ਖ਼ਬਰਾਂ |

ਤਾਜ਼ਾ |

Punjab News: ਕਪੂਰਥਲਾ 'ਚ ਨੌਜਵਾਨ ਦਾ ਕਤਲ, ਬੱਚਿਆਂ ਦੇ ਝਗੜੇ ਤੋਂ ਬਾਅਦ ਹੋਈ ਗੋਲੀਬਾਰੀ
Published : Oct 31, 2023, 2:52 pm IST
Updated : Oct 31, 2023, 2:53 pm IST
SHARE ARTICLE
Tarsem Singh
Tarsem Singh

ਛਾਤੀ 'ਚ ਗੋਲੀ ਲੱਗਣ ਨਾਲ ਹਸਪਤਲਾ ਵਿਚ ਇਲਾਜ ਦੌਰਾਨ ਤੋੜਿਆ ਦਮ 

Punjab News: ਕਪੂਰਥਲਾ - ਕਪੂਰਥਲਾ ਦੇ ਪਿੰਡ ਸਿੱਧਵਾਂ ਦੋਨਾਂ ਵਿਚ ਦੇਰ ਰਾਤ ਪੁਰਾਣੀ ਰੰਜਿਸ਼ ਕਾਰਨ ਦੋ ਗੁੱਟਾਂ ਵਿਚ ਝੜਪ ਹੋ ਗਈ। ਜਿਸ ਵਿੱਚ ਇੱਕ ਗੁੱਟ ਵੱਲੋਂ ਗੋਲੀ ਚੱਲਣ ਕਾਰਨ ਇੱਕ ਨੌਜਵਾਨ ਜ਼ਖਮੀ ਹੋ ਗਿਆ। ਜਿਸ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖਲ ਕਰਵਾਇਆ ਗਿਆ। ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਰੈਫਰ ਕਰ ਦਿੱਤਾ ਗਿਆ।   

ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ਦੇ ਬਾਅਦ ਥਾਣਾ ਸਦਰ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮੁਰਦਾਘਰ 'ਚ ਰਖਵਾ ਦਿੱਤਾ ਹੈ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸਿੱਧਵਾਂ ਦੋਨਾਂ ਵਿਚ ਕੁਝ ਦਿਨ ਪਹਿਲਾਂ ਬੱਚਿਆਂ ਨੂੰ ਲੈ ਕੇ ਝਗੜਾ ਹੋਇਆ ਸੀ। ਜਿਸ ਕਾਰਨ ਦੇਰ ਰਾਤ ਦੋਵੇਂ ਧਿਰਾਂ ਆਪਸ ਵਿਚ ਭਿੜ ਗਈਆਂ। ਜਿਸ ਵਿਚ ਇੱਕ ਧੜੇ ਦੇ ਵਿਅਕਤੀ ਵੱਲੋਂ ਗੋਲੀਬਾਰੀ ਵੀ ਕੀਤੀ ਗਈ। ਗੋਲੀਬਾਰੀ ਵਿਚ ਇੱਕ ਨੌਜਵਾਨ ਦੀ ਛਾਤੀ ਦੇ ਹੇਠਾਂ ਗੋਲੀ ਲੱਗੀ ਹੈ।  

ਜ਼ਖਮੀ ਵਿਜੇ ਕੁਮਾਰ ਪੁੱਤਰ ਤਰਸੇਮ ਵਾਸੀ ਸਿੱਧਵਾਂ ਦੋਨਾਂ ਨੂੰ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਜ਼ਖਮੀ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਉਥੋਂ ਰੈਫਰ ਕਰ ਦਿੱਤਾ ਗਿਆ। ਦੇਰ ਰਾਤ ਵਿਜੇ ਕੁਮਾਰ ਦੀ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ। ਜ਼ਖਮੀ ਵਿਜੇ ਕੁਮਾਰ ਦੀ ਛਾਤੀ ਦੇ ਹੇਠਾਂ ਗੋਲੀ ਲੱਗੀ ਜਿਸ ਕਰ ਕੇ ਉਹ ਜਖ਼ਮੀ ਹੋ ਗਿਆ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਦਰ ਦੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਹੈ।  


 

SHARE ARTICLE

ਏਜੰਸੀ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement