਿਹਾ ਕਿ ਮੁਲਜ਼ਮ ਅਦਾਲਤ ਤੋਂ ਫਰਾਰ ਹੋਣ ਤੋਂ ਬਾਅਦ ਐਫਆਈਆਰ ਰੱਦ ਕਰਨ ਦੀ ਮੰਗ ਨਹੀਂ ਕਰ ਸਕਦਾ।  

ਜਸਟਿਸ ਜਸਜੀਤ ਸਿੰਘ ਬੇਦੀ ਨੇ ਫੈਸਲੇ ਵਿਚ ਕਿਹਾ ਕਿ ਇਹ ਕਾਨੂੰਨ ਦੀ ਅਣਦੇਖੀ ਕਰ ਰਿਹਾ ਹੈ, ਜਿਸ ਨੂੰ ਸਵੀਕਾਰ ਨਹੀਂ ਕੀਤਾ ਜਾ ਸਕਦਾ। ਕਪੂਰਥਲਾ 'ਚ 2014 'ਚ ਸੁਖਵਿੰਦਰ ਅਤੇ ਤਿੰਨ ਹੋਰਾਂ ਖਿਲਾਫ਼ ਕਰੋੜਾਂ ਦੀ ਧੋਖਾਧੜੀ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਗਿਆ ਸੀ। 3 ਮੁਲਜ਼ਮਾਂ ਨੂੰ ਭਗੌੜਾ ਕਰਾਰ ਦਿੱਤਾ ਗਿਆ।    ਪਟੀਸ਼ਨਰ 100 ਕਰੋੜ ਰੁਪਏ ਦੀ ਠੱਗੀ ਮਾਰ ਕੇ ਅਮਰੀਕਾ ਭੱਜ ਗਿਆ ਸੀ।

ਪਟੀਸ਼ਨਕਰਤਾਵਾਂ ਨੇ ਕਿਹਾ ਕਿ ਉਨ੍ਹਾਂ ਦਾ ਸ਼ਿਕਾਇਤਕਰਤਾ ਨਾਲ ਸਮਝੌਤਾ ਹੋ ਗਿਆ ਹੈ। 5 ਕਰੋੜ ਰੁਪਏ ਦਾ ਭੁਗਤਾਨ ਕੀਤਾ ਗਿਆ ਹੈ, ਇਸ ਲਈ ਐਫਆਈਆਰ ਅਤੇ ਇਸ ਤੋਂ ਹੋਣ ਵਾਲੀਆਂ ਸਾਰੀਆਂ ਕਾਰਵਾਈਆਂ ਨੂੰ ਖਾਰਜ ਕੀਤਾ ਜਾਣਾ ਚਾਹੀਦਾ ਹੈ। ਹਾਈਕੋਰਟ ਨੇ ਸਵਾਲ ਉਠਾਇਆ ਕਿ ਕੀ ਵਿਦੇਸ਼ ਬੈਠੇ ਦੋਸ਼ੀ ਪਾਵਰ ਆਫ ਅਟਾਰਨੀ ਰਾਹੀਂ ਪਟੀਸ਼ਨ ਦਾਇਰ ਕਰ ਸਕਦੇ ਹਨ।   

ਹਾਈ ਕੋਰਟ ਨੇ ਕਿਹਾ ਕਿ ਅਜਿਹੀ ਕੋਈ ਸਥਿਤੀ ਨਹੀਂ ਹੈ ਜੋ ਪਟੀਸ਼ਨਕਰਤਾਵਾਂ ਨੂੰ ਪਾਵਰ ਆਫ ਅਟਾਰਨੀ ਰਾਹੀਂ ਪਟੀਸ਼ਨ ਦਾਇਰ ਕਰਨ ਦੀ ਇਜਾਜ਼ਤ ਦਿੰਦੀ ਹੋਵੇ। ਪਟੀਸ਼ਨ ਨੂੰ ਰੱਦ ਕਰਦਿਆਂ ਹਾਈ ਕੋਰਟ ਨੇ ਕਿਹਾ ਕਿ ਸਮਝੌਤੇ ਦੇ ਆਧਾਰ 'ਤੇ ਐਫਆਈਆਰ ਨੂੰ ਰੱਦ ਕਰਨ ਦੀ ਦਲੀਲ ਨੂੰ ਸਵੀਕਾਰ ਨਹੀਂ ਕੀਤਾ ਜਾ ਸਕਦਾ।  

 

Tags: #punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement