ਅੰਮ੍ਰਿਤਸਰ ਪੁਲਿਸ ਨੇ ਹਥਿਆਰਾਂ ਸਮੇਤ 7 ਨੌਜਵਾਨਾਂ ਨੂੰ ਕੀਤਾ ਕਾਬੂ
Published : Oct 31, 2024, 4:43 pm IST
Updated : Oct 31, 2024, 4:43 pm IST
SHARE ARTICLE
Amritsar police arrested 7 youths with weapons
Amritsar police arrested 7 youths with weapons

ਮੁਲਜ਼ਮ ਮੱਧ ਪ੍ਰਦੇਸ਼ ਤੋਂ ਲਿਆਉਂਦੇ ਸਨ ਹਥਿਆਰ- ਪੁਲਿਸ ਕਮਿਸ਼ਨਰ

ਅੰਮ੍ਰਿਤਸਰ: ਅੰਮ੍ਰਿਤਸਰ ਪੁਲਿਸ ਨੇ ਦੀਵਾਲੀ ਮੌਕੇ ਸ਼ਹਿਰ ਦੇ ਚੱਪੇ -ਚੱਪੇ ਉੱਤੇ ਪੁਲਿਸ ਤਾਇਨਾਤ ਕੀਤੀ ਹੋਈ ਹੈ। ਇਸ ਮੌਕੇ ਚੈਕਿੰਗ ਦੌਰਾਨ ਇਕ ਵੱਡੀ ਸਫ਼ਲਤਾ ਮਿਲੀ ਹੈ। ਅੰਮ੍ਰਿਤਸਰ ਪੁਲਿਸ ਨੇ 7 ਨੌਜਵਾਨਾਂ ਨੂ 12 ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।

ਇਸ ਬਾਰੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਵੱਲੋਂ ਯੂਐਸਏ ਬੇਸ ਦੇ ਦਿਲਪ੍ਰੀਤ ਸਿੰਘ ਨਾਮ ਦੇ ਵਿਅਕਤੀ ਦੇ ਇਸ਼ਾਰਿਆਂ ਤੇ ਕੰਮ ਕਰਨ ਵਾਲੇ ਸੱਤ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ, ਜਿਨਾਂ ਦੇ ਕੋਲੋਂ 12 ਪਿਸਤੋਲ 16 ਮੈਗਜ਼ੀਨ ਅਤੇ 23 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।

 ਪੁਲਿਸ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦੇ ਉੱਪਰ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ। ਉਹਨਾਂ ਨੇ ਦੱਸਿਆ ਕਿ ਇਹਨਾਂ ਦੀ  ਉਮਰ 18 ਤੋਂ ਲੈ ਕੇ 21 ਸਾਲ ਦੇ ਵਿੱਚ ਹੈ। ਉਹਨਾਂ ਨੇ ਦੱਸਿਆ ਕਿ ਇਹ ਨੌਜਵਾਨ ਹਥਿਆਰ ਲਿਆ ਕੇ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਰਾਕ ਵਿੱਚ ਸਨ ਲੇਕਿਨ ਫਿਲਹਾਲ ਪੁਲਿਸ ਵੱਲੋਂ ਇਹਨਾਂ ਨੂੰ ਗ੍ਰਿਫਤਾਰ ਕਰ ਲਿੱਤਾ ਗਿਆ ਹੈ ਅਤੇ ਹੋਰ ਵੀ ਇਹਨਾਂ ਤੋਂ ਖੁਲਾਸੇ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜਥੇਦਾਰ ਅਕਾਲ ਤਖ਼ਤ ਸਾਹਿਬ ਦੇ ਹੱਕ 'ਚ ਆਉਣ 'ਤੇ, ਬਲਜੀਤ ਸਿੰਘ ਦਾਦੂਵਾਲ ਦਾ ਵੱਡਾ ਬਿਆਨ

14 Feb 2025 12:19 PM

ਗ਼ੈਰ-ਕਾਨੂੰਨੀ ਪ੍ਰਵਾਸ ’ਤੇ PM ਮੋਦੀ ਤੇ ਰਾਸ਼ਟਪਤੀ ਟਰੰਪ ਵਿਚਾਲੇ ਕੀ ਗੱਲ ਹੋਈ ?

14 Feb 2025 12:15 PM

ਦਹਿਸ਼ਤ 'ਚ ਜਿਓਂ ਰਹੇ ਬਠਿੰਡਾ ਦੇ ਇਸ ਪਿੰਡ ਦੇ ਲੋਕ, ਸ਼ੱਕੀ ਜਾਨਵਰ ਹੋਰ ਦਾ ਖ਼ਦਸਾ

13 Feb 2025 12:14 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

13 Feb 2025 12:11 PM

Baldev Singh Sirsa health Update : ਮਹਾਂ ਪੰਚਾਇਤ ਤੋਂ ਪਹਿਲਾਂ ਬਲਦੇਵ ਸਿੰਘ ਸਿਰਸਾ ਦੀ ਸਿਹਤ ਅਚਾਨਕ ਹੋਈ ਖ਼ਰਾਬ,

12 Feb 2025 12:38 PM
Advertisement